ਪੁੰਛ, 17 ਜੁਲਾਈ – ਫ਼ੌਜ ਨੇ ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਕੋਲ ਘੁਸਪੈਠ ਦੀ ਇਕ ਕੋਸ਼ਿਸ਼ ਅੱਜ ਅਸਫ਼ਲ ਕਰਦੇ ਹੋਏ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਕ ਰੱਖਿਆ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ। ਜ਼ਿਕਰਯੋਗ ਹੈ ਕਿ ਫ਼ੌਜ ਅਤੇ ਜੰਮੂ ਕਸ਼ਮੀਰ ਪੁਲੀਸ ਦੀ ਸਾਂਝੀ ਮੁਹਿੰਮ ਦੌਰਾਨ ਘੁਸਪੈਠ ਦੀ ਕੋਸ਼ਿਸ਼ ਅਸਫ਼ਲ ਹੋ ਗਈ।
ਵ੍ਹਾਊਟ ਨਾਈਟ ਕੋਰ ਨੇ ਟਵੀਟ ਕੀਤਾ,”ਪੁੰਛ ਸੈਕਟਰ ਵਿਚ ਆਪਰੇਸ਼ਨ ਬਹਾਦੁਰ। ਪੁੰਛ ਸੈਕਟਰ ਵਿਚ ਬੀਤੀ ਰਾਤ ਫ਼ੌਜ ਅਤੇ ਜੰਮੂ ਕਸ਼ਮੀਰ ਪੁਲੀਸ ਦੀ ਸਾਂਝੀ ਮੁਹਿੰਮ ਦੌਰਾਨ ਘੁਸਪੈਠ ਦੀ ਕੋਸ਼ਿਸ਼ ਅਸਫ਼ਲ ਕਰ ਦਿੱਤੀ ਗਈ। 2 ਘੁਸਪੈਠੀਏ ਮਾਰੇ ਗਏ।” ਇਹ ਮੁਹਿੰਮ ਐਤਵਾਰ-ਸੋਮਵਾਰ ਦੀ ਦਰਮਿਆਨੀ ਰਾਤ ਸ਼ੁਰੂ ਕੀਤੀ ਗਈ ਸੀ।