ਬਟਾਲਾ/ਗੁਰਦਾਸਪੁਰ ,19 ਜੁਲਾਈ 2023 : ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਲੋਕਾਂ ਨਾਲ ਮਿਲਕੇ ਉਨਾਂ ਦੀਆਂ ਮੁਸ਼ਕਿਲਾਂ ਦੂਰ ਕੀਤੀਆਂ ਜਾ ਰਹੀਆਂ ਹਨ। ਉਹ ਵਾਰਡ ਨੰਬਰ 11 ਮੁਰਗੀ ਮੁਹੱਲਾ ਵਿਖੇ ਪੁਹੰਚੇ ਤੇ ਵਸਨੀਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਉਹ ਵਚਨਬੱਧ ਹਨ। ਲੋਕਾਂ ਨੇ ਜੋ ਵਿਸ਼ਵਾਸ ਉਨਾਂ ਉੱਪਰ ਕੀਤਾ ਹੈ, ਉਸ ਉੱਪਰ ਉਹ ਖਰ੍ਹਾ ਉੱਤਰਨਗੇ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਹਲਕਾ ਵਾਸੀਆਂ ਦੀਆਂ ਦਰਪੇਸ਼ ਮੁਸ਼ਕਿਲਾਂ ਸੁਣਕੇ ਹੱਲ ਕਰਵਾਉਣ ਦੇ ਨਾਲ ਹਲਕੇ ਅੰਦਰ ਮੁੱਢਲੇ ਵਿਕਾਸ ਕੰਮ ਤੇਜ਼ਗਤੀ ਨਾਲ ਕਰਵਾਏ ਜਾ ਰਹੇ ਹਨ ਤੇ ਵਿਕਾਸ ਕਾਰਜਾਂ ਵਿੱਚ ਕੋਈ ਢਿੱਲਮੱਠ ਨਹੀਂ ਵਰਤੀ ਜਾਵੇਗੀ। ਉਨਾਂ ਕਿਹਾ ਕਿ ਜਿਥੇ ਵਿਕਾਸ ਕਾਰਜ ਚੱਲ ਰਹੇ ਹਨ, ਓਥੇ ਸਬੰਧਤ ਵਿਭਾਗ ਨੂੰ ਕੰਮ ਦੀ ਗੁਣਵੱਤਾ ਤੇ ਮਿਆਰੀ ਲਈ ਸਖ਼ਤ ਹਦਾਇਤ ਕੀਤੀ ਗਈ ਹੈ।
ਉਨਾਂ ਅੱਗੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਪਿਛਲੇ ਕਈ ਸਾਲਾਂ ਤੋਂ ਜਿਨਾਂ ਕੰਮਾਂ ਦੀ ਲੋਕ ਉਡੀਕ ਕਰ ਰਹੇ ਸਨ, ਉਹ ਮੁਕੰਮਲ ਕੀਤੇ ਗਏ ਹਨ। ਸ਼ਹਿਰ ਬਟਾਲਾ ਦੇ ਐਂਟਰੀ ਪੁਆਇੰਟਾਂ ਤੇ ਸ਼ਾਨਦਾਰ ਗੇਟਾਂ ਦੀ ਉਸਾਰੀ ਕਰਵਾਈ ਜਾਵੇਗੀ ਅਤੇ ਸ਼ਹਿਰ ਵਿਚਲੇ ਪ੍ਰਮੁੱਖ ਚੌਕਾਂ ਨੂੰ ਸੁੰਦਰ ਬਣਾਇਆ ਜਾ ਰਿਹਾ ਹੈ। ਸ਼ਹਿਰ ਅੰਦਰ ਸਫਾਈ ਵਿਵਸਥਾ ਰੱਖਣ ਸਮੇਤ ਵੱਖ-ਵੱਖ ਵਿਕਾਸ ਕੰਮਾਂ ਲਈ ਕਾਰਪੋਰੇਸ਼ਨ ਬਟਾਲਾ ਵਲੋਂ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸ਼ਹਿਰ ਦੀ ਅਮੀਰ ਵਿਰਾਸਤ ਸੰਭਾਲਣ ਲਈ ਜ਼ਿਕਰਯੋਗ ਸਫਲ ਯਤਨ ਕੀਤੇ ਗਏ ਹਨ। ਗਾਂਧੀ ਚੋਂਕ ਤੋਂ ਹੰਸਲੀ ਪੁਲ ਦੇ ਬਾਜ਼ਾਰ ਵੱਲ ਨੂੰ ਨਵੀਂ ਸ਼ਾਨਦਾਰ ਸਟਰੀਟ ਲਾਈਟਸ ਲਗਾਈਆਂ ਗਈਆਂ ਹਨ। ਸ਼ਹਿਰ ਅੰਦਰ ਖੂਬਸੂਰਤ ਪਾਰਕ ਉਸਾਰੇ ਜਾ ਰਹੇ ਹਨ। ਸੁੱਖਾ ਸਿੰਘ ਮਹਿਤਾਬ ਸਿੰਘ ਚੌਂਕ ਵਿਖੇ 7 ਲੱਖ ਰੁਪਏ ਦੀ ਲਾਗਤ ਨਾਲ ਮਜਦੂਰ ਯੂਨੀਅਨ ਦੀ ਚਿਰੋਕਣੀ ਮੰਗ ਪੂਰੀ ਕਰਦਿਆਂ ਸ਼ੈਡ ਦੀ ਉਸਾਰੀ ਕਰਵਾਈ ਗਈ ਹੈ। ਬਟਾਲਾ ਦੀ ਸ਼ਬਜ਼ੀ ਮੰਡੀ ਵਿਖੇ 1.72 ਕਰੋੜ ਰੁਪਏ ਦੀ ਲਾਗਤ ਨਾਲ ਸ਼ੈੱਡ ਤੇ ਬਾਥਰੂਮ ਦਾ ਵਿਕਾਸ ਕੰਮ ਕਰਵਾਇਆ। ਕਿਲਾ ਮੰਡੀ ਵਿਖੇ ਆਮ ਆਦਮੀ ਕਲੀਨਿਕ ਬਣਨ ਨਾਲ ਸ਼ਹਿਰ ਵਾਸੀਆਂ ਨੂੰ ਬਹੁਤ ਲਾਭ ਮਿਲਿਆ ਹੈ। ਮੁਰਗੀ ਮੁਹੱਲੇ ਤੋਂ ਦਾਣਾ ਮੰਡੀ ਬਟਾਲਾ ਤੱਕ ਸੜਕ ਦਾ ਨਿਰਮਾਣ ਕਰਵਾਇਆ। ਹੰਸਲੀ ਪੁਲ ਦੇ ਨਜ਼ਦੀਕ ਬਾਬਾ ਬਾਲਕ ਨਾਥ ਮੰਦਿਰ ਨੂੰ ਜਾਣ ਵਾਲੀ ਸੜਕ ਦੀ ਇਸਾਰੀ ਕੀਤੀ ਗਈ ਹੈ। ਨਹਿਰੂ ਗੇਟ ਨੇੜੇ ਰਿਕਸ਼ਾ ਸਟੈਂਡ ਦੀ ਉਸਾਰੀ ਹੋਈ ਹੈ ਸਮੇਤ ਹਰ ਵਾਰਡ ਵਿੱਚ ਕੋਈ ਨਾ ਕੋਈ ਵਿਕਾਸ ਕਾਰਜ ਚੱਲ ਰਿਹਾ ਹੈ।