ਕੇਰਲ, 18 ਜੁਲਾਈ- ਨੈਸ਼ਨਲ ਡੈਸਕ-ਕਾਂਗਰਸ ਦੇ ਦਿੱਗਜ ਨੇਤਾ ਅਤੇ ਕੇਰਲ ਦੇ ਸਾਬਕਾ ਮੁੱਖ ਮੰਤਰੀ ਓਮਨ ਚਾਂਡੀ ਦਾ ਲੰਬੀ ਬੀਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ।
80 ਸਾਲਾ ਓਮਨ ਚਾਂਡੀ ਦੀ ਸਿਹਤ ਸਾਲ 2019 ਤੋਂ ਠੀਕ ਨਹੀਂ ਚੱਲ ਰਹੀ ਸੀ। ਉਹਨਾਂ ਨੂੰ ਗਲੇ ਨਾਲ ਸਬੰਧਤ ਬੀਮਾਰੀਆਂ ਹੋਣ ਤੋਂ ਬਾਅਦ ਜਰਮਨੀ ਲਿਜਾਇਆ ਗਿਆ ਸੀ।
ਉਹਨਾਂ ਦੇ ਬੇਟੇ ਨੇ ਆਪਣੇ ਪਿਤਾ ਦੇ ਦੇਹਾਂਤ ਦੀ ਪੁਸ਼ਟੀ ਕੀਤੀ ਹੈ। ਉਹ ਦੋ ਵਾਰ ਕੇਰਲ ਦੇ ਮੁੱਖ ਮੰਤਰੀ ਵੀ ਰਹੇ।