• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਿੱਚ ਲਏ ਅਹਿਮ ਫੈਸਲੇ ਯੂਨੀਫਾਰਮ ਸਿਵਲ ਕੋਡ ਦਾ ਕਰੜਾ ਵਿਰੋਧ ਕੀਤਾ

Asli Punjabi by Asli Punjabi
July 8, 2023
in Top Stories
0
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਿੱਚ ਲਏ ਅਹਿਮ ਫੈਸਲੇ ਯੂਨੀਫਾਰਮ ਸਿਵਲ ਕੋਡ ਦਾ ਕਰੜਾ ਵਿਰੋਧ ਕੀਤਾ
587
SHARES
3.3k
VIEWS
Share on FacebookShare on TwitterShare on Whatsapp

ਅੰਮ੍ਰਿਤਸਰ, 8 ਜੁਲਾਈ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਅੱਜ ਹੋਈ ਮੀਟਿੰਗ ਵਿੱਚ ਯੂਨੀਫ਼ਾਰਮ ਸਿਵਲ ਕੋਡ (ਯੂਸੀਸੀ) ਬਾਰੇ ਵਿਚਾਰ ਵਟਾਂਦਰਾ ਕਰਦਿਆਂ ਇਸਦਾ ਕਰੜਾ ਵਿਰੋਧ ਕੀਤਾ ਗਿਆ। ਮੀਟਿੰਗ ਤੋਂ ਬਾਅਦ ਗੱਲ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਯੂਨੀਫ਼ਾਰਮ ਸਿਵਲ ਕੋਡ ਦੀ ਦੇਸ਼ ਵਿੱਚ ਕਿਸੇ ਤਰ੍ਹਾਂ ਦੀ ਵੀ ਜ਼ਰੂਰਤ ਨਹੀਂ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ 14 ਜੁਲਾਈ ਤੱਕ ਸਭ ਕੋਲੋਂ ਇਸ ਸਬੰਧੀ ਸੁਝਾਅ ਮੰਗੇ ਹਨ ਪਰ ਹੁਣ ਤਕ ਖ਼ੁਦ ਕੋਈ ਖਰੜਾ ਤਿਆਰ ਨਹੀਂ ਕੀਤਾ ਗਿਆ ਹੈ ਅਤੇ ਇਸ ਨੂੰ ਲੈ ਕੇ ਘੱਟ ਗਿਣਤੀ ਭਾਈਚਾਰਿਆਂ ਵਿੱਚ ਬੈਚੇਨੀ ਪਾਈ ਜਾ ਰਹੀ ਹੈ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਚੁਣੀ ਹੋਈ ਨੁਮਾਇੰਦਾ ਸੰਸਥਾ ਹੈ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਅਤੇ ਪੰਥਕ ਬੁੱਧੀ ਜੀਵੀਆਂ ਨੇ ਵਿਚਾਰ ਵਟਾਂਦਰੇ ਮਗਰੋਂ ਇਸ ਮੁੱਦੇ ਤੇ ਪੂਰਨ ਸਹਿਮਤੀ ਪ੍ਰਗਟਾਈ ਹੈ ਕਿ ਯੂਨੀਫ਼ਾਰਮ ਸਿਵਲ ਕੋਡ ਦੀ ਦੇਸ਼ ਅੰਦਰ ਕਿਸੇ ਤਰ੍ਹਾਂ ਦੀ ਵੀ ਜ਼ਰੂਰਤ ਨਹੀਂ ਹੈ।

ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦਾ ਸੰਵਿਧਾਨ ਵੀ ਅਨੇਕਤਾ ਵਿੱਚ ਏਕਤਾ ਦੇ ਸਿਧਾਂਤ ਨੂੰ ਮਾਨਤਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀਆਂ ਮਰਿਆਦਾਵਾਂ ਨੂੰ ਕਿਸੇ ਕਾਨੂੰਨ ਦੀ ਕਸੌਟੀ ਤੇ ਨਹੀਂ ਪਰਖਿਆ ਜਾ ਸਕਦਾ। ਇਸ ਲਈ ਸਿੱਖ ਕੌਮ ਯੂਸੀਸੀ ਦਾ ਕਰੜਾ ਵਿਰੋਧ ਕਰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ 21ਵੇਂ ਲਾਅ ਕਮਿਸ਼ਨ ਨੇ ਵੀ ਯੂਸੀਸੀ ਨੂੰ ਮੁੱਢੋਂ ਰੱਦ ਕਰਦਿਆਂ ਦਲੀਲ ਦਿੱਤੀ ਸੀ ਕਿ ਅਜਿਹੇ ਕਾਨੂੰਨ ਦੀ ਨਾ ਸਾਰਥਿਕਤਾ ਹੈ ਅਤੇ ਨਾ ਹੀ ਕੋਈ ਲੋੜ ਹੈ।

