ਪਟਿਆਲਾ 13 ਜੁਲਾਈ 2023: ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ’ਚ ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਲੋੜਵੰਦਾਂ ਤੱਕ ਲੰਗਰ ਵਰਤਾਉਣ ਦੀ ਮੁਹਿੰਮ ਤੇਜ਼ ਕਰ ਦਿੱਤੀ ਗਈ। ਸ਼ੋ੍ਰਮਣੀ ਕਮੇਟੀ ਪ੍ਰਧਾਨ ਦੇ ਆਦੇਸ਼ਾਂ ’ਤੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਅਤੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਸ਼ੋ੍ਰਮਣੀ ਕਮੇਟੀ ਮੁਲਾਜਮਾਂ ਦੀ ਟੀਮ ਨੇ ਹਰਿਆਣਾ ਸਰਹੱਦ ਦੇ ਹੜ੍ਹ ਪ੍ਰਭਾਵਤ ਅੱਧੀ ਦਰਜਨ ਪਿੰਡਾਂ ਵਿਚ ਮੋਰਚਾ ਸੰਭਾਲਿਆ ਅਤੇ ਲੰਗਰ ਵਰਤਾਉਣ ਦੀ ਮੁਹਿੰਮ ਸ਼ੁਰੂ ਕੀਤੀ। ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਸਮੇਤ ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਨੇ ਆਪਣੀ ਹੱਥੀਂ ਲੰਗਰ ਵਰਤਾਇਆ।
ਇਸ ਮੌਕੇ ਗੱਲਬਾਤ ਕਰਦਿਆਂ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਕਿਹਾ ਕਿ ਗੁਰਬਾਣੀ ਫਲਸਫੇ ਅਨੁਸਾਰ ਸਰਬੱਤ ਦਾ ਭੋਲਾ ਲੋਚਦਿਆਂ ਹਰਿਆਣਾ ਸਰਹੱਦ ਦੇ ਹੜ੍ਹਾਂ ਦੀ ਮਾਰ ਝੱਲ ਰਹੇ ਪਿੰਡਾਂ ਮੋਹਲਗੜ੍ਹ, ਧਗੜੋਈ, ਰੱਤਾ ਖੇੜਾ, ਖਾਲਾ, ਮਹਿਤਾਬਗੜ੍ਹ, ਬਹਿਰੂ ਖੁਰਦ, ਬਹਿਰੂ ਕਲਾਂ, ਭੂਨੀ, ਟਾਂਗਰੀ ਆਦਿ ਵਿਖੇ ਲੋੜਵੰਦਾਂ ਤੱਕ ਲੰਗਰ ਵਰਤਾਇਆ। ਉਨ੍ਹਾਂ ਦੱਸਿਆ ਕਿ ਲੰਗਰ ਦੇ ਨਾਲ ਨਾਲ ਦੁੱਧ ਦੇ ਪੇਕਟ, ਪਿਊਰਫਾਈ ਪਾਣੀ ਅਤੇ ਪੈਕਿੰਗ ਕਰਕੇ ਵੀ ਦਾਲਾ ਪ੍ਰਸ਼ਾਦਾ ਵੰਡਿਆ ਜਾ ਰਿਹਾ ਹੈ।
ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਹਰਿਆਣਾ ਸਰਹੱਦ ’ਤੇ ਲੰਘਦੀ ਨਹਿਰ ਵਿਚ ਪਾੜ੍ਹ ਪੈਣ ਕਾਰਨ ਪਾਣੀ ਦੇ ਤੇਜ਼ ਵਹਾਅ ਨੇ ਕਈ ਪਿੰਡਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਸ਼ੋ੍ਰਮਣੀ ਕਮੇਟੀ ਤੱਕ ਪਹੁੰਚ ਕੀਤੀ ਤਾਂ ਜਾਤ ਪਾਤ, ਨਸਲ, ਧਰਮ ਤੋਂ ਉਪਰ ਉਠ ਕੇ ਲੋਕਾਂ ਤੱਕ ਸ਼ੋ੍ਰਮਣੀ ਕਮੇਟੀ ਵੱਲੋਂ ਪਹੁੰਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕੰਮ ਸਾਡੀਆਂ ਚੁਣੀਆਂ ਹੋਈਆਂ ਸਰਕਾਰਾਂ ਨੇ ਕਰ ਸਕੀਆਂ ਉਨ੍ਹਾਂ ਕਾਰਜਾਂ ਨੂੰ ਸ਼ੋ੍ਰਮਣੀ ਕਮੇਟੀ ਪਹਿਲ ਦੇ ਰਹੀ ਹੈ।