• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅਮੀਰ ਸਭਿਆਚਾਰਕ ਵਿਰਾਸਤ ਨੂੰ ਸੰਭਾਲਣ ਲਈ ਵਿਲੱਖਣ ਮਿਸ਼ਨ ‘ਫੁਲਕਾਰੀ’ ਦੀ ਸ਼ੁਰੂਆਤ

Asli Punjabi by Asli Punjabi
July 20, 2023
in Punjab
0
ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅਮੀਰ ਸਭਿਆਚਾਰਕ ਵਿਰਾਸਤ ਨੂੰ ਸੰਭਾਲਣ ਲਈ ਵਿਲੱਖਣ ਮਿਸ਼ਨ ‘ਫੁਲਕਾਰੀ’ ਦੀ ਸ਼ੁਰੂਆਤ
586
SHARES
3.3k
VIEWS
Share on FacebookShare on TwitterShare on Whatsapp

ਡੇਰਾਬੱਸੀ (ਐਸ.ਏ.ਐਸ. ਨਗਰ), 20 ਜੁਲਾਈ 2023 – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੇਂਡੂ ਦਸਤਕਾਰੀ ਉਦਯੋਗ ਨੂੰ ਮੁੜ ਸੁਰਜੀਤ ਕਰਨ ਦੇ ਆਪਣੇ ਸੰਜੀਦਾ ਯਤਨਾਂ ਤਹਿਤ ਰਾਜ ਭਰ ਵਿੱਚ ਪੰਜ ਥਾਵਾਂ ’ਤੇ 125 ਮਹਿਲਾ ਕਾਰੀਗਰਾਂ ਨੂੰ ਨੈਸ਼ਨਲ ਇੰਸਟੀਚਿਊਟ ਆਫ ਫੈਸ਼ਨ ਤਕਨਾਲੋਜੀ ਨਾਲ ਸਾਂਝ ਪਾ ਕੇ ਸਿਖਲਾਈ ਦੇਣ ਦੀ ਇਤਿਹਾਸਕ ਪਹਿਲਕਦਮੀ ਕੀਤੀ ਹੈ।

ਇਹ ਜਾਣਕਾਰੀ ਦਿੰਦਿਆਂ ਵਿਸ਼ੇਸ਼ ਮੁੱਖ ਸਕੱਤਰ (ਸਹਿਕਾਰਤਾ) ਅਨੁਰਾਗ ਅਗਰਵਾਲ ਨੇ ਡੇਰਾਬੱਸੀ ਨੇੜਲੇ ਪਿੰਡ ਮਹਿਮਦਪੁਰ ਵਿਖੇ ਪਹਿਲੇ ਸਿਖਲਾਈ ਸੈਸ਼ਨ ਦਾ ਉਦਘਾਟਨ ਕਰਨ ਉਪਰੰਤ ਦੱਸਿਆ ਕਿ ਇਨ੍ਹਾਂ ਕਾਰੀਗਰਾਂ ਦੁਆਰਾ ਤਿਆਰ ਕੀਤਾ ਗਿਆ ਸਮਾਨ ਰਾਜ ਸਰਕਾਰ ਦੀ ਪ੍ਰਮੁੱਖ ਸਹਿਕਾਰੀ ਸੰਸਥਾ ਮਾਰਕਫੈੱਡ ਦੁਆਰਾ ਆਪਣੇ ਔਨਲਾਈਨ ਈ-ਕਾਮਰਸ ਪੋਰਟਲ ਦੇ ਨਾਲ-ਨਾਲ ਸੈਕਟਰ 22-ਸੀ, ਚੰਡੀਗੜ੍ਹ ਸਥਿਤ ਆਪਣੇ ਸਟੋਰ ’ਤੇ ਵਿਕਰੀ ਕੀਤਾ ਜਾਵੇਗਾ।

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਵਿਸ਼ੇਸ਼ ਮੁੱਖ ਸਕੱਤਰ (ਸਹਿਕਾਰਤਾ), ਅਨੁਰਾਗ ਅਗਰਵਾਲ, ਜਿਨ੍ਹਾਂ ਨੇ ਪੰਜਾਬ ਵਿੱਚ ਅਲੋਪ ਹੋ ਰਹੇ ਦਸਤਕਾਰੀ ਅਤੇ ਫੁਲਕਾਰੀ ਉਦਯੋਗ ਨੂੰ ਮੁੜ ਸੁਰਜੀਤ ਕਰਨ ਦੀ ਪਹਿਲਕਦਮੀ ਕੀਤੀ, ਨੇ ਅੱਗੇ ਕਿਹਾ ਕਿ ਮਹਿਲਾ ਕਾਰੀਗਰਾਂ ਦੀ ਮਦਦ ਲਈ ਰਜਿਸਟਰਾਰ, ਸਹਿਕਾਰੀ ਸਭਾਵਾਂ, ਪੰਜਾਬ ਅਤੇ ਪ੍ਰਬੰਧਕੀ ਨਿਰਦੇਸ਼ਕ, ਮਾਰਕਫੈੱਡ ਦੀ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਮਹਿਸੂਸ ਕੀਤਾ ਗਿਆ ਹੈ ਕਿ ਪੰਜਾਬ ਦੀਆਂ ਰਵਾਇਤੀ ਵਸਤੂਆਂ/ਕਲਾ ਨੂੰ ਪੰਜਾਬ ਅੰਦਰ ਮੌਜੂਦ ਪ੍ਰਤਿਭਾ ਨੂੰ ਉਭਾਰ ਕੇ ਅਤੇ ਪੰਜਾਬ ਦੇ ਇਸ ਉਤਪਾਦ ਦਾ ਮੰਡੀਕਰਨ ਕਰਕੇ ਰਾਸ਼ਟਰੀ/ਅੰਤਰਰਾਸ਼ਟਰੀ ਪੱਧਰ ’ਤੇ ਉਤਸ਼ਾਹਿਤ ਕਰਨ ਦੀ ਲੋੜ ਹੈ।

ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਫੁਲਕਾਰੀ ਜਿਹੇ ਉਤਪਾਦਾਂ ਦੀ ਦੁਨੀਆ ਭਰ ਵਿੱਚ ਬਹੁਤ ਮੰਗ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਮਾਰਕਫੈੱਡ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ ਕਿ ਉਹ ਇਨ੍ਹਾਂ ਉਤਪਾਦਾਂ ਦਾ ਮੰਡੀਕਰਨ ਕਰਨ ਅਤੇ ਇਨ੍ਹਾਂ ਕਾਰੀਗਰਾਂ ਨੂੰ ਉਨ੍ਹਾਂ ਵੱਲੋਂ ਤਿਆਰ ਕੀਤੇ ਉਤਪਾਦਾਂ ਦਾ ਚੰਗਾ ਮਿਹਨਤਾਨਾ ਦਿਵਾਉਣ ਵਿੱਚ ਮਦਦ ਕਰਨ। ਸ੍ਰੀ ਅਨੁਰਾਗ ਅਗਰਵਾਲ ਨੇ ਆਸ ਪ੍ਰਗਟਾਈ ਕਿ ਇਹ ਵਿਲੱਖਣ ਉਪਰਾਲਾ ਇੱਕ ਪਾਸੇ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਦੂਜੇ ਪਾਸੇ ਔਰਤਾਂ ਲਈ ਸਵੈ-ਨਿਰਭਰਤਾ ਦੇ ਨਵੇਂ ਰਾਹ ਖੋਲ੍ਹਣ ਵਿੱਚ ਬਹੁਤ ਸਹਾਈ ਹੋਵੇਗਾ।

Previous Post

ਅਮਨ ਅਰੋੜਾ ਵੱਲੋਂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਨੂੰ ਮੰਤਰ, ‘ਸਫ਼ਲਤਾ ਲਈ ਹੌਸਲੇ ਬੁਲੰਦ ਰੱਖੋ’

Next Post

ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ ਬਾਓਪੁਰ ਅਤੇ ਗੁਲਾਹੜ ‘ਚ ਸੈਂਕੜੇ ਫੁੱਟ ਦੇ ਪਏ ਪਾੜ ਪੂਰੇ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ ਬਾਓਪੁਰ ਅਤੇ ਗੁਲਾਹੜ ‘ਚ ਸੈਂਕੜੇ ਫੁੱਟ ਦੇ ਪਏ ਪਾੜ ਪੂਰੇ

ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ ਬਾਓਪੁਰ ਅਤੇ ਗੁਲਾਹੜ 'ਚ ਸੈਂਕੜੇ ਫੁੱਟ ਦੇ ਪਏ ਪਾੜ ਪੂਰੇ

Recommended

ਹਰਿਆਣਾ ਦੇ ਮੁੱਖ ਮੰਤਰੀ ਨੇ ਨਵੇਂ ਸਾਲ ਦੇ ਮੌਕੇ ‘ਤੇ ਸੂਬੇ ਦੇ ਸੱਭ ਤੋਂ ਗਰੀਬ 1 ਲੱਖ ਪਰਿਵਾਰਾਂ ਦੇ ਉਥਾਨ ਦਾ ਐਲਾਨ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਨਵੇਂ ਸਾਲ ਦੇ ਮੌਕੇ ‘ਤੇ ਸੂਬੇ ਦੇ ਸੱਭ ਤੋਂ ਗਰੀਬ 1 ਲੱਖ ਪਰਿਵਾਰਾਂ ਦੇ ਉਥਾਨ ਦਾ ਐਲਾਨ ਕੀਤਾ

January 1, 2021
ਆਈਸੀਸੀ ਰੈਕਿੰਗ ਅਸ਼ਵਿਨ ਆਲਰਾਊਂਡਰਾਂ ਵਿੱਚ ਪੰਜਵੇਂ ਸਥਾਨ ’ਤੇ ਪੁੱਜਾ

ਆਈਸੀਸੀ ਰੈਕਿੰਗ ਅਸ਼ਵਿਨ ਆਲਰਾਊਂਡਰਾਂ ਵਿੱਚ ਪੰਜਵੇਂ ਸਥਾਨ ’ਤੇ ਪੁੱਜਾ

February 18, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In