ਅਮਰਾਵਤੀ, 11 ਜੁਲਾਈ – ਆਂਧਰਾ ਪ੍ਰਦੇਸ਼ ਦੇ ਪ੍ਰਕਾਸ਼ਮ ਜ਼ਿਲ੍ਹੇ ਵਿਚ ਅੱਜ ਬਾਰਾਤ ਵਿਚ ਸ਼ਾਮਲ ਮੈਂਬਰਾਂ ਨੂੰ ਲਿਜਾ ਰਹੀ ਇਕ ਬੱਸ ਨਹਿਰ ਵਿਚ ਡਿੱਗ ਗਈ। ਇਸ ਹਾਦਸੇ ਵਿਚ 7 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ।
ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈ. ਐਸ. ਜਗਨਮੋਹਨ ਰੈਡੀ ਨੇ ਕਿਹਾ ਕਿ ਮੁੱਖ ਮੰਤਰੀ ਨੇ ਇਸ ਹਾਦਸੇ ਤੇ ਦੁਖ਼ ਜ਼ਾਹਰ ਕੀਤਾ ਹੈ। ਮੁੱਖ ਮੰਤਰੀ ਨੇ ਜ਼ਖ਼ਮੀਆਂ ਦੇ ਇਲਾਜ ਦੀ ਵਿਵਸਥਾ ਕਰਨ ਦਾ ਨਿਰਦੇਸ਼ ਦਿੱਤਾ ਹੈ।