ਨਵੀਂ ਦਿੱਲੀ, 1 ਅਗਸਤ – ਸਰਕਾਰੀ ਤੇਲ ਕੰਪਨੀਆਂ ਨੇ ਅੱਜ ਤੋਂ ਐਲ.ਪੀ.ਜੀ. ਦੀਆਂ ਕੀਮਤਾਂ ਵਿਚ ਬਦਲਾਅ ਦਾ ਐਲਾਨ ਕੀਤਾ ਹੈ। ਇਸ ਵਾਰ ਕਮਰਸ਼ੀਅਲ ਐਲ.ਪੀ.ਜੀ. ਸਿਲੰਡਰ ਦੀ ਕੀਮਤ ਵਿਚ 100 ਰੁਪਏ ਦੀ ਵੱਡੀ ਕਟੌਤੀ ਕੀਤੀ ਗਈ ਹੈ। ਇਸ ਕਟੌਤੀ ਤੋਂ ਬਾਅਦ ਦੇਸ਼ ਦੀ ਰਾਜਧਾਨੀ ਦਿੱਲੀ ਵਿਚ 19 ਕਿੱਲੋ ਵਾਲੇ ਕਮਰਸ਼ੀਅਲ ਸਿਲੰਡਰ ਦੀ ਕੀਮਤ 1680 ਰੁਪਏ ਹੋ ਗਈ ਹੈ, ਜੋ 4 ਜੁਲਾਈ ਨੂੰ 7 ਰੁਪਏ ਦੇ ਵਾਧੇ ਤੋਂ ਬਾਅਦ 1780 ਰੁਪਏ ਤੇ ਪਹੁੰਚ ਗਈ ਸੀ। ਇੱਥੇ ਇਹ ਧਿਆਨ ਦੇਣ ਯੋਗ ਹੈ ਕਿ ਇਹ ਕਟੌਤੀ ਸਿਰਫ਼ ਕਮਰਸ਼ੀਅਲ