ਅੰਮ੍ਰਿਤਸਰ, 25 ਜੁਲਾਈ 2023 – ਆਸਥਾ ਦਾ ਕੇਂਦਰ ਸੱਚ ਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਿਮਾਚਲ ਪ੍ਰਦੇਸ਼ ਦੇ ਗਵਰਨਰ ਸ਼ਿਵ ਪ੍ਰਤਾਪ ਸ਼ੁਕਲਾ ਨੇ ਪਰਿਵਾਰ ਸਹਿਤ ਨਤਮਸਤਕ ਹੋਏ ਹਨ ਇਸ ਦੌਰਾਨ ਉਨ੍ਹਾਂ ਨੇ ਬਹੁਤ ਸ਼ਰਧਾ-ਭਾਵਨਾ ਨਾਲ ਮੱਥਾ ਟੇਕਿਆ। ਉਨ੍ਹਾਂ ਨੇ ਜਿੱਥੇ ਸੱਚਖੰਡ ਵਿਖੇ ਨਤਮਸਤਕ ਹੋ ਕੇ ਪਰਮਾਤਮਾ ਅੱਗੇ ਅਰਦਾਸ ਕੀਤੀ ਉੱਥੇ ਹੀ ਉਨ੍ਹਾਂ ਨੇ ਗੁਰਬਾਣੀ ਦਾ ਕੀਰਤਨ ਵੀ ਸੁਣਿਆ।
ਇਸ ਉਪਰੰਤ ਗਵਰਨਰ ਪ੍ਰਤਾਪ ਸ਼ੁਕਲਾ ਨੂੰ ਸੂਚਨਾ ਕੇਂਦਰ ਵਿਖੇ ਐਡੀਸ਼ਨਲ ਮੈਨੇਜਰ ਨਿਸ਼ਾਨ ਸਿੰਘ ਸੂਚਨਾ ਅਧਿਕਾਰੀਆਂ ਅੰਮ੍ਰਿਤਪਾਲ ਸਿੰਘ ਅਤੇ ਸਰਬਜੀਤ ਸਿੰਘ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਵਰਨਰ ਸ਼ਿਵ ਪ੍ਰਤਾਬ ਸ਼ੁਕਲਾ ਨੇ ਕਿਹਾ ਕਿ ਉਨ੍ਹਾਂ ਦੀ ਬਹੁਤ ਹੀ ਲੰਮੇ ਸਮੇਂ ਤੋਂ ਇੱਛਾ ਸੀ ਕਿ ਉਹ ਇਸ ਰੂਹਾਨੀਅਤ ਦੇ ਕੇਂਦਰ ਵਿਖੇ ਆ ਕੇ ਦਰਸ਼ਨ ਕਰਨ ਤਾਂ ਜੋ ਅੱਜ ਪਰਮਾਤਮਾ ਦੀ ਕਿਰਪਾ ਨਾਲ ਉਨ੍ਹਾਂ ਦੀ ਇੱਛਾ ਪੂਰੀ ਹੋਈ ਹੈ।
ਹਿਮਾਚਲ ਪ੍ਰਦੇਸ਼ ਦੇ ਗਵਰਨਰ ਸ਼ਿਵ ਪ੍ਰਤਾਪ ਨੇ ਕਿਹਾ ਕਿ ਉਹ ਕੁਝ ਸਮਾਂ ਪਹਿਲਾਂ ਜਦੋਂ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੇ ਵਿੱਚ ਸਨ ਉਸ ਵੇਲੇ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਵਾਸਤੇ ਪਹੁੰਚੇ ਸਨ। ਉਸ ਵੇਲੇ ਵੀ ਉਹਨਾਂ ਦੀ ਆਤਮਾ ਨੂੰ ਬਹੁਤ ਸ਼ਾਂਤੀ ਪ੍ਰਾਪਤ ਹੋਈ ਸੀ ਅਤੇ ਅੱਜ ਵੀ ਉਨ੍ਹਾਂ ਵੱਲੋਂ ਆਪਣੇ ਪਰਿਵਾਰ ਸਹਿਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਗੁਰੂ ਘਰ ਦੀ ਸੇਵਾ ਕੀਤੀ ਗਈ ਅਤੇ ਇਸ ਤਰ੍ਹਾਂ ਦਾ ਅਹਿਸਾਸ ਕਿਸੇ ਜਗ੍ਹਾ ਤੇ ਨਹੀਂ ਹੁੰਦਾ, ਜਦੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਅਹਿਸਾਸ ਹੁੰਦਾ ਹੈ। ਉਹਨਾਂ ਨੇ ਕਿਹਾ ਕਿ ਅਸੀਂ ਭਵਿੱਖ ਦੇ ਵਿੱਚ ਵੀ ਸੱਚਖੰਡ ਸ੍ਰੀ ਦਰਬਾਰ ਨੱਤਮਸਤਕ ਹੋਣ ਲਈ ਜਰੂਰ ਆਵਾਂਗੇ।
ਇਥੇ ਜ਼ਿਕਰਜੋਗ ਹੈ ਕਿ ਹਿਮਾਚਲ ਪ੍ਰਦੇਸ਼ ਦੇ ਗਵਰਨਰ ਵੱਲੋਂ ਸੱਚ ਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਵੱਲੋਂ ਬਹੁਤ ਸੰਤੁਸ਼ਟੀ ਦਾ ਪ੍ਰਗਟਾਵਾ ਵੀ ਕੀਤਾ ਤੇ ਬੋਲੋ ਕਿ ਓਹਨਾ ਨੂੰ ਬਹੁਤ ਵਧੀਆ ਲਗਾ ਜਦੋਂ ਉਹ ਅੱਜ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਬਹੁਤ ਬਹੁਤ ਸਮੇਂ ਪਹਿਲਾ ਵੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸੀ ਅਤੇ ਉਨ੍ਹਾਂ ਕਿਹਾ ਅੱਜ ਉਨ੍ਹਾਂ ਵੱਲੋਂ ਅੱਜ ਸੇਵਾ ਵੀ ਕੀਤੀ ਅਤੇ ਉਨ੍ਹਾਂ ਬਹੁਤ ਵਧੀਆ ਲਗਾ ਹੈ ਤੇ ਭਵਿੱਖ ‘ਚ ਵੀ ਓਹ ਹਰਿਮੰਦਰ ਸਾਹਿਬ ਨਤਮਸਤਕ ਹੋਣ ਵਾਸਤੇ ਆਉਣਗੇ।