• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਮਜੀਠੀਆ ਵੱਲੋਂ ਹਾਈ ਕੋਰਟ ਨੂੰ ਆਪ ਸਰਕਾਰ ਵੱਲੋਂ 750 ਕਰੋੜ ਰੁਪਏ ਇਸ਼ਤਿਹਾਰਾਂ ’ਤੇ ਖਰਚਣ ਦਾ ਆਪ ਮੁਹਾਰੇ ਨੋਟਿਸ ਲੈਣ ਦੀ ਅਪੀਲ

Asli Punjabi by Asli Punjabi
July 25, 2023
in Top Stories
0
ਮਜੀਠੀਆ ਵੱਲੋਂ ਹਾਈ ਕੋਰਟ ਨੂੰ ਆਪ ਸਰਕਾਰ ਵੱਲੋਂ 750 ਕਰੋੜ ਰੁਪਏ ਇਸ਼ਤਿਹਾਰਾਂ ’ਤੇ ਖਰਚਣ ਦਾ ਆਪ ਮੁਹਾਰੇ ਨੋਟਿਸ ਲੈਣ ਦੀ ਅਪੀਲ
587
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 25 ਜੁਲਾਈ 2023: ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਅਪੀਲ ਕੀਤੀ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਇਸ਼ਤਿਹਾਬਾਜ਼ੀ ’ਤੇ ਸਾਲਾਨਾ 750 ਕਰੋੜ ਰੁਪਏ ਖਰਚ ਕੀਤੇ ਜਾਣ ਦਾ ਆਪ ਮੁਹਾਰੇ ਨੋਟਿਸ ਲੈਣ ਦੀ ਅਪੀਲ ਕੀਤੀ ਤੇ ਕਿਹਾ ਕਿ ਆਪ ਸਰਕਾਰ ਨੇ ਸੂਬੇ ਵਿਚ ਬੁਨਿਆਦੀ ਢਾਂਚੇ ਵਾਸਤੇ ਪੈਸੇ ਨਹੀ਼ ਦਿੱਤਾ ਜਾ ਰਿਹਾ ਤੇ ਨਾ ਹੀ ਸੂਬੇ ਵਿਚ ਆਏ ਭਿਆਨਕ ਹੜ੍ਹਾਂ ਨਾਲ ਹੋਈ ਤਬਾਹੀ ਲਈ ਪੀੜਤਾਂ ਨੂੰ ਕੋਈ ਰਾਹਤ ਦਿੱਤੀ ਜਾ ਰਹੀ ਹੈ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨੇ ਕਿਹਾ ਕਿ ਸੁਪਰੀਮ ਕੋਰਟ ਪਹਿਲਾਂ ਹੀ ਇਸ ਗੱਲ ਦਾ ਨੋਟਿਸ ਲੈ ਚੁੱਕੀ ਹੈ ਕਿ ਆਪ ਸਰਕਾਰ ਨੇ ਦਿੱਲੀ ਵਿਚ ਇਸ਼ਤਿਹਾਰਬਾਜ਼ੀ ’ਤੇ 1100 ਕਰੋੜ ਰੁਪਏ ਖਰਚ ਕੀਤੇ ਜਦੋਂ ਕਿ ਇਸ ਵੱਲੋਂ ਬੁਨਿਆਦੀ ਢਾਂਚੇ ਵਾਸਤੇ ਬਣਦਾ ਯੋਗਦਾਨ ਨਹੀਂ ਪਾਇਆ ਜਾ ਰਿਹਾ। ਉਹਨਾਂ ਕਿਹਾ ਕਿ ਸਰਵਉਚ ਅਦਾਲਤ ਨੇ ਇਤਿਹਾਸਕ ਫੈਸਲੇ ਵਿਚ ਇਹ ਵੀ ਕਿਹਾ ਕਿ ਉਹ ਮਜਬੂਰ ਹੋ ਕੇ ਦਿੱਲੀ ਸਰਕਾਰ ਨੂੰ ਹਦਾਇਤ ਕਰ ਰਹੀ ਹੈ ਕਿ ਉਹ ਇਸ਼ਤਿਹਾਰਬਾਜ਼ੀ ’ਤੇ ਕੀਤੇ ਖਰਚ ਦਾ ਹਲਫੀਆ ਬਿਆਨ ਦਾਇਰ ਕਰੇ ਕਿਉਂਕਿ ਦਿੱਲੀ ਸਰਕਾਰ ਨੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਵਿਚ ਆਪਣਾ ਬਣਦਾ ਹਿੱਸਾ ਪਾਉਣ ਵਿਚ ਅਸਮਰਥਾ ਜ਼ਾਹਰ ਕੀਤੀ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਰਵਉਚ ਅਦਾਲਤ ਦੇ ਇਸ ਹੁਕਮ ਨੇ ਅਧਿਕਾਰਤ ਮਾਪਦੰਡ ਤੈਅਕਰ ਦਿੱਤਾ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਆਪ ਸਰਕਾਰ ਦਿੱਲੀ ਵਿਚ ਇਸਦੀ ਹਾਈ ਕਮਾਂਡ ਵੱਲੋਂ ਬਣਾਇਆ ਮਾਡਲ ਹੀ ਅਪਣਾ ਰਹੀ ਹੈ। ਉਹਨਾਂ ਕਿਹਾਕਿ ਦਿੱਲੀ ਦੇ ਮਾਮਲੇ ਵਾਂਗੂ ਪੰਜਾਬ ਸਰਕਾਰ ਨੇ ਵੀ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਤੇ ਸੂਬੇ ਦੇ ਵਿਕਾਸ ਦੀ ਕੀਮਤ ’ਤੇ ਇਸ਼ਤਿਹਾਰਬਾਜ਼ੀ ਲਈ ਮੋਟੀ ਰਾਸ਼ੀ ਨਿਸ਼ਚਿਤ ਕੀਤੀ ਹੈ। ਉਹਨਾਂ ਕਿਹਾ ਕਿ ਹਾਲਾਤ ਇਹ ਬਣ ਗਏ ਹਨ ਕਿ ਸਿਰਫ 33 ਕਰੋੜ ਰੁਪਏ ਹੀ ਡਿਪਟੀ ਕਮਿਸ਼ਨਰਾਂ ਹੜ੍ਹ ਪੀੜ੍ਹਤਾਂ ਭੇਜੇ ਗੲ ਹਨ ਜਦੋਂ ਕਿ ਹੜ੍ਹ ਪੀੜ੍ਹਤਾਂ ਦਾ ਸੈਂਕੜੇ ਕਰੋੜਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ।

