ਚੰਡੀਗੜ੍ਹ, 27 ਜੁਲਾਈ 2023- ਅੱਜ ਪੰਜਾਬ ਭਾਜਪਾ ਦਾ ਵਫ਼ਦ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿਚ ਗਵਰਨਰ ਨੂੰ ਮਿਲਿਆ। ਗਵਰਨਰ ਅੱਗੇ ਭਾਜਪਾ ਨੇ ਹੜ੍ਹਾਂ ਨਾਲ ਮੁੱਦੇ ਚੁੱਕੇ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਾਖੜ ਨੇ ਕਿਹਾ ਕਿ, ਸਰਕਾਰ ਦੀ ਲਾਪਰਵਾਹੀ ਕਰਕੇ ਪੰਜਾਬ ਚ ਤਬਾਹੀ ਹੋਈ ਹੈ। ਉਨ੍ਹਾਂ ਨੇ ਗਵਰਨਰ ਨੂੰ ਅਪੀਲ ਕੀਤੀ ਕਿ, ਸਰਕਾਰ ਦੀ ਜਵਾਬਦੇਹੀ ਤਹਿ ਕੀਤੀ ਜਾਵੇ। ਉਨ੍ਹਾਂ ਕਿਹਾ ਕਿ, ਪੰਜਾਬ ਦੇ ਪਿੰਡਾਂ ਵਿਚ ਹੜ੍ਹਾਂ ਕਾਰਨ ਭਿਆਨਕ ਬਿਮਾਰੀਆਂ ਫ਼ੈਲ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ, ਸੂਬੇ ਵਿਚ ਮਹਾਂਮਾਰੀ ਫ਼ੈਲਣ ਤੋਂ ਰੋਕਣ ਲਈ ਸੂਬਾ ਸਰਕਾਰ ਨੇ ਹੁਣ ਤੱਕ ਕੋਈ ਕਦਮ ਨਹੀਂ ਚੁੱਕਿਆ।