ਪਟਿਆਲਾ 25 ਜੁਲਾਈ 2023 : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿਥੇ ਹੜ੍ਹ ਪ੍ਰਭਾਵਤ ਖੇਤਰ ਵਿਚ ਰਾਹਤ ਸਮੱਗਰੀ ਪਹੁੰਚਾਉਣ ਦੀਆਂ ਸੇਵਾਵਾਂ ਜਾਰੀ ਰੱਖੀਆਂ ਹਨ, ਉਥੇ ਹੀ ਸਿੱਖ ਜਥੇਬੰਦੀਆਂ, ਸਿੱਖ ਸਭਾਵਾਂ ਵੱਲੋਂ ਯੋਗਦਾਨ ਪਾਇਆ ਜਾ ਰਿਹਾ ਹੈ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਪਾਣੀ ਦੀ ਮਾਰ ਵਾਲੇ ਇਲਾਕਿਆਂ ਵਿਚ ਰਾਹਤ ਸਮੱਗਰੀ ਸਮੇਤ ਕੀਤੀ ਜਾ ਰਹੀ ਪਹੁੰਚ ਦੇ ਚੱਲਦਿਆਂ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਕੋਲ ਦਿੱਲੀ ਗੁਰਦੁਆਰਾ ਕਮੇਟੀ ਵਿਕਾਸ ਪੁਰੀ ਸੀ-ਬਲਾਕ ਦੀ ਸੰਗਤ ਨੇ ਰਾਹਤ ਸਮੱਗਰੀ ਪਹੁੰਚਾਈ।
ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸਮਾਜ ਸੇਵਾ ਦੇ ਖੇਤਰ ਵਿਚ ਯੋਗਦਾਨ ਪਾ ਰਹੇ ਅਮਰਜੀਤ ਸਿੰਘ ਸੋਨੂੰ ਚੋਹਾਨ ਦੇ ਯੋਗਦਾਨ ਸਦਕਾ ਵਿਕਾਸ ਪੁਰੀ ਗੁਰਦੁਆਰਾ ਕਮੇਟੀ ਦਿੱਲੀ ਤੋਂ ਪੁੱਜੀ ਸੰਗਤ ਵੱਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਂਟ ਕੀਤੀ ਗਈ ਅਤੇ ਲੰਗਰਾਂ ਵਿਚ ਯੋਗਦਾਨ ਪਾਉਣ ਦੇ ਨਾਲ-ਨਾਲ ਮੱਛਰਦਾਨੀਆਂ, ਤਰਪਾਲਾਂ, ਮੋਮਬੱਤੀਆਂ, ਆਲ ਆਊਟ ਆਦਿ ਦਾ ਸਾਮਾਨ ਵੀ ਪ੍ਰਬੰਧਕਾਂ ਨੂੰ ਸੌਂਪਿਆ ਗਿਆ।