ਨਵੀਂ ਦਿੱਲੀ, 14 ਜੁਲਾਈ – ਜੀਫ ਜਸਟਿਸ ਡੀ.ਵਾਈ. ਚੰਦਰਨਾਇਡੂ ਨੇ ਜੱਜ ਉੱਜਵਲ ਭੂਈਆਂ ਅਤੇ ਜੱਜ ਐਸ. ਵੈਂਕਟਨਾਰਾਇਣ ਭੱਟੀ ਨੂੰ ਅੱਜ ਸੁਪਰੀਮ ਕੋਰਟ ਦੇ ਜੱਜ ਵਜੋਂ ਸਹੁੰ ਚੁਕਾਈ। ਇਸਦੇ ਨਾਲ ਹੀ ਉੱਚ ਅਦਾਲਤ ਵਿਚ ਜੀਫ ਜਸਟਿਸ ਸਣੇ ਕੁੱਲ ਜੱਜਾਂ ਦੀ ਗਿਣਤੀ ਵੱਧ ਕੇ 32 ਹੋ ਗਈ ਹੈ।
ਸੁਪਰੀਮ ਕੋਰਟ ਵਿਚ ਕੁੱਲ 34 ਜੱਜ ਨਿਯੁਕਤ ਕੀਤੇ ਜਾ ਸਕਦੇ ਹਨ। ਉੱਚ ਅਦਾਲਤ ਦੇ ਸਭਾਗਾਰ ਵਿਚ ਆਯੋਜਿਤ ਸਹੁੰ ਚੁੱਕ ਸਮਾਰੋਹ ਵਿਚ ਚੀਫ ਜਸਟਿਸ ਨੇ ਦੋ ਨਵੇਂ ਜੱਜਾਂ ਨੂੰ ਸਹੁੰ ਚੁਕਾਈ। ਕੇਂਦਰ ਸਰਕਾਰ ਨੇ 12 ਜੁਲਾਈ ਨੂੰ ਜੱਜ ਭੂਈਆਂ ਅਤੇ ਜੱਜ ਭੱਟੀ ਨੂੰ ਸੁਪਰੀਮ ਕੋਰਟ ਵਿਚ ਨਿਯੁਕਤ ਕਰਨ ਦੀ ਮਨਜ਼ੂਰੀ ਦਿੱਤੀ ਸੀ। ਜੱਜ ਭੂਈਆਂ ਤੇਲੰਗਾਨਾ ਹਾਈ ਕੋਰਟ ਦੇ ਅਤੇ ਜੱਜ ਭੱਟੀ ਕੇਰਲ ਹਾਈ ਕੋਰਟ ਦੇ ਮੁੱਖ ਜੱਜ ਸਨ।
ਜਸਟਿਸ ਉੱਜਵਲ ਭੂਈਆਂ ਅਤੇ ਜਸਟਿਸ ਭੱਟੀ ਦੀਆਂ ਨਿਯੁਕਤੀਆਂ ਦਾ ਐਲਾਨ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਬੁੱਧਵਾਰ ਨੂੰ ਕੀਤਾ। ਚੀਫ ਜਸਟਿਸ ਦੀ ਅਗਵਾਈ ਵਾਲੇ ਸੁਪਰੀਮ ਕੋਰਟ ਕਾਲੇਜੀਅਮ ਨੇ 5 ਜੁਲਾਈ ਨੂੰ ਉਨ੍ਹਾਂ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਦੇਣ ਦੀ ਸਿਫ਼ਾਰਸ਼ ਕੀਤੀ ਸੀ।