ਮੇਵਾਤ/ਮਾਲੇਰਕੋਟਲਾ , 01 ਅਗਸਤ 2023 – ਹਰਿਆਣਾ ਦੇ ਮੇਵਾਤ ‘ਚ ਸੋਮਵਾਰ ਨੂੰ ਫਿਰਕੂ ਹਿੰਸਾ ਤੋਂ ਬਾਅਦ ਗੁਰੂਗ੍ਰਾਮ ਦੇ ਸੈਕਟਰ 57 ‘ਚ ਸਥਿਤ ਮਸਜਿਦ ਨੂੰ ਅੱਗ ਲਗਾਉਣ ਦੀ ਸੂਚਨਾ ਮਿਲੀ ਹੈ । ਬੀਬੀਸੀ ਪੰਜਾਬੀ ਦੇ ਹਵਾਲੇ ਨਾਲ ਖ਼ਬਰ ਏਜੰਸੀ ਪੀਟੀਆਈ ਅਨੁਸਾਰ ਹੁਣ ਤੱਕ ਦੋ ਹੋਮਗਾਰਡ ਦੇ ਜਵਾਨਾਂ ਦੀ ਮੌਤ ਹੋ ਗਈ ਹੈ । ਮਸਜਿਦ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਨੇ ਬੀਬੀਸੀ ਪੱਤਰਕਾਰ ਨੂੰ ਦੱਸਿਆ, “ਹਿੰਸਾ ਦੀ ਇਸ ਘਟਨਾ ਵਿੱਚ ਮਸਜਿਦ ਦੇ ਨਾਇਬ ਇਮਾਮ ਦੀ ਮੌਤ ਹੋ ਗਈ ਹੈ ਅਤੇ ਇੱਥੇ ਮੌਜੂਦ ਦੋ ਹੋਰ ਲੋਕ ਜ਼ਖ਼ਮੀ ਹੋਏ ਹਨ।” ਇਸ ਖ਼ਬਰ ਦੀ ਪੁਸ਼ਟੀ ਲਈ ਬੀਬੀਸੀ ਨੇ ਗੁਰੂਗ੍ਰਾਮ ਪੁਲਿਸ ਨਾਲ ਵੀ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਇਹ ਖ਼ਬਰ ਲਿਖੇ ਜਾਣ ਤੱਕ ਪੁਲਿਸ ਦਾ ਪੱਖ ਨਹੀਂ ਮਿਲ ਸਕਿਆ।
ਹਿੰਸਾ ਦਾ ਇਹ ਸਿਲਸਿਲਾ ਲੰਘੇ ਸੋਮਵਾਰ ਨੂੰ ਸ਼ੁਰੂ ਹੋਇਆ ਜਦੋਂ ਮੇਵਾਤ ਇਲਾਕੇ ਦੇ ਨੂੰਹ ਜ਼ਿਲ੍ਹੇ ਵਿੱਚ ਹਿੰਦੂਤਵੀ ਸੰਗਠਨਾਂ ਵੱਲੋਂ ਕੱਢੀ ਜਾ ਰਹੀ ਯਾਤਰਾ ਦੌਰਾਨ ਦੋ ਧੜਿਆਂ ਵਿਚਾਲੇ ਹਿੰਸਕ ਝੜਪਾਂ ਦੀਆਂ ਖ਼ਬਰਾਂ ਆਈਆਂ । ਇਸ ਦੌਰਾਨ ਪੱਥਰਬਾਜ਼ੀ ਹੋਈ ਅਤੇ ਕਈ ਵਾਹਨਾਂ ਸਾੜ ਦਿੱਤੇ ਗਏ । ਹਿੰਸਾ ਮਗਰੋਂ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਭਾਰੀ ਸੁਰੱਖਿਆ ਬਲ ਤੈਨਾਤ ਹਨ । 2 ਅਗਸਤ ਤੱਕ ਇੰਟਰਨੈਟ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਧਾਰਾ 144 ਲਾਗੂ ਕੀਤੀ ਗਈ ਹੈ।
ਪੁਲਿਸ ਦੀ ਮੌਜੂਦਗੀ ‘ਚ ਹੋਇਆ ਹਮਲਾ
ਗੁਰੂਗ੍ਰਾਮ ਦੇ ਡੀਸੀਪੀ ਪੂਰਵ, ਨੀਤੀਸ਼ ਅਗਰਵਾਲ ਨੇ ਬੀਬੀਸੀ ਨੂੰ ਇਸ ਹਮਲੇ ਦੀ ਪੁਸ਼ਟੀ ਕੀਤੀ ਹੈ।
ਉਨ੍ਹਾਂ ਜਾਣਕਾਰੀ ਦਿੱਤੀ ਕਿ ”ਮਸਜਿਦ ਦੇ ਨਾਇਬ ਇਮਾਮ ਦੀ ਹਮਲੇ ‘ਚ ਮੌਤ ਹੋਈ ਹੈ। ਇਸ ਘਟਨਾ ਦੇ ਸਬੰਧ ‘ਚ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਕੁਝ ਲੋਕਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ।”
ਡੀਸੀਪੀ ਮੁਤਾਬਕ, ਜਿਸ ਵੇਲੇ ਮਸਜਿਦ ‘ਤੇ ਹਮਲਾ ਹੋਇਆ, ਪੁਲਿਸ ਬਲ ਉੱਥੇ ਸੁਰੱਖਿਆ ‘ਚ ਤੈਨਾਤ ਸਨ ਪਰ ਹਮਲਾਵਰਾਂ ਦੀ ਸੰਖਿਆ ਬਹੁਤ ਜ਼ਿਆਦਾ ਸੀ ਅਤੇ ਉਨ੍ਹਾਂ ਨੇ ਅਚਾਨਕ ਗੋਲੀ ਚਲਾ ਦਿੱਤੀ।”
”ਪੁਲਿਸ ਘਟਨਾ ਸਬੰਧੀ ਵੀਡੀਓ ਇਕੱਠਾ ਕਰ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕੀਤੀ ਜਾ ਰਹੀ ਹੈ। ਕੁਝ ਸ਼ੱਕੀ ਹਮਲਾਵਰਾਂ ਨੂੰ ਹਿਰਾਸਤ ‘ਚ ਲਿਆ ਵੀ ਗਿਆ ਹੈ।”ਡੀਸੀਪੀ ਮੁਤਾਬਕ, ਇਸ ਘਟਨਾ ਤੋਂ ਬਾਅਦ ਪੂਰੇ ਗੁਰੂਗ੍ਰਾਮ ‘ਚ ਹੋਰ ਕਿਸੇ ਫਿਰਕੂ ਹਿੰਸਾ ਦੀ ਕੋਈ ਰਿਪੋਰਟ ਨਹੀਂ ਹੈ । ਨੂੰਹ ਦੇ ਡੀਸੀ ਅਤੇ ਐਸਪੀ ਨੇ ਕੀ ਜਾਣਕਾਰੀ ਦਿੱਤੀ।