ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ ਸਿੱਖਿਆ) ਨੂੰ ਈ.ਟੀ.ਟੀ. ਅਧਿਆਪਕਾਂ ਦੀਆਂ ਹੈੱਡਟੀਚਰ ਤਰੱਕੀਆਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਿੱਖਿਆ ਮੰਤਰੀ ਨੇ ਹਦਾਇਤ ਕੀਤੀ ਕਿ ਇਨ੍ਹਾਂ ਤਰੱਕੀਆਂ ਦਾ ਸਮੁੱਚਾ ਕਾਰਜ ਇੱਕ ਮਹੀਨੇ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇ ਅਤੇ ਜੇਕਰ ਸੂਬੇ ਦੇ ਕਿਸੇ ਜ਼ਿਲ੍ਹੇ ਵਿੱਚ ਇਹ ਤਰੱਕੀਆਂ ਨਹੀਂ ਹੁੰਦੀਆਂ ਤਾਂ ਇਸ ਦੀ ਜ਼ਿੰਮੇਵਾਰੀ ਸਬੰਧਿਤ ਜ਼ਿਲ੍ਹੇ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਹੋਵੇਗੀ।ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਨੁਸਾਰ ਇਨ੍ਹਾਂ ਤਰੱਕੀਆਂ ਸਬੰਧੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਲਈ ਪੰਜਾਬ ਦਾ ਐਲੀਮੈਂਟਰੀ ਡਾਇਰੈਕਟੋਰੇਟ ਕੇਵਲ ਇੱਕ ਹੀ ਸਾਂਝੀ ਪ੍ਰਵਾਨਗੀ ਜਾਰੀ ਕਰੇਗਾ ਜਿਸ ਨਾਲ ਸਾਰੀ ਪ੍ਰਕਿਰਿਆ ਆਸਾਨ ਅਤੇ ਸਮਾਂਬੱਧ ਹੋਵੇਗੀ।