ਰਾਏਗੜ੍ਹਾ, 31 ਜੁਲਾਈ – ਓਡੀਸ਼ਾ ਦੇ ਰਾਏਗੜ੍ਹਾ ਜ਼ਿਲ੍ਹੇ ਵਿਚ ਅੱਜ ਇਕ ਨਿਰਮਾਣ ਅਧੀਨ ਪੁਲ ਡਿੱਗ ਜਾਣ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿਚ 4 ਬੱਚੇ ਵੀ ਸ਼ਾਮਲ ਹਨ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਇਹ ਘਟਨਾ ਕਲਿਆਣਸਿੰਘਪੁਰ ਬਲਾਕ ਦੇ ਉਪਰਸਾਜਾ ਪਿੰਡ ਵਿਚ ਉਸ ਸਮੇਂ ਵਾਪਰੀ ਜਦੋਂ ਇਹ ਲੋਕ ਪੁਲ ਦੇ ਹੇਠਾਂ ਜਮ੍ਹਾਂ ਹੋਏ ਮੀਂਹ ਦੇ ਪਾਣੀ ਵਿਚ ਨਹਾ ਰਹੇ ਸਨ। ਪੁਲੀਸ ਨੇ ਦੱਸਿਆ ਕਿ ਮਰਨ ਵਾਲਿਆਂ ਵਿਚ 4 ਬੱਚੇ ਵੀ ਸ਼ਾਮਲ ਹਨ।
ਪੁਲੀਸ ਅਨੁਸਾਰ ਫਾਇਰ ਬ੍ਰਿਗੇਡ ਅਤੇ ਪੁਲੀਸ ਮੁਲਾਜ਼ਮਾਂ ਦੀ ਟੀਮ ਮਲਬਾ ਹਟਾਉਣ ਦੇ ਕੰਮ ਵਿਚ ਲੱਗੀ ਹੋਈ ਹੈ। ਉਹਨਾਂ ਕਿਹਾ ਕਿ ਮਲਬੇ ਹੇਠ ਹੋਰ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਘਟਨਾ ਵਿਚ ਮਰਨ ਵਾਲਿਆਂ ਦੀ ਗਿਣਤੀ ਵੀ ਵਾਧਾ ਹੋ ਸਕਦਾ ਹੈ।
