ਉਹਨਾਂ ਕਿਹਾ ਕਿ ਅਸੀਂ ਸਮਝਦੇ ਹਾਂ ਕਿ ਅਜਿਹੇ ਕਾਨੂੰਨ ਦੇਸ਼ ਦੀ ਘੱਟ ਗਿਣਤੀ ਲੋਕਾਂ ਦੀ ਹੋਂਦ ਅਤੇ ਉਨ੍ਹਾਂ ਦੀਆਂ ਧਾਰਮਿਕ ਰਸਮਾਂ, ਪਰੰਪਰਾਵਾਂ ਤੇ ਸੱਭਿਆਚਾਰ ਦਾ ਘਾਣ ਕਰਨ ਦੇ ਬਰਾਬਰ ਹਨ। ਉਨ੍ਹਾਂ ਕਿਹਾ ਕਿ ਅਸੀਂ ਇਸ ਅਧਾਰ ਤੇ ਦੇਸ਼ ਦੀ ਸਰਕਾਰ ਵੱਲੋਂ ਲਿਆਂਦੇ ਮਤੇ ਦਾ ਸਖ਼ਤ ਵਿਰੋਧ ਕਰਦੇ ਹਾਂ।

ਅੰਤ੍ਰਿੰਗ ਕਮੇਟੀ ਦੇ ਹੋਰਨਾਂ ਫੈਸਲਿਆਂ ਬਾਰੇ ਐਡਵੋਕੇਟ ਧਾਮੀ ਨੇ ਦੱਸਿਆ ਕਿ 1984 ਵਿੱਚ ਦਿੱਲੀ ਦੇ ਪੁਲਬੰਗਸ਼ ਗੁਰਦੁਆਰਾ ਸਾਹਿਬ ਵਿਖੇ ਤਿੰਨ ਸਿੱਖਾਂ ਦੇ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਵਿਰੁੱਧ ਕੇਸਾਂ ਦੀ ਪੈਰਵਾਈ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸੀਬੀਆਈ ਵੱਲੋਂ ਅਦਾਲਤ ਵਿਚ ਟਾਈਟਲਰ ਵਿਰੁੱਧ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ ਅਤੇ ਇਸ ਵਿਰੁੱਧ ਕੇਸ ਲੜਨ ਵਾਲੇ ਵਕੀਲਾਂ ਦੀਆਂ ਫੀਸਾਂ ਸ਼੍ਰੋਮਣੀ ਕਮੇਟੀ ਵੱਲੋਂ ਅਦਾ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਮਾਮਲੇ ਤੇ ਦਿੱਲੀ ਕਮੇਟੀ ਵੱਲੋਂ ਪੈਰ ਪਿੱਛੇ ਕਰਨ ਮਗਰੋਂ ਹੁਣ ਸ਼੍ਰੋਮਣੀ ਕਮੇਟੀ ਨੇ ਇਨ੍ਹਾਂ ਕੇਸਾਂ ਦੀ ਪੈਰਵਾਈ ਕਰਨ ਦਾ ਫੈਸਲਾ ਲਿਆ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਪੁਰਾਤਨ ਹੱਥ ਲਿਖਤ ਪਾਵਨ ਸਰੂਪਾਂ ਨੂੰ ਡਿਜੀਟਾਈਜ਼ ਕਰਨ ਵਾਸਤੇ ਪ੍ਰਾਜੈਕਟ ਸਥਾਪਤ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬਿਰਧ ਹੋ ਚੁੱਕੇ ਪਾਵਨ ਸਰੂਪਾਂ ਦੇ ਸੰਸਕਾਰ ਲਈ ਪੁੱਜਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਵਿੱਚੋਂ ਪੁਰਾਤਨ ਹੱਥ ਲਿਖਤ ਸਰੂਪਾਂ ਦੀ ਪਛਾਣ ਕਰਕੇ ਇਸ ਤਹਿਤ ਡਿਜੀਟਾਈਜ਼ ਕੀਤਾ ਜਾਵੇਗਾ। ਇਹ ਫੈਸਲਾ ਸਿੱਖ ਕੌਮ ਦੀ ਪੁਰਾਤਨ ਕੀਮਤੀ ਵਿਰਾਸਤ ਨੂੰ ਸੰਭਾਲਣ ਦੇ ਨਜ਼ਰੀਏ ਤੋਂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਵਿਖੇ ਹੋਈਆਂ ਪ੍ਰਬੰਧਕੀ ਬੇਨਿਯਮੀਆਂ ਦੇ ਮਾਮਲੇ ਵਿਚ ਮੁਅੱਤਲ ਕੀਤੇ ਮੁਲਾਜ਼ਮਾਂ ਵੱਲੋਂ ਪੁੱਜੇ ਪੱਖ ਵਿਚਾਰਨ ਲਈ ਪੰਜ ਮੈਂਬਰੀ ਕਮੇਟੀ ਬਣਾ ਦਿੱਤੀ ਗਈ ਹੈ। ਇਸ ਕਮੇਟੀ ਵਿਚ ਸ. ਬਲਦੇਵ ਸਿੰਘ ਕਿਆਮਪੁਰ, ਭਾਈ ਗੁਰਚਰਨ ਸਿੰਘ ਗਰੇਵਾਲ, ਬਾਬਾ ਗੁਰਪ੍ਰੀਤ ਸਿੰਘ, ਸ. ਸ਼ੇਰ ਸਿੰਘ ਮੰਡਵਾਲਾ ਅਤੇ ਸ. ਸੁਰਜੀਤ ਸਿੰਘ ਤੁਗਲਵਾਲ ਨੂੰ ਸ਼ਾਮਲ ਕੀਤਾ ਹੈ।

ਗੁਰਬਾਣੀ ਪ੍ਰਸਾਰਨ ਮਾਮਲੇ ਤੇ ਗੱਲ ਕਰਦਿਆਂ ਉਹਨਾਂ ਕਿਹਾ ਕਿ ਇਸ ਸਬੰਧੀ ਇਕ ਕਮੇਟੀ ਬਣੀ ਹੈ ਜਿਸ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਕਰ ਰਹੇ ਹਨ। ਉਨ੍ਹਾਂ ਕਿਹਾ ਇਸ ਬਾਰੇ ਅਜੇ ਮੀਟਿੰਗਾਂ ਚੱਲ ਰਹੀਆਂ ਹਨ ਅਤੇ ਕੁਝ ਹੀ ਦਿਨਾਂ ਬਾਅਦ ਇਸ ਬਾਰੇ ਦੱਸ ਦਿੱਤਾ ਜਾਵੇਗਾ।

Previous Post

Canada: ਸਰੀ ‘ਚ ਇੰਟਰਨੈਸ਼ਨਲ ਸਟੂਡੈਂਟਸ ਯੂਨੀਅਨ ਵੱਲੋਂ ਕਰਵਾਏ ਯੂਥ ਫੈਸਟੀਵਲ ‘ਚ ਪੰਜਾਬੀ ਜਵਾਨੀ ਨੇ ਲਈ ਅੰਗੜਾਈ

Next Post

ਪਹਿਲਾਂ ਤੋਂ ਮੌਜੂਦ ਬਿਮਾਰੀਆਂ ਕਾਰਨ ਹੀ ਹੁੰਦਾ ਹੈ ਅਚਾਨਕ ਦਿਲ ਦਾ ਦੌਰਾ : ਡਾ ਅਨੁਰੋਧ ਦਾਦਰਵਾਲ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਪਹਿਲਾਂ ਤੋਂ ਮੌਜੂਦ ਬਿਮਾਰੀਆਂ ਕਾਰਨ ਹੀ ਹੁੰਦਾ ਹੈ ਅਚਾਨਕ ਦਿਲ ਦਾ ਦੌਰਾ : ਡਾ ਅਨੁਰੋਧ ਦਾਦਰਵਾਲ

ਪਹਿਲਾਂ ਤੋਂ ਮੌਜੂਦ ਬਿਮਾਰੀਆਂ ਕਾਰਨ ਹੀ ਹੁੰਦਾ ਹੈ ਅਚਾਨਕ ਦਿਲ ਦਾ ਦੌਰਾ : ਡਾ ਅਨੁਰੋਧ ਦਾਦਰਵਾਲ

Recommended

ਮੁੱਖ ਮੰਤਰੀ ਅਤੇ ਇਕ ਨੌਜਵਾਨ ਲੜਕੀ ਦੇ ਅਕਸ ਨੂੰ ਖਰਾਬ ਕਰਨ ਦੀ ਅਪਰਾਧਿਕ/ ਰਾਜਨੀਤਿਕ ਸ਼ਾਜਿਸ਼ ਦੇ ਮਾਮਲੇ ਵਿਚ ਪੰਜਾਬ ਪੁਲਿਸ ਵੱਲੋਂ ਐਫ.ਆਈ.ਆਰ ਦਰਜ

ਮੁੱਖ ਮੰਤਰੀ ਅਤੇ ਇਕ ਨੌਜਵਾਨ ਲੜਕੀ ਦੇ ਅਕਸ ਨੂੰ ਖਰਾਬ ਕਰਨ ਦੀ ਅਪਰਾਧਿਕ/ ਰਾਜਨੀਤਿਕ ਸ਼ਾਜਿਸ਼ ਦੇ ਮਾਮਲੇ ਵਿਚ ਪੰਜਾਬ ਪੁਲਿਸ ਵੱਲੋਂ ਐਫ.ਆਈ.ਆਰ ਦਰਜ

March 17, 2021
ਡਾਕਟਰੀ ਸਿੱਖਿਆ ਵਿਭਾਗ ਵਲੋਂ ਆਖ਼ਰੀ ਸਾਲ ਦੀਆਂ ਕਲਾਸਾਂ 9 ਨਵੰਬਰ ਤੋਂ ਸ਼ੁਰੂ ਕਰਨ ਦਾ ਫੈਸਲਾ

ਡਾਕਟਰੀ ਸਿੱਖਿਆ ਵਿਭਾਗ ਵਲੋਂ ਆਖ਼ਰੀ ਸਾਲ ਦੀਆਂ ਕਲਾਸਾਂ 9 ਨਵੰਬਰ ਤੋਂ ਸ਼ੁਰੂ ਕਰਨ ਦਾ ਫੈਸਲਾ

November 6, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In