ਮਾਲੇਰਕੋਟਲਾ , 17 ਜੁਲਾਈ 2023 :-ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਵਾਟਰ ਟਰੀਟਮੈਂਟ ਪਲਾਂਟ ਲਗਾਉਣ ਸਬੰਧੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਰਚੂਅਲ ਮੀਟਿੰਗ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ, ਉਪ ਮੰਡਲ ਮੈਜਿਸਟ੍ਰੇਟ, ਅਹਿਮਦਗੜ੍ਹ ਅਤੇ ਮਾਲੇਰਕੋਟਲਾ ਸ੍ਰੀ ਹਰਬੰਸ ਸਿੰਘ, ਉਪ ਮੰਡਲ ਮੈਜਿਸਟ੍ਰੇਟ, ਅਮਰਗੜ੍ਹ ਕਮ ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ, ਕਾਰਜ ਸਾਧਕ ਅਫ਼ਸਰ ਮਾਲੇਰਕੋਟਲਾ ਸ੍ਰੀ ਮਨਿੰਦਰ ਪਾਲ ਸਿੰਘ, ਕਾਰਜ ਸਾਧਕ ਅਫ਼ਸਰ ਅਹਿਮਦਗੜ੍ਹ ਅਤੇ ਅਮਰਗੜ੍ਹ ਸ੍ਰੀ ਅਮਨਦੀਪ ਸਿੰਘ, ਕਾਰਜਕਾਰੀ ਇੰਜੀਨੀਅਰ ਜਲ ਸਰੋਤ ਮੰਡਲ, ਸੰਗਰੂਰ ਇੰਜ.ਅਤਿੰਦਰਪਾਲ ਸਿੰਘ ਸਿੱਧੂ, ਕਾਰਜਕਾਰੀ ਇੰਜੀਨੀਅਰ, ਜਲ ਸਰੋਤ ਮੰਡਲ, ਰੋਪੜ ਇੰਜ. ਸੰਚਿਤ, ਕਾਰਜਕਾਰੀ ਇੰਜੀਨੀਅਰ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਮੰਡਲ, ਸੰਗਰੂਰ ਇੰਜ਼.ਸਤਵਿੰਦਰ ਸਿੰਘ ਢਿੱਲੋਂ, ਸ੍ਰੀ ਤੇਜਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਧਰਤੀ ਹੇਠਲਾ ਪਾਣੀ ਦਿਨੋਂ-ਦਿਨ ਨੀਵਾਂ ਹੁੰਦਾ ਜਾ ਰਿਹਾ ਜੋ ਕਿ ਇੱਕ ਵੱਡੀ ਚਿੰਤਾ ਦਾ ਵਿਸ਼ਾ ਹੈ। ਸਾਨੂੰ ਸਾਰਿਆਂ ਨੂੰ ਕੁਦਰਤੀ ਸਰੋਤਾ ਦੀ ਵਰਤੋਂ ਸੰਯਮ ਨਾਲ ਕਰਨੀ ਚਾਹੀਦੀ ਹੈ । ਇਸ ਲਈ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਹੇਠ ਮਾਲੇਰਕੋਟਲਾ ਜ਼ਿਲ੍ਹੇ ਦੀਆਂ 03 ਸ਼ਹਿਰੀ ਸਥਾਨਕ ਸੰਸਥਾਵਾਂ ਲਈ ਅੰਮਰੁਤ-2.0 ਸਕੀਮ ਤਹਿਤ ਨਹਿਰੀ ਪਾਣੀ ਸਪਲਾਈ ਦੀ ਤਜਵੀਜ਼ ਉਲੀਕੀ । ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਨਹਿਰੀ ਪਾਣੀ ‘ਤੇ ਆਧਾਰਿਤ ਜਲ ਸਪਲਾਈ ਯੋਜਨਾ ਤਹਿਤ ਸ਼ੁਧੀਕਰਨ ਪਲਾਂਟ ਅਹਿਮਦਗੜ੍ਹ ,ਅਮਰਗੜ੍ਹ ਅਤੇ ਮਾਲੇਰਕੋਟਲਾ ਵਿਖੇ ਉਸਾਰੇ ਜਾਣਗੇ ਤਾਂ ਜੋ ਪਾਣੀ ਦੀਆਂ ਭਵਿੱਖੀ ਲੋੜਾਂ ਦੀ ਪੂਰਤੀ ਹੋ ਸਕ
ਉਨ੍ਹਾਂ ਦੱਸਿਆ ਕਿ ਅੰਮਰੁਤ-2.0 ਦੇ ਲਾਗੂ ਹੋਣ ਨਾਲ ਜ਼ਿਲ੍ਹੇ ‘ਚ ਸਾਫ਼ ਸੁਥਰੇ ਪੀਣ ਯੋਗ ਪਾਣੀ ਦੀ ਕਿੱਲਤ ਦਾ ਖ਼ਾਤਮਾ ਹੋ ਜਾਵੇਗਾ । ਉਨ੍ਹਾਂ ਦੱਸਿਆ ਕਿ ਅਹਿਮਦਗੜ੍ਹ ਵਿਖੇ 2.99 ਕਿਊਸਿਕ ਅਤੇ ਅਮਰਗੜ੍ਹ ਵਿਖੇ 0.79 ਕਿਊਸਿਕ ਪਾਣੀ ਦੀ ਜ਼ਰੂਰਤ ਨੂੰ ਪੁਰਾ ਕਰਨ ਲਈ ਨਹਿਰੀ ਪਾਣੀ ‘ਤੇ ਆਧਾਰਿਤ ਜਲ ਸਪਲਾਈ ਯੋਜਨਾ ਤਹਿਤ ਸ਼ੁਧੀਕਰਨ