• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Sports

ਕੈਨੇਡਾ: ਯੂਬਾ ਸਿਟੀ ਬ੍ਰਦਰਜ਼ ਦੀ ਟੀਮ ਨੇ ਫੀਲਡ ਹਾਕੀ ਕੈਨੇਡਾ ਕੱਪ 2023 ਚੁੰਮਿਆ

Asli Punjabi by Asli Punjabi
July 19, 2023
in Sports, World
0
ਕੈਨੇਡਾ: ਯੂਬਾ ਸਿਟੀ ਬ੍ਰਦਰਜ਼ ਦੀ ਟੀਮ ਨੇ ਫੀਲਡ ਹਾਕੀ ਕੈਨੇਡਾ ਕੱਪ 2023 ਚੁੰਮਿਆ
587
SHARES
3.3k
VIEWS
Share on FacebookShare on TwitterShare on Whatsapp

ਸਰੀ, 19 ਜੁਲਾਈ 2023: ਵੈਸਟ ਕੋਸਟ ਕਿੰਗਜ਼ ਫ਼ੀਲਡ ਹਾਕੀ ਸੁਸਾਇਟੀ ਵੱਲੋਂ ਸਰੀ ਦੇ ਟਮੈਨਵਸ ਪਾਰਕ ਵਿਚ ਸਾਲਾਨਾ ਕੈਨੇਡਾ ਕੱਪ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਕਰਵਾਇਆ ਗਿਆ। ਲਗਾਤਾਰ ਤਿੰਨ ਦਿਨ ਚੱਲੇ ਇਸ ਟੂਰਨਾਮੈਂਟ ਵਿਚ ਉਤਰੀ ਅਮਰੀਕਾ ‘ਚੋਂ ਚੋਟੀ ਦੀਆਂ 40 ਦੇ ਕਰੀਬ ਟੀਮਾਂ ਨੇ ਹਿੱਸਾ ਲਿਆ। ਟੂਰਨਾਮੈਂਟ ਦਾ ਉਦਘਾਟਨ ਸਰੀ ਸਿਟੀ ਦੀ ਮੇਅਰ ਬਰੈਂਡਾ ਲੌਕ ਅਤੇ ਸਰੀ ਸੈਂਟਰਲ ਦੇ ਮੈਂਬਰ ਪਾਰਲੀਮੈਂਟ ਰਣਦੀਪ ਸਿੰਘ ਸਰਾਏ ਨੇ ਕੀਤਾ। ਇਸ ਮੌਕੇ ਸ਼ਹਿਰ ਦੀਆਂ ਕਈ ਅਹਿਮ ਸ਼ਖ਼ਸੀਅਤਾਂ ਅਤੇ ਵੈਸਟ ਕੋਸਟ ਕਿੰਗਜ਼ ਫ਼ੀਲਡ ਹਾਕੀ ਸੁਸਾਇਟੀ ਦੇ ਮੈਂਬਰ ਮੌਜੂਦ ਸਨ।
ਆਪਣੀ ਵਧੀਆ ਖੇਡ ਦਾ ਪ੍ਰਦਰਸ਼ਨ ਕਰਦਿਆਂ ਬੀਸੀ ਵ੍ਹਾਈਟ ਅਤੇ ਵੈਸਟ ਕੋਸਟ ਕਲੱਬ ਦੀਆਂ ਟੀਮਾਂ ਲੜਕੀਆਂ ਦੇ ਫਾਈਨਲ ਮੁਕਾਬਲੇ ਵਿਚ ਪੁੱਜੀਆਂ। ਫਾਈਨਲ ਦਾ ਇਹ ਬਹੁਤ ਹੀ ਦਿਲਚਸਪ ਰਿਹਾ ਅਤੇ ਇਸ ਵਿਚ ਬੀਸੀ ਵ੍ਹਾਈਟ ਦੀ ਟੀਮ ਨੇ ਜਿੱਤ ਪ੍ਰਾਪਤ ਕਰਕੇ ਕੈਨੇਡਾ ਕੱਪ ਨੂੰ ਚੁੰਮਿਆਂ। ਲੜਕਿਆਂ ਦੇ ਫਾਈਨਲ ਮੁਕਾਬਲੇ ਵਿਚ ਯੂਬਾ ਸਿਟੀ ਬ੍ਰਦਰਜ਼ (ਅਮਰੀਕਾ) ਅਤੇ ਵੈਸਟ ਕੋਸਟ ਕਿੰਗਜ਼ ਕਲੱਬ ਕੈਨੇਡਾ ਦੀਆਂ ਟੀਮਾਂ ਦਾਖ਼ਲ ਹੋਈਆਂ। ਇਸ ਬਹੁਤ ਹੀ ਫਸਵੇਂ ਅਤੇ ਬੇਹੱਦ ਰੌਚਕ ਮੁਕਾਬਲੇ ਵਿਚ ਦੋਹਾਂ ਟੀਮਾਂ ਦੇ ਖਿਡਾਰੀਆਂ ਨੇ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕੀਤਾ। ਅੰਤ ਯੂਬਾ ਸਿਟੀ ਬ੍ਰਦਰਜ਼ ਦੀ ਟੀਮ ਨੇ 4-2 ਨਾਲ ਵੈਸਟ ਕੋਸਟ ਕਿੰਗਜ਼ ਕਲੱਬ ਦੀ ਟੀਮ ਨੂੰ ਮਾਤ ਦੇ ਕੇ ਕੈਨੇਡਾ ਕੱਪ ਆਪਣੇ ਨਾਂ ਕਰ ਲਿਆ।

ਲੜਕੀਆਂ ਦੀ ਜੇਤੂ ਟੀਮ ਨੂੰ ਕੈਨੇਡਾ ਕੱਪ ਅਤੇ 2,000 ਡਾਲਰ ਇਨਾਮ ਨਾਲ ਸਨਮਾਨਿਤ ਕੀਤਾ ਗਿਆ ਅਤੇ ਲੜਕਿਆਂ ਦੀ ਜੇਤੂ ਟੀਮ ਨੂੰ ਕੈਨੇਡਾ ਕੱਪ ਅਤੇ 10,000 ਡਾਲਰ ਪ੍ਰਦਾਨ ਕੀਤੇ ਗਏ। ਬਾਕੀ ਮੁਕਾਬਲਿਆਂ ਵਿਚ ਜੇਤੂ ਅਤੇ ਉਪ ਜੇਤੂ ਰਹਿਣ ਵਾਲੀਆਂ ਟੀਮਾਂ ਨੂੰ ਇਨਾਮ ਅਤੇ ਮੈਡਲ ਪ੍ਰਦਾਨ ਕੀਤੇ ਗਏ।
ਹਾਕੀ ਮੈਚਾਂ ਦੀ ਕੁਮੈਂਟਰੀ ਡੈਲਾਸ ਤੋਂ ਸਾਬਕਾ ਕੌਮਾਂਤਰੀ ਹਾਕੀ ਖਿਡਾਰੀ ਅਮਰਜੀਤ ਢਿੱਲੋਂ ਅਤੇ ਡਾ. ਸੁੱਖ ਕਾਹਲੋਂ ਨੇ ਕੀਤੀ। ਫਾਈਨਲ ਮੈਚ ਦੀਆਂ ਟੀਮਾਂ ਨਾਲ ਜਾਣ ਪਛਾਣ ਕਰ ਸਮੇਂ ਬੀਸੀ ਲਿਬਰਲ ਯੂਨਾਈਟਿਡ ਦੇ ਪ੍ਰਧਾਨ ਕੈਵਿਨ ਫਾਲਕਨ ਵਿਸ਼ੇਸ਼ ਤੌਰ ‘ਤੇ ਪੁੱਜੇ। ਉਨ੍ਹਾਂ ਵੈਸਟ ਕੋਸਟ ਕਿੰਗਜ਼ ਫੀਲਡ ਹਾਕੀ ਕਲੱਬ ਦੇ ਪ੍ਰਬੰਧਕਾਂ ਨੂੰ ਇਸ ਸ਼ਾਨਦਾਰ ਟੂਰਨਾਮੈਂਟ ਲਈ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਸਾਰੀਆਂ ਟੀਮਾਂ ਨੇ ਸਖ਼ਤ ਮਿਹਨਤ, ਸਮਰਪਣ ਅਤੇ ਵਚਨਬੱਧਤਾ ਨਾਲ ਟੂਰਨਾਮੈਂਟ ਵਿਚ ਆਪਣੀ ਖੇਡ ਦਾ ਪ੍ਰਦਰਸ਼ਨ ਕੀਤਾ ਹੈ ਅਤੇ ਸਾਨੂੰ ਇਹਨਾਂ ਸਾਰੇ ਨੌਜਵਾਨ ਖਿਡਾਰੀਆਂ ‘ਤੇ ਬਹੁਤ ਮਾਣ ਹੈ। ਵੈਸਟ ਕੋਸਟ ਕਿੰਗਜ਼ ਫੀਲਡ ਹਾਕੀ ਸੋਸਾਇਟੀ ਦੇ ਆਗੂ ਊਧਮ ਸਿੰਘ ਹੁੰਦਲ ਨੇ ਇਸ ਟੂਰਨਾਮੈਂਟ ਨੂੰ ਸਫਲ ਬਣਾਉਣ ਲਈ ਸਾਰੇ ਖਿਡਾਰੀਆਂ, ਟੀਮਾਂ, ਸਪਾਸਰਾਂ, ਸਹਿਯੋਗੀਆਂ ਅਤੇ ਸੋਸਾਇਟੀ ਮੈਂਬਰਾਂ ਦਾ ਧੰਨਵਾਦ ਕੀਤਾ।
ਤਿੰਨੇ ਦਿਨ ਹਾਕੀ ਦੇ ਸ਼ੌਕੀਨ ਸੈਂਕੜੇ ਦਰਸ਼ਕਾਂ ਨੇ ਬਿਹਤਰ ਫ਼ੀਲਡ ਹਾਕੀ ਦਾ ਆਨੰਦ ਮਾਣਿਆਂ। ਪ੍ਰਬੰਧਕਾਂ ਵੱਲੋਂ ਦਰਸ਼ਕਾਂ ਦੇ ਬੈਠਣ ਦਾ ਵਿਸ਼ੇਸ਼ ਪ੍ਰਬੰਧ ਵੀ ਕੀਤਾ ਗਿਆ ਅਤੇ ਗੁਰਦੁਆਰਾ ਦਸ਼ਮੇਸ਼ ਦਰਬਾਰ ਵੱਲੋਂ ਤਿੰਨੇ ਦਿਨ ਅਤੁੱਟ ਲੰਗਰ ਵਰਤਾਇਆ ਗਿਆ।

You might also like

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

Previous Post

ਕੈਨੇਡਾ: ਸਰੀ ਵਿਖੇ ਗ਼ਦਰੀ ਬਾਬਿਆਂ ਦੀ ਯਾਦ ਵਿਚ ਸਾਲਾਨਾ ਮੇਲਾ 6 ਅਗਸਤ ਨੂੰ

Next Post

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਮਲਬੇ ਹੇਠਾਂ ਦੱਬਣ ਨਾਲ 5 ਵਿਅਕਤੀਆਂ ਦੀ ਮੌਤ

Asli Punjabi

Asli Punjabi

Related Posts

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

by Asli Punjabi
March 18, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!
Punjab

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

by Asli Punjabi
November 26, 2025
ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!
World

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

by Asli Punjabi
November 17, 2025
ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’
Top Stories

ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’

by Asli Punjabi
November 17, 2025
Next Post
ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਮਲਬੇ ਹੇਠਾਂ ਦੱਬਣ ਨਾਲ 5 ਵਿਅਕਤੀਆਂ ਦੀ ਮੌਤ

ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਮਲਬੇ ਹੇਠਾਂ ਦੱਬਣ ਨਾਲ 5 ਵਿਅਕਤੀਆਂ ਦੀ ਮੌਤ

Recommended

ਕਿਸਾਨਾਂ ਨਾਲ ਇੱਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਵਿਜੈ ਇੰਦਰ ਸਿੰਗਲਾ ਭੁੱਖ ਹੜਤਾਲ ‘ਤੇ ਬੈਠਣਗੇ

ਕਿਸਾਨਾਂ ਨਾਲ ਇੱਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਵਿਜੈ ਇੰਦਰ ਸਿੰਗਲਾ ਭੁੱਖ ਹੜਤਾਲ ‘ਤੇ ਬੈਠਣਗੇ

December 23, 2020
ਅਕਾਸੀਜਨ ਦੀ ਘਾਟ ਕਾਰਨ ਮਰਨ ਵਾਲਿਆਂ ਲਈ ਅਸੀਂ ਜ਼ਿੰਮੇਵਾਰ: ਸੋਨੂ ਸੂਦ

ਅਕਾਸੀਜਨ ਦੀ ਘਾਟ ਕਾਰਨ ਮਰਨ ਵਾਲਿਆਂ ਲਈ ਅਸੀਂ ਜ਼ਿੰਮੇਵਾਰ: ਸੋਨੂ ਸੂਦ

May 6, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In