ਨਿਊਯਾਰਕ , 30 ਜੁਲਾਈ 2023- ਅਮਰੀਕਾ ਦੇ ਨਿਊਯਾਰਕ ਪੁਲਿਸ ਵਿਭਾਗ (NYPD) ਨੇ ਇੱਕ ਸਿੱਖ ਫੌਜੀ ਨੂੰ ਦਾੜ੍ਹੀ ਰੱਖਣ ਤੋਂ ਰੋਕ ਦਿੱਤਾ ਹੈ। ਇਸ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਮਰੀਕਾ ਦੇ ਨਿਯਮਾਂ ਦੀ ਸਖ਼ਤ ਆਲੋਚਨਾ ਕੀਤੀ ਹੈ।
ਗਿਆਨੀ ਰਘਬੀਰ ਸਿੰਘ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਅਮਰੀਕਾ ਦੇ ਸਰਬਪੱਖੀ ਵਿਕਾਸ ਵਿੱਚ ਸਿੱਖਾਂ ਦੇ ਯੋਗਦਾਨ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਮਰੀਕੀ ਰਾਜਨੀਤੀ ਤੋਂ ਲੈ ਕੇ ਸੁਰੱਖਿਆ, ਤਕਨਾਲੋਜੀ ਅਤੇ ਵਿਗਿਆਨ ਤੱਕ ਸਿੱਖਾਂ ਨੇ ਆਪਣੀ ਪ੍ਰਤਿਭਾ, ਮਿਹਨਤ ਅਤੇ ਇਮਾਨਦਾਰੀ ਨਾਲ ਬਹੁਤ ਤਰੱਕੀ ਕੀਤੀ ਹੈ।ਉਨ੍ਹਾਂ ਕਿਹਾ ਕਿ ਕਾਫੀ ਸਮਾਂ ਪਹਿਲਾਂ ਸਿੱਖਾਂ ਨੇ ਆਪਣੀ ਸਿੱਖ ਦਿੱਖ ਨਾਲ ਅਮਰੀਕੀ ਫੌਜ ਅਤੇ ਸਿਵਲ ਸੇਵਾਵਾਂ ਵਿਚ ਸੇਵਾ ਕਰਨ ਦੀ ਕਾਨੂੰਨੀ ਲੜਾਈ ਜਿੱਤ ਲਈ ਸੀ, ਜਿਸ ਤੋਂ ਬਾਅਦ ਸਿੱਖਾਂ ਨੂੰ ਧਾਰਮਿਕ ਆਜ਼ਾਦੀ ਨਾਲ ਹਰ ਖੇਤਰ ਵਿਚ ਘੁੰਮਣ-ਫਿਰਨ ਦੀ ਇਜਾਜ਼ਤ ਦਿੱਤੀ ਗਈ ਸੀ, ਪਰ ਨਿਊਯਾਰਕ ਪੁਲਿਸ ਵਿਭਾਗ ਵੱਲੋਂ ਇਸ ਨੂੰ ਰੋਕਣਾ ਹੈਰਾਨ ਕਰਨ ਵਾਲਾ ਹੈ।