ਰੋਹਤਕ, 20 ਜੁਲਾਈ- ਸਿਰਸਾ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਤੋਂ ਜੇਲ੍ਹ ਤੋਂ ਬਾਹਰ ਆਵੇਗਾ। ਰਾਮ ਰਹੀਮ ਨੂੰ 30 ਦਿਨ ਦੀ ਪੈਰੋਲ ਮਿਲ ਗਈ ਹੈ। ਜ਼ਿਕਰਯੋਗ ਹੈ ਕਿ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਕਤਲ ਅਤੇ ਯੌਨ ਸ਼ੋਸ਼ਣ ਦੇ ਮਾਮਲੇ ਵਿਚ ਸਜ਼ਾ ਕੱਟ ਰਿਹਾ ਹੈ। ਇਸ ਸਾਲ 21 ਜਨਵਰੀ ਨੂੰ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ। ਹੁਣ ਇਕ ਵਾਰ ਫਿਰ ਗੁਰਮੀਤ ਰਾਮ ਰਹੀਮ ਜੇਲ੍ਹ ਵਿਚੋਂ ਬਾਹਰ ਆਵੇਗਾ। ਰਾਮ ਰਹੀਮ ਇਸ ਵਾਰ ਵੀ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ ਵਿਚ ਰਹੇਗਾ। ਹੁਣ ਤੱਕ ਰਾਮ ਰਹੀਮ ਨੂੰ 6 ਵਾਰ ਪੈਰੋਲ ਮਿਲ ਚੁੱਕੀ ਹੈ।