ਫ਼ਰੀਦਕੋਟ, 23 ਜੂਨ 2020 – ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ,ਆਈ.ਏ.ਐਸ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਭਾਗ ਦੀਆਂ ਵੱਖ ਵੱਖ ਸਕੀਮਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ ਗਈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਰਾਜ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬੁਢਾਪਾ ਪੈਨਸ਼ਨ,ਵਿਧਵਾ ਅਤੇ ਬੇਸਹਾਰਾ ਔਰਤਾਂ, ਆਸ਼ਰਿਤ ਬੱਚਿਆਂ ਨੂੰ ਅਤੇ ਦਿਵਿਆਂਗ ਵਿਕਅਤੀਆਂ ਨੂੰ ਦਿੱਤੀ ਜਾਣ ਵਾਲੀ ਪੈਨਸ਼ਨ, ਵਿੱਤੀ ਸਹਾਇਤਾ ਸਬੰਧੀ ਜਾਣਕਾਰੀ ਲਈ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਨ੍ਹਾਂ ਸਕੀਮਾਂ ਨਾਲ ਸਬੰਧਤ ਲਾਭਪਾਤਰੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ ਅਤੇ ਕੋਈ ਵੀ ਲੋੜਵੰਦ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਇੰਨ੍ਹਾਂ ਸਕੀਮਾਂ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।
ਇਸ ਮੌਕੇ ਡੀ.ਐਸ.ਐਸ.ਓ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਕਿਰਤਪ੍ਰੀਤ ਕੌਰ ਨੇ ਡਿਪਟੀ ਕਮਿਸ਼ਨਰ ਦੇ ਧਿਆਨ ਹਿੱਤ ਲਿਆਂਦਾ ਕਿ ਜ਼ਿਲ੍ਹੇ ਵਿਚ ਉਪਰੋਕਤ ਸਕੀਮਾਂ ਨਾਲ ਸਬੰਧਤ 70,008 ਪੈਨਸ਼ਨ ਦੇ ਲਾਭਪਾਤਰੀ ਹਨ। ਇਸ ਮੌਕੇ ਸੀ.ਡੀ.ਪੀ.ਓ ਮੈਡਮ ਛਿੰਦਰਪਾਲ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਦੁਆਰਾ ਔਰਤਾਂ ਅਤੇ ਨਵਜੰਮਿਆਂ ਬੱਚਿਆਂ ਦਾ ਟੀਕਾਕਰਣ, ਸਪਲੀਮੈਂਟਰੀ ਨਿਊਟ੍ਰੀਸ਼ੀਅਨ, ਆਂਗਣਵਾੜੀ ਸੈਂਟਰ, ਹੈਲਥ ਅਤੇ ਨਿਊਟ੍ਰੀਸ਼ੀਅਨ 0-3, 3-6 ਸਾਲ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਹੈਲਥ ਚੈਕਅੱਪ ਕੀਤਾ ਜਾਂਦਾ ਹੈ। ਇਸ ਮੌਕੇ ਸੀ.ਡੀ.ਪੀ.ਓ ਕੋਟਕਪੂਰਾ-1 ਮੈਡਮ ਸਰਬਜੀਤ ਕੌਰ, ਕੋਟਕਪੂਰਾ-2 ਮੈਡਮ ਖੁਸ਼ਵੀਰ ਕੌਰ ਵੀ ਹਾਜ਼ਰ ਸਨ।