• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

70 ਸਾਲਾਂ ਤੋਂ ਰਾਜ ਕਰਨ ਵਾਲੀਆਂ ਪਾਰਟੀਆਂ ਦੇ ਆਗੂ ਮੱਗਰਮੱਛ ਦੇ ਹੰਝੂ ਵਹਾ ਕੇ ਕੁਦਰਤੀ ਆਫ਼ਤ ‘ਤੇ ਸਿਆਸਤ ਨਾ ਕਰਨ: ਜੌੜਾਮਾਜਰਾ

Asli Punjabi by Asli Punjabi
July 14, 2023
in Top Stories
0
70 ਸਾਲਾਂ ਤੋਂ ਰਾਜ ਕਰਨ ਵਾਲੀਆਂ ਪਾਰਟੀਆਂ ਦੇ ਆਗੂ ਮੱਗਰਮੱਛ ਦੇ ਹੰਝੂ ਵਹਾ ਕੇ ਕੁਦਰਤੀ ਆਫ਼ਤ ‘ਤੇ ਸਿਆਸਤ ਨਾ ਕਰਨ: ਜੌੜਾਮਾਜਰਾ
586
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 14 ਜੁਲਾਈ 2023 – ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ‘ਤੇ 70 ਵਰ੍ਹਿਆਂ ਤੋਂ ਰਾਜ ਕਰਦੀਆਂ ਰਹੀਆਂ ਪਾਰਟੀਆਂ ਦੇ ਆਗੂਆਂ ਨੂੰ ਕਰੜੇ ਹੱਥੀ ਲੈਂਦਿਆਂ ਨਸੀਹਤ ਦਿੱਤੀ ਕਿ ਉਹ ਕੁਦਰਤੀ ਆਫ਼ਤ ‘ਤੇ ਸਿਆਸਤ ਨਾ ਕਰਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਘੱਗਰ ਦੀ ਮਾਰ ਹੇਠ ਆਉਂਦੇ ਪਿੰਡਾਂ ਦੀ ਕਦੇ ਸਾਰ ਨਹੀਂ ਲਈ, ਜਿਸ ਕਰਕੇ ਭਾਰੀ ਬਰਸਾਤ ਕਾਰਨ ਉੱਛਲੇ ਘੱਗਰ ਦੇ ਪਾਣੀ ਨੇ ਇਨ੍ਹਾਂ ਪਿੰਡਾਂ ਦਾ ਚੋਖਾ ਨੁਕਸਾਨ ਕੀਤਾ ਹੈ ਪਰ ਇਨ੍ਹਾਂ ਪਿੰਡਾਂ ਦੇ ਲੋਕ ਕਿਸੇ ਵੀ ਤਰ੍ਹਾਂ ਨਾ ਘਬਰਾਉਣ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਹੜ੍ਹ ਮਾਰੇ ਲੋਕਾਂ ਦੀ ਬਾਂਹ ਫੜੀ ਹੈ।

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸਮਾਣਾ ਖੇਤਰ ਦੇ ਇਸ ਨੀਵੇਂ ਇਲਾਕੇ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਅਗਾਊਂ ਪ੍ਰਬੰਧਾਂ ਤਹਿਤ ਹੜ੍ਹਾਂ ਦਾ ਪਾਣੀ ਕੱਢਣ ਲਈ 40 ਲੱਖ ਰੁਪਏ ਤੋਂ ਵੱਧ ਰਾਸ਼ੀ ਖ਼ਰਚੀ ਹੈ। ਉਨ੍ਹਾਂ ਕਿਹਾ ਕਿ ਇਹ ਵੀ ਪਹਿਲੀ ਵਾਰ ਹੈ ਕਿ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੂਰੀ ਵਜ਼ਾਰਤ ਅਤੇ ਵਿਧਾਇਕ ਲੋਕਾਂ ਦਰਮਿਆਨ ਵਿਚਰ ਰਹੇ ਹਨ ਅਤੇ ਲੋਕਾਂ ਦੀ ਸਹਾਇਤਾਂ ਕਰਨ ਲਈ ਹਰ ਹੰਭਲਾ ਮਾਰ ਰਹੇ ਹਨ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਭਾਜਪਾ ਆਗੂ ਬੀਬੀ ਜੈਇੰਦਰ ਕੌਰ ਨੂੰ ਘੇਰਦਿਆਂ ਸ. ਜੌੜਾਮਾਜਰਾ ਨੇ ਪੁੱਛਿਆ ਕਿ ਅੱਜ ਬੀਬੀ ਜੈਇੰਦਰ ਕੌਰ ਕਿੱਥੇ ਹਨ, ਉਨ੍ਹਾਂ ਨੂੰ ਅੱਜ ਵੀ ਲੋਕਾਂ ਦੀ ਸਾਰ ਲੈਣੀ ਚਾਹੀਦੀ ਸੀ। ਹਾਲੇ ਤਾਂ ਪਿੰਡਾਂ ਵਿੱਚੋਂ ਪਾਣੀਆਂ ਉਤਰਿਆ ਨਹੀਂ ਅਤੇ ਲੋਕਾਂ ਨੂੰ ਵੀ ਮਦਦ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਬੀਬੀ ਜੈਇੰਦਰ ਕੌਰ ਸਿਰਫ਼ ਰਾਜਨੀਤੀ ਕਰਨ ਆਈ ਸੀ ਜਦਕਿ ਅੱਜ ਔਖੀ ਘੜੀ ਵਿੱਚ ਲੋਕਾਂ ਦਾ ਹੱਥ ਫੜਨ ਦਾ ਸਮਾਂ ਹੈ ਨਾਕਿ ਸਿਆਸਤ ਚਮਕਾਉਣ ਦਾ। ਉਨ੍ਹਾਂ ਕਿਹਾ ਕਿ ਸਿਆਸੀ ਆਗੂਆਂ ਨੂੰ ਕੁਦਰਤੀ ਆਫ਼ਤ ‘ਤੇ ਮਗਰਮੱਛ ਦੇ ਹੰਝੂ ਨਹੀਂ ਵਹਾਉਣੇ ਚਾਹੀਦੇ, ਸਗੋਂ ਕੁਝ ਕਰਕੇ ਦਿਖਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਪਿਛਲੀਆਂ ਸਰਕਾਰਾਂ ਦੇ ਮੁੱਖ ਮੰਤਰੀਆਂ ਵਾਂਗ ਹੈਲੀਕਾਪਟਰਾਂ ‘ਚ ਨਹੀਂ ਬਲਕਿ ਖ਼ੁਦ ਪਾਣੀ ਵਿੱਚ ਵੜ ਕੇ ਨੰਗੇ ਪੈਰੀਂ ਲੋਕਾਂ ਦੀ ਸਾਰ ਲਈ ਹੈ।

ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਖ਼ੁਦ ਹੜ੍ਹ ਪ੍ਰਭਾਵਤ ਪਿੰਡਾਂ ਧਰਮੇੜ੍ਹੀ, ਘਿਉਰਾ, ਧਨੌਰੀ, ਸੱਸਾ, ਸੱਸੀ, ਸੱਸਾ ਥੇਹ, ਹਰੀਪੁਰ ਆਦਿ ਦੇ ਵਸਨੀਕਾਂ ਤੱਕ ਪੀਣ ਵਾਲਾ ਪਾਣੀ, ਰਾਸ਼ਨ, ਘਰੇਲੂ ਵਰਤੋਂ ਦੀਆਂ ਹੋਰ ਵਸਤਾਂ, ਦਵਾਈਆਂ, ਪਸ਼ੂਆਂ ਲਈ ਚਾਰਾ ਆਦਿ ਪਹੁੰਚਾਉਣ ਲਈ ਅਗਵਾਈ ਕੀਤੀ। ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਜੌੜਾਮਾਜਰਾ ਅਤੇ ਉਨ੍ਹਾਂ ਦੀ ਪੂਰੀ ਟੀਮ ਸੋਮਵਾਰ ਤੋਂ ਹੀ ਹੜ੍ਹ ਪ੍ਰਭਾਵਤ ਪਿੰਡਾਂ ਵਿੱਚ ਲਗਾਤਾਰ ਸੰਪਰਕ ਸਾਧਦੇ ਹੋਏ ਲੋਕਾਂ ਦੀ ਸਾਰ ਲੈ ਰਹੇ ਹਨ ਤਾਂ ਕਿ ਲੋਕਾਂ ਦੀਆਂ ਜਾਨਾਂ ਨੂੰ ਬਚਾਇਆ ਜਾ ਸਕੇ।

Previous Post

ਪੰਜਾਬ ਸਰਕਾਰ ਔਰਤਾਂ, ਬੱਚਿਆਂ, ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੇ ਵਿਕਾਸ ਲਈ ਯਤਨਸ਼ੀਲ : ਡਾ.ਬਲਜੀਤ ਕੌਰ

Next Post

ਅਕਾਲੀ ਦਲ ਨੇ ਸਾਂਝੇ ਸਿਵਲ ਕੋਡ ਦਾ ਕੀਤਾ ਵਿਰੋਧ, ਸੁਖਬੀਰ ਬਾਦਲ ਨੇ ਲਾਅ ਕਮਿਸ਼ਨ ਨੂੰ ਲਿਖੀ ਚਿੱਠੀ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਅਕਾਲੀ ਦਲ ਨੇ ਸਾਂਝੇ ਸਿਵਲ ਕੋਡ ਦਾ ਕੀਤਾ ਵਿਰੋਧ, ਸੁਖਬੀਰ ਬਾਦਲ ਨੇ ਲਾਅ ਕਮਿਸ਼ਨ ਨੂੰ ਲਿਖੀ ਚਿੱਠੀ

ਅਕਾਲੀ ਦਲ ਨੇ ਸਾਂਝੇ ਸਿਵਲ ਕੋਡ ਦਾ ਕੀਤਾ ਵਿਰੋਧ, ਸੁਖਬੀਰ ਬਾਦਲ ਨੇ ਲਾਅ ਕਮਿਸ਼ਨ ਨੂੰ ਲਿਖੀ ਚਿੱਠੀ

Recommended

ਮਹਾਮਾਰੀ ਅਲਰਟ੍ਰਸੁਰੱਖਿਅਤ ਹਰਿਆਣਾ ਵਿਚ ਸੁਰੱਖਿਆ ਅਤੇ ਸਾਵਧਾਨੀ ਦਾ ਸੰਦੇਸ਼ -ਸਿਹਤ ਮੰਤਰੀ

ਮਹਾਮਾਰੀ ਅਲਰਟ੍ਰਸੁਰੱਖਿਅਤ ਹਰਿਆਣਾ ਵਿਚ ਸੁਰੱਖਿਆ ਅਤੇ ਸਾਵਧਾਨੀ ਦਾ ਸੰਦੇਸ਼ -ਸਿਹਤ ਮੰਤਰੀ

June 29, 2021
ਹਰਿਆਣਾ ਵਿਚ ਹਰ ਸਾਲ ਪਰਾਲੀ ਜਲਾਉਣ ਦੇ ਮਾਮਲਿਆਂ ਵਿਚ ਲਗਾਤਾਰ ਆ ਰਹੀ ਹੈ ਕਮੀ

ਹਰਿਆਣਾ ਵਿਚ ਹਰ ਸਾਲ ਪਰਾਲੀ ਜਲਾਉਣ ਦੇ ਮਾਮਲਿਆਂ ਵਿਚ ਲਗਾਤਾਰ ਆ ਰਹੀ ਹੈ ਕਮੀ

October 22, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In