ਕਾਠਮੰਡੂ, 12 ਜੁਲਾਈ =- ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ‘ਪ੍ਰਚੰਡ’ ਦੀ ਪਤਨੀ ਸੀਤਾ ਦਹਿਲ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਹਨਾਂ ਦੀ ਉਮਰ 69 ਸਾਲ ਸੀ। ਉਨ੍ਹਾਂ ਦੇ ਪਰਿਵਾਰ ਵਿੱਚ 4 ਬੱਚੇ ਹਨ।
ਪ੍ਰਧਾਨ ਮੰਤਰੀ ਦੇ ਨਿੱਜੀ ਡਾਕਟਰ ਪ੍ਰੋ ਯੁਵਰਾਜ ਸ਼ਰਮਾ ਨੇ ਦੱਸਿਆ ਕਿ ਪਾਰਕਿੰਸਨ ਰੋਗ, ਸ਼ੂਗਰ ਅਤੇ ਹਾਈ ਬੀ ਪੀ ਤੋਂ ਪੀੜਤ ਸ਼੍ਰੀਮਤੀ ਦਹਿਲ ਨੂੰ ਸਵੇਰੇ 8 ਵਜੇ ਦੇ ਕਰੀਬ ਦਿਲ ਦਾ ਦੌਰਾ ਪਿਆ । ਉਨ੍ਹਾਂ ਦਾ ਤੁਰੰਤ ਇਲਾਜ ਕੀਤਾ ਗਿਆ ਪਰ ਕਾਫੀ ਕੋਸ਼ਿਸ਼ਾਂ ਤੋਂ ਬਾਅਦ ਵੀ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਤਕਰੀਬਨੇ 8 ਵਜੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।