• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸੁਖਦੇਵ ਸਿੰਘ ਢੀਂਡਸਾ ਨੇ ਸਿੱਖ ਪੰਥ ਅਤੇ ਪੰਜਾਬ ਦੀਆਂ ਚਿਰੋਕਣੀਆਂ ਮੰਗਾਂ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ

Asli Punjabi by Asli Punjabi
July 31, 2023
in Punjab
0
ਸੁਖਦੇਵ ਸਿੰਘ ਢੀਂਡਸਾ ਨੇ ਸਿੱਖ ਪੰਥ ਅਤੇ ਪੰਜਾਬ ਦੀਆਂ ਚਿਰੋਕਣੀਆਂ ਮੰਗਾਂ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ
586
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 31 ਜੁਲਾਈ 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਨੇ 18 ਜੁਲਾਈ ਨੂੰ ਹੋਈ ਐਨ.ਡੀ.ਏ ਦੀ ਮੀਟਿੰਗ ਵਿਚ ਸੱਦਾ ਦੇਣ ਲਈ ਧੰਨਵਾਦ ਪ੍ਰਗਟ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਕੇ ਉਨ੍ਹਾਂ ਵੱਲੋਂ ਮੀਟਿੰਗ ਵਿਚ ਸਿੱਖ ਪੰਥ ਅਤੇ ਪੰਜਾਬ ਦੇ ਜ਼ੋਰਦਾਰ ਢੰਗ ਨਾਲ ਉਠਾਏ ਗਏ ਹੱਕੀ ਮਸਲਿਆਂ ਨੂੰ ਜਲਦ ਤੋਂ ਜਲਦ ਹੱਲ ਕਰਨ ਦੀ ਮੰਗ ਕੀਤੀ ਹੈ। ਇਸ ਮੀਟਿੰਗ ਵਿਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ (ਸੇਵਾਮੁਕਤ) ਵੀ ਮੌਜੂਦ ਸਨ।
ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸੂਬੇ ਦੇ ਹਰੇਕ ਭਾਈਚਾਰੇ ਦੀ ਨੁਮਾਂਇਦਗੀ ਕਰਦੀ ਹੈ। ਜਿਸ ਵਿਚ ਸਿੱਖ ਕੌਮ ਵਿਸ਼ੇਸ਼ ਤੌਰ `ਤੇ ਸ਼ਾਮਿਲ ਹੈ। ਸ਼੍ਰੋਮਣੀ ਅਕਾਲੀ ਦਲ ਲੰਬੇ ਸਮੇਂ ਤੋਂ ਸਿੱਖ ਪੰਥ ਅਤੇ ਪੰਜਾਬ ਦੇ ਹੱਕੀ ਮਸਲੇ ਹੱਲ ਕਰਵਾਉਣ ਲਈ ਸੰਘਰਸ਼ ਕਰ ਰਿਹਾ ਹੈ। ਪੱਤਰ ਵਿਚ ਸ: ਢੀਂਡਸਾ ਨੇ ਪ੍ਰਧਾਨ ਮੰਤਰੀ ਨੂੰ ਜੇਲ੍ਹਾਂ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ, ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਿਚ ਦੋਸ਼ੀਆਂ ਵਿਰੁੱਧ ਕਾਰਵਾਈ,ਐੱਸ.ਜੀ.ਪੀ.ਸੀ ਦੀਆਂ ਚੋਣਾਂ ਛੇਤੀ ਕਰਵਾਉਣ, ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦਾ ਮੁੱਦਾ, ਕਿਸਾਨਾਂ ਅਤੇ ਪੰਜਾਬ ਸਿਰ ਚੜ੍ਹੇ ਕਰਜ਼ੇ ਦੀ ਮੁਆਫ਼ੀ, ਵਪਾਰ ਲਈ ਵਾਹਗਾ ਬਾਰਡਰ ਖੋਲ੍ਹਣ ਆਦਿ ਤੋ ਇਲਾਵਾ ਉਚੇਚੇ ਤੌਰ ਤੇ ਸੂਬੇ ਵਿਚ ਆਏ ਹੜ੍ਹ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਵਿਸ਼ੇਸ਼ ਆਰਥਕ ਪੈਕਜ ਦੇਣ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿਚ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀ ਕਰ ਚੁੱਕੇ ਹਨ। ਕੇਂਦਰ ਨੂੰ ਤੁਰੰਤ ਬੰਦੀ ਸਿੰਘਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਵਿਚ ਸੂਬਾ ਸਰਕਾਰ ਸਿੱਖ ਕੌਮ ਨੂੰ ਅਜੇ ਤੱਕ ਇਨਸਾਫ਼ ਨਹੀ ਦੇ ਸਕੀ ਹੈ। ਜਿਸ ਕਾਰਨ ਸਿੱਖ ਕੌਮ ਦੇ ਮੰਨਾਂ ਅੰਦਰ ਬੇਹੱਦ ਨਿਰਾਸ਼ਾ ਹੈ। ਢੀਂਡਸਾ ਨੇ ਕੇਂਦਰ ਨੂੰ ਇਨ੍ਹਾਂ ਘਟਨਾਵਾਂ ਵਿਚ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਪਿਛਲੇ 11 ਸਾਲ ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਹੀ ਹੋਈਆਂ ਹਨ। ਸ਼੍ਰੋਮਣੀ ਕਮੇਟੀ `ਤੇ ਪਿਛਲੇ ਲੰਬੇ ਸਮੇਂ ਤੋਂ ਸ੍ਰੋਮਣੀ ਅਕਾਲੀ ਦਲ (ਬਾਦਲ) ਦਾ ਕਬਜਾ ਹੈ। ਜਿਸ ਕਾਰਨ ਸ਼੍ਰੋਮਣੀ ਕਮੇਟੀ ਵਿਚ ਭ੍ਰਿLਸ਼ਟਾਚਾਰ ਵੱਧਦਾ ਜਾ ਰਿਹਾ ਹੈ। ਕੇਂਦਰ ਨੂੰ ਜਲਦ ਸ਼੍ਰੋਮਣੀ ਕਮੇਟੀ ਦੀ ਚੋਣਾਂ ਕਰਵਾਉਣੀਆਂ ਚਾਹੀਦਆਂ ਹਨ।

ਪੰਜਾਬ ਵਿਚ ਆਏ ਹੜ੍ਹ ਕਾਰਨ ਕਾਫ਼ੀ ਤਬਾਹੀ ਹੋਈ ਹੈ। ਜਿਸ ਦੇ ਲਈ ਕੇਂਦਰ ਨੂੰ ਤੁਰੰਤ ਸੂਬੇ ਨੂੰ ਵਿਸ਼ੇਸ਼ ਆਰਥਕ ਪੈਕਜ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਪਾਰ ਕਿਸੇ ਦੀ ਦੇਸ਼ ਅਤੇ ਸੂਬੇ ਲਈ ਰੀੜ ਦੀ ਹੱਡੀ ਹੁੰਦਾ ਹੈ। ਇਸ ਲਈ ਵਾਹਗਾ ਬਾਰਡਰ ਖੋਲ੍ਹਕੇ ਵਪਾਰ ਸ਼ੁਰੂ ਕਰਨਾ ਚਾਹੀਦਾ ਹੈ। ਸ: ਢੀਂਡਸਾ ਨੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦਾ ਮੁੱਦਾ ਵੀ ਪ੍ਰਧਾਨ ਮੰਤਰੀ ਨੂੰ ਹੱਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦੇ ਪਿੰਡਾ ਨੂੰ ਉਜਾੜਕੇ ਵਸਾਇਆ ਗਿਆ ਹੈ। ਇਸ ਕਰਕੇ ਚੰਡੀਗੜ੍ਹ `ਤੇ ਪੰਜਾਬ ਦਾ ਪੂਰਾ ਹੱਕ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਚੰਡੀਗੜ੍ਹ ਵਿਚ ਹਰਿਆਣਾ ਨੂੰ ਵਿਧਾਨ ਸਭਾ ਲਈ ਜਗ੍ਹਾਂ ਅਲਾਟ ਕੀਤੀ ਗਈ ਹੈ। ਜੋਕਿ ਪੰਜਾਬ ਨਾਲ ਸਰਾਸਰ ਧੱਕਾ ਹੈ। ਇਸ ਲਈ ਕੇਂਦਰ ਸਰਕਾਰ ਨੂੰ ਚੰਡੀਗੜ੍ਹ ਦੇ ਪ੍ਰLਸਾਸਕ ਨੂੰ ਅਜਿਹਾ ਕਰਨ ਤੋਂ ਰੋਕਣਾ ਚਾਹੀਦਾ ਹੈ। ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਮੁੱਖ ਮਨੋਰਥ ਪੰਜਾਬ ਦੇ ਰੋਸ਼ਨ ਭਵਿੱਖ ਲਈ ਨਿੱਜੀ ਹਿੱਤਾਂ ਨੂੰ ਲਾਂਭੇ ਕਰਕੇ ਪੰਥ ਅਤੇ ਪੰਜਾਬ ਦੇ ਹੱਕੀ ਮਸਲੇ ਹੱਲ ਕਰਵਾਉਣਾ ਹੈ। ਉਪਰੋਕਤ ਮੰਗਾਂ ਸਬੰਧੀ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਇਹ ਮੰਗਾਂ ਕਈਂ ਦਹਾਕਿਆਂ ਤੋਂ ਲਟਕਦੀਆਂ ਆ ਰਹੀਆਂ ਹਨ। ਸ: ਢੀਂਡਸਾ ਨੇ ਉਮੀਦ ਜ਼ਾਹਿਰ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਅਤੇ ਸਿੱਖਾਂ ਦੀਆਂ ਚਿਰੋਕਣੀਆਂ ਮੰਗਾਂ ਜਰੂਰ ਮੰਨਣਗੇ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

Previous Post

ਮੁੱਖ ਮੰਤਰੀ ਵੱਲੋਂ ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ‘ਭਾਰਤ ਰਤਨ ਐਵਾਰਡ’ ਦੇਣ ਦੀ ਜ਼ੋਰਦਾਰ ਵਕਾਲਤ

Next Post

ਅਮਰੀਕਾ: ਨਿਊਯਾਰਕ ਪੁਲਿਸ ਨੇ ਸਿੱਖ ਫੌਜੀ ਨੂੰ ਦਾੜ੍ਹੀ ਵਧਾਉਣ ਤੋਂ ਰੋਕਿਆ: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪ੍ਰਗਟਾਇਆ ਰੋਸ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਅਮਰੀਕਾ: ਨਿਊਯਾਰਕ ਪੁਲਿਸ ਨੇ ਸਿੱਖ ਫੌਜੀ ਨੂੰ ਦਾੜ੍ਹੀ ਵਧਾਉਣ ਤੋਂ ਰੋਕਿਆ: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪ੍ਰਗਟਾਇਆ ਰੋਸ

ਅਮਰੀਕਾ: ਨਿਊਯਾਰਕ ਪੁਲਿਸ ਨੇ ਸਿੱਖ ਫੌਜੀ ਨੂੰ ਦਾੜ੍ਹੀ ਵਧਾਉਣ ਤੋਂ ਰੋਕਿਆ: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪ੍ਰਗਟਾਇਆ ਰੋਸ

Recommended

ਜਿਲ੍ਹਾ ਅਕਾਲੀ ਦਲ 8 ਜੂਨ ਨੂੰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਕਰਵਾਏਗਾ ਸz ਪ੍ਰਕਾਸ਼ ਸਿੰਘ ਬਾਦਲ ਦਾ ਸ਼ਰਧਾਂਜਲੀ ਸਮਾਗਮ ਤਿਆਰੀਆਂ ਸੰਬੰਧੀ ਪ੍ਰੋਫੈਸਰ ਚੰਦੂਮਾਜਰਾ ਦੀ ਅਗਵਾਈ ਹੇਠ ਹੋਈ ਜਿਲ੍ਹਾ ਅਕਾਲੀ ਦਲ ਦੀ ਮੀਟਿੰਗ

ਜਿਲ੍ਹਾ ਅਕਾਲੀ ਦਲ 8 ਜੂਨ ਨੂੰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਕਰਵਾਏਗਾ ਸz ਪ੍ਰਕਾਸ਼ ਸਿੰਘ ਬਾਦਲ ਦਾ ਸ਼ਰਧਾਂਜਲੀ ਸਮਾਗਮ ਤਿਆਰੀਆਂ ਸੰਬੰਧੀ ਪ੍ਰੋਫੈਸਰ ਚੰਦੂਮਾਜਰਾ ਦੀ ਅਗਵਾਈ ਹੇਠ ਹੋਈ ਜਿਲ੍ਹਾ ਅਕਾਲੀ ਦਲ ਦੀ ਮੀਟਿੰਗ

June 3, 2023
ਸੁਪਰੀਮ ਕੋਰਟ ਦੇ ਜੱਜ ਨੇ ਦੋ ਦਿਨਾਂ ਨੈਸ਼ਨਲ ਲਾਅ ਫੈਸਟ ਦਾ ਉਦਘਾਟਨ ਕੀਤਾ

ਸੁਪਰੀਮ ਕੋਰਟ ਦੇ ਜੱਜ ਨੇ ਦੋ ਦਿਨਾਂ ਨੈਸ਼ਨਲ ਲਾਅ ਫੈਸਟ ਦਾ ਉਦਘਾਟਨ ਕੀਤਾ

March 18, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In