ਸਰਦਾਰ ਮਜੀਠੀਆ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਫਜ਼ੂਲਖਰਚੀ ਨੂੰ ਰੋਕਣ ਲਈ ਕਾਰਵਾਈ ਕਰਨ ਕਿਉਂਕਿ ਸਰਕਾਰ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦੇਸ਼ ਭਰ ਵਿਚ ਇਕ ਥਾਂ ਤੋਂ ਦੂਜੀ ਥਾਂ ਲਿਜਾਣ ਤੇ ਲਿਆਉਣ ਵਾਸਤੇ ਕਰੋੜਾਂ ਰੁਪਏ ਹਵਾਈ ਜਹਾਜ਼ ਕਿਰਾਏ ’ਤੇ ਲੈਣ ’ਤੇ ਬਰਬਾਦ ਕਰ ਰਹੀ ਹੈ। ਉਹਨਾਂਕਿਹਾ ਕਿ ਸੂਬਾ ਇਸ ਕਰ ਕੇ ਸੰਤਾਪ ਹੰਢਾ ਰਿਹਾ ਹੈ ਕਿਉਂਕਿ ਪੰਜਾਬ ਸਰਕਾਰ ਆਮ ਆਦਮੀ ਕਲੀਨਿਕ ਵਰਗੇ ਫੇਲ੍ਹ ਪ੍ਰਾਜੈਕਟਾਂ ’ਤੇ ਪੈਸੇ ਉਡਾ ਰਹੀ ਹੈ ਜਿਸ ਨਾਲ ਸਿਹਤ ਖੇਤਰ ਦਾ ਢਾਂਚਾ ਲੀਹੋਂ ਲੱਥ ਗਿਆ ਹੈ। ਉਹਨਾਂ ਕਿਹਾ ਕਿ ਸੂਬਾ ਇਸ ਕਰ ਕੇ ਵੀਸੰਤਾਪ ਹੰਢਾ ਰਿਹਾਹੈ ਕਿਉਂਕਿ ਪਿਛਲੇ ਡੇਢ ਸਾਲਾਂ ਵਿਚ ਇਕ ਵੀ ਬੁਨਿਆਦੀ ਢਾਂਚੇ ਦਾ ਪ੍ਰਾਜੈਕਟ ਨਹੀਂ ਆਰੰਭਿਆ ਗਿਆ।

ਅਕਾਲੀ ਆਗੂ ਨੇ ਕਿਹਾ ਕਿ ਸੂਬਾ ਕਾਨੂੰਨ ਵਿਵਸਥਾ ਦੇ ਹਰ ਪੈਮਾਨੇ ’ਤੇ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਿਹਾ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ’ਬਦਲਾਅ’ ਦੀ ਗੱਲ ਕਰਨ ਦਾ ਚਾਅ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਨੂੰ ਸਿਰਫ ਇਕ ਹੀ ਬਦਲਾਅ ਵੇਖਣ ਨੂੰ ਮਿਲਿਆ ਹੈ ਕਿ ਵਿਦੇਸ਼ਾਂ ਵਿਚਲਾ ਗੈਂਗਸਟਰ ਸਭਿਆਚਾਰ ਪੰਜਾਬ ਆ ਗਿਆ ਹੈ ਤੇ ਦਿਨ ਦਿਹਾੜੇ ਕਤਲ ਨਿੱਤ ਦਾ ਕੰਮ ਬਣ ਗਿਆ ਹੈ ਤੇ ਲਾਰੰਸ ਬਿਸ਼ਨੋਈ ਵਰਗੇ ਖ਼ਤਰਨਾਕ ਗੈਂਗਸਟਰ ਜੇਲ੍ਹਾਂ ਵਿਚੋਂ ਇੰਟਰਵਿਊ ਦੇ ਰਹੇ ਹਨ।

Previous Post

ਰਵਿੰਦਰ ਗਰੇਵਾਲ ਦੇ ਸ਼ਹੀਦ ਊਧਮ ਸਿੰਘ ਬਾਰੇ ਗਾਏ ਗੀਤ ਦੀ ਹੋ ਰਹੀ ਸ਼ਲਾਘਾ

Next Post

ਅਕਾਲੀ ਦਲ ਨੇ ਸਿੱਖ ਵਿਰੋਧੀ ਪਾਰਟੀ ਦੀ ਸਰਕਾਰ ਤੇ ਇਸਦੀਆਂ ਕਠਪੁਤਲੀਆਂ ਦੀ ਆਨੰਦ ਮੈਰਿਜ ਐਕਟ ਬਾਰੇ ਮੀਟਿੰਗ ਕੀਤੀ ਰੱਦ: ਸੁਖਬੀਰ ਬਾਦਲ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਅਕਾਲੀ ਦਲ ਨੇ ਸਿੱਖ ਵਿਰੋਧੀ ਪਾਰਟੀ ਦੀ ਸਰਕਾਰ ਤੇ ਇਸਦੀਆਂ ਕਠਪੁਤਲੀਆਂ ਦੀ ਆਨੰਦ ਮੈਰਿਜ ਐਕਟ ਬਾਰੇ ਮੀਟਿੰਗ ਕੀਤੀ ਰੱਦ: ਸੁਖਬੀਰ ਬਾਦਲ

ਅਕਾਲੀ ਦਲ ਨੇ ਸਿੱਖ ਵਿਰੋਧੀ ਪਾਰਟੀ ਦੀ ਸਰਕਾਰ ਤੇ ਇਸਦੀਆਂ ਕਠਪੁਤਲੀਆਂ ਦੀ ਆਨੰਦ ਮੈਰਿਜ ਐਕਟ ਬਾਰੇ ਮੀਟਿੰਗ ਕੀਤੀ ਰੱਦ: ਸੁਖਬੀਰ ਬਾਦਲ

Recommended

ਪੰਜਾਬ ਦੇ ਸਾਰੇ ਸਕੂਲਾਂ ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

ਪੰਜਾਬ ਦੇ ਸਾਰੇ ਸਕੂਲਾਂ ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

December 22, 2023
ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੋਵਿਡ ਟੀਕਾਕਰਨ ਦੀ ਦੂਜੀ ਖ਼ੁਰਾਕ ਦੇਣ ਦੀ ਪ੍ਰਕਿਰਿਆ ਸ਼ੁਰੂ

ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੋਵਿਡ ਟੀਕਾਕਰਨ ਦੀ ਦੂਜੀ ਖ਼ੁਰਾਕ ਦੇਣ ਦੀ ਪ੍ਰਕਿਰਿਆ ਸ਼ੁਰੂ

February 16, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In