• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਪੰਜਾਬ ਵੱਲੋਂ ਲੋਕ ਨਿਰਮਾਣ ਵਿਭਾਗ ਦੀਆਂ ਜਾਇਦਾਦਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਰਣਨੀਤੀ ਤਿਆਰ – ਈ.ਟੀ.ਓ

Asli Punjabi by Asli Punjabi
August 1, 2023
in Top Stories
0
ਪੰਜਾਬ ਵੱਲੋਂ ਲੋਕ ਨਿਰਮਾਣ ਵਿਭਾਗ ਦੀਆਂ ਜਾਇਦਾਦਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਰਣਨੀਤੀ ਤਿਆਰ – ਈ.ਟੀ.ਓ
586
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 1 ਅਗਸਤ 2023 – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕ ਨਿਰਮਾਣ ਵਿਭਾਗ ਦੀਆਂ ਜਾਇਦਾਦਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਨਾਉਣ ਲਈ ਰਣਨੀਤੀ ਉਲੀਕੀ ਹੈ ਤਾਂ ਜੋ ਇੰਨ੍ਹਾਂ ਤੋਂ ਪ੍ਰਾਪਤ ਹੁੰਦੇ ਮਾਲੀਏ ਨੂੰ ਵਧਾਉਣ ਦੇ ਨਾਲ-ਨਾਲ ਸੈਲਾਨੀਆਂ ਦੀ ਸਹੂਲਤ ਲਈ ਸੈਰ-ਸਪਾਟਾ ਕੇਂਦਰਾਂ ਵਿਖੇ ਨਵੇਂ ਗੈਸਟ ਹਾਊਸਾਂ ਦੀ ਉਸਾਰੀ ਅਤੇ ਮੌਜੂਦਾ ਦੀ ਮੁਰੰਮਤ, ਪੇਂਡੂ ਖੇਤਰਾਂ ਵਿੱਚ ਹਰੇ ਮੈਦਾਨ ਵਿਕਸਤ ਕਰਨ, ਅਤੇ ਵਿਭਾਗ ਦੇ ਕਰਮਚਾਰੀਆਂ ਲਈ ਸਰਕਾਰੀ ਰਿਹਾਇਸ਼ਾਂ ਦੇ ਨਿਰਮਾਣ ਵਰਗੇ ਕਦਮ ਪੁੱਟੇ ਜਾ ਸਕਣ।

ਇੱਥੇ ਲੋਕ ਨਿਰਮਾਣ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਲੋਕ ਨਿਰਮਾਣ ਵਿਭਾਗ ਦੀਆਂ ਦੇਹਰਾਦੂਨ, ਹਰਿਦੁਆਰ, ਵਰਿੰਦਾਵਨ, ਦਿੱਲੀ ਅਤੇ ਪੰਜਾਬ ਤੋਂ ਬਾਹਰ ਕਈ ਥਾਵਾਂ ‘ਤੇ ਜਾਇਦਾਦਾਂ ਹਨ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਦੂਜੇ ਰਾਜਾਂ ਵਿੱਚ ਵਿਭਾਗ ਦੀਆਂ ਜਾਇਦਾਦਾਂ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਅਤੇ ਰਿਪੋਰਟ ਕਰਨ ਲਈ ਵਿਭਾਗੀ ਕਮੇਟੀਆਂ ਬਣਾਈਆਂ ਜਾਣ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਸੂਬੇ ਅੰਦਰ ਸਥਿਤ ਵਿਭਾਗ ਦੀਆਂ ਜਾਇਦਾਦਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ, ਲੋਕ ਨਿਰਮਾਣ ਮੰਤਰੀ ਨੇ ਸਾਰੀਆਂ ਅਣਵਰਤੀਆਂ ਜਾਂ ਘੱਟ ਵਰਤੋਂ ਵਾਲੀਆਂ ਜਾਇਦਾਦਾਂ ਨੂੰ ਲੋਕ ਹਿੱਤ ਵਿੱਚ ਵਰਤਣ ਲਈ ਇੱਕ ਸੰਪੂਰਨ ਯੋਜਨਾ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਅੰਮ੍ਰਿਤਸਰ, ਪਠਾਨਕੋਟ ਅਤੇ ਰੂਪਨਗਰ ਆਦਿ ਜ਼ਿਲ੍ਹਿਆਂ ਵਿੱਚ ਲੋਕ ਨਿਰਮਾਣ ਵਿਭਾਗ ਦੇ ਗੈਸਟ ਹਾਊਸਾਂ ਦੀ ਉਸਾਰੀ ਜਾਂ ਮੌਜੂਦਾ ਗੈਸਟ ਹਾਊਸਾਂ ਦੀ ਮੁਰੰਮਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਇਹ ਵੀ ਹਦਾਇਤਾਂ ਦਿੱਤੀਆਂ ਕਿ ਜੇਕਰ ਕੋਈ ਸਰਕਾਰੀ ਕਰਮਚਾਰੀ ਜਾਂ ਅਧਿਕਾਰੀ ਪੀ.ਡਬਲਯੂ.ਡੀ ਗੈਸਟ ਹਾਊਸ ਵਿੱਚ ਬਿਨਾਂ ਕਿਰਾਇਆ ਦਿੱਤਿਆਂ ਠਹਿਰ ਰਿਹਾ ਹੈ, ਤਾਂ ਸਬੰਧਤ ਵਿਭਾਗ ਤੋਂ ਕਿਰਾਇਆ ਵਸੂਲਿਆ ਜਾਵੇ।

ਲੋਕ ਨਿਰਮਾਣ ਮੰਤਰੀ ਨੇ ਅੱਗੇ ਕਿਹਾ ਕਿ ਵੱਖ-ਵੱਖ ਸ਼ਹਿਰਾਂ ਵਿੱਚ ਵਿਭਾਗ ਦੀਆਂ ਖਾਲੀ ਪਈਆਂ ਜ਼ਮੀਨਾਂ ਦੀ ਵਰਤੋਂ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਲੋੜ ਅਨੁਸਾਰ ਸਰਕਾਰੀ ਰਿਹਾਇਸ਼ਾਂ ਵਿਕਸਤ ਕਰਨ ਲਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਪੀ.ਡਬਲਯੂ.ਡੀ ਦੀਆਂ ਜ਼ਮੀਨਾਂ ਨੂੰ ਵਾਤਾਵਰਣ ਦੀ ਰੱਖਿਆ ਲਈ ਹਰੇ ਮੈਦਾਨ ਵਿਕਸਤ ਕਰਨ ਲਈ ਵਰਤਿਆ ਜਾ ਸਕਦਾ ਹੈ ਅਤੇ ਵਾਹੀਯੋਗ ਜ਼ਮੀਨਾਂ ਦੀ ਵਰਤੋਂ ਬਾਗਬਾਨੀ ਨਰਸਰੀਆਂ ਨੂੰ ਵਿਕਸਤ ਕਰਨ ਲਈ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵਿਭਾਗ ਦੀਆਂ ਉਹ ਜ਼ਮੀਨਾਂ ਜਿੰਨ੍ਹਾਂ ‘ਤੇ ਖੇਤੀਬਾੜੀ ਹੋ ਰਹੀ ਹੈ, ਤੋਂ ਵਾਜਬ ਮਾਲੀਆ ਪ੍ਰਾਪਤ ਕਰਨ ਲਈ ਕਰਵਾਈ ਜਾਣ ਵਾਲੀ ਬੋਲੀ ਦੀ ਪ੍ਰਣਾਲੀ ਵਿੱਚ ਪਾਰਦਰਸ਼ਤਾ ਲਿਆਉਣਾ ਵੀ ਯਕੀਨੀ ਬਣਾਇਆ ਜਾਵੇ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਲੋਕ ਨਿਰਮਾਣ ਵਿਭਾਗ ਇਸ ਮਿਸ਼ਨ ਵਿੱਚ ਅਹਿਮ ਯੋਗਦਾਨ ਪਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗਾ।

Previous Post

ਰਾਜਸਥਾਨ ਵਿਚ ਹੋ ਰਹੀਆਂ ਸਿੱਖਾਂ ਦੀਆਂ ਗਿਰਫਤਾਰੀ ਨੂੰ ਲਗਾਈ ਜਾਵੇ ਰੋਕ: ਜਥੇਦਾਰ ਸ੍ਰੀ ਅਕਾਲ ਤਖ਼ਤ

Next Post

ਸਮਾਂ ਪੁਗਾ ਚੁੱਕੀਆਂ ਪਾਈਪਾਂ ਨੂੰ ਤਬਦੀਲ ਕਰਨਾ ਸਮੇਂ ਦੀ ਲੋੜ : ਮੇਅਰ ਜੀਤੀ ਸਿੱਧੂ ਡਰੇਨੇਜ਼ ਅਤੇ ਸੀਵਰੇਜ ਸਿਸਟਮ ਦੀ ਬਹਾਲੀ ਲਈ ਮੇਅਰ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

Recommended

ਸਿਹਤ ਵਿਭਾਗ ਸਰਦੀ ਦੇ ਮੌਸਮ ‘ਚ ਹੋਣ ਵਾਲੇ ਸਵਾਈਨ ਫਲੂ, ਕੋਵਿਡ-19 ਤੇ ਹੋਰ ਬਿਮਾਰੀਆਂ ਨੂੰ ਕਾਬੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਕਰੇ: ADC

ਸਿਹਤ ਵਿਭਾਗ ਸਰਦੀ ਦੇ ਮੌਸਮ ‘ਚ ਹੋਣ ਵਾਲੇ ਸਵਾਈਨ ਫਲੂ, ਕੋਵਿਡ-19 ਤੇ ਹੋਰ ਬਿਮਾਰੀਆਂ ਨੂੰ ਕਾਬੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਕਰੇ: ADC

December 14, 2023
ਏਰਿਨ ਓਟੂਲ ਕੰਜ਼ਰਵੇਟਿਵ ਪਾਰਟੀ ਆਫ ਕੈਨੇਡਾ ਦੇ ਨਵੇਂ ਲੀਡਰ ਚੁਣੇ ਗਏ

ਏਰਿਨ ਓਟੂਲ ਕੰਜ਼ਰਵੇਟਿਵ ਪਾਰਟੀ ਆਫ ਕੈਨੇਡਾ ਦੇ ਨਵੇਂ ਲੀਡਰ ਚੁਣੇ ਗਏ

August 24, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In