ਨਵੀਂ ਦਿੱਲੀ, 11 ਜੁਲਾਈ – ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਉਹ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਤੇ 2 ਅਗਸਤ ਤੋਂ ਰੋਜ਼ਾਨਾ ਸੁਣਵਾਈ ਕਰੇਗੀ। ਚੀਫ਼ ਜਸਟਿਸ ਡੀ ਵਾਈ ਈ ਚੰਦਰਚੂੜ ਦੀ ਅਗਵਾਈ ਵਾਲੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਕਈ ਦਿਸ਼ਾ-ਨਿਰਦੇਸ਼ ਦਿੰਦਿਆਂ ਵੱਖ-ਵੱਖ ਧਿਰਾਂ ਵੱਲੋਂ ਲਿਖਤੀ ਦਲੀਲਾਂ ਅਤੇ ਹੋਰ ਲਿਖਤੀ ਦਲੀਲਾਂ ਪੇਸ਼ ਕਰਨ ਲਈ 27 ਜੁਲਾਈ ਦੀ ਆਖਰੀ ਮਿਤੀ ਨਿਰਧਾਰਤ ਕੀਤੀ। ਜਸਟਿਸ ਸੰਜੇ ਕਿਸ਼ਨ ਕੌਲ, ਜਸਟਿਸ ਸੰਜੀਵ ਖੰਨਾ, ਜਸਟਿਸ ਬੀਆਰ ਗਵਈ ਅਤੇ ਜਸਟਿਸ ਸੂਰਿਆ ਕਾਂਤ ਦੇ ਬੈਂਚ ਨੇ ਕਿਹਾ ਕਿ ਪਟੀਸ਼ਨਾਂ ਤੇ ਸੁਣਵਾਈ ਸੋਮਵਾਰ ਅਤੇ ਸ਼ੁੱਕਰਵਾਰ ਨੂੰ ਛੱਡ ਕੇ ਰੋਜ਼ਾਨਾ ਹੋਵੇਗੀ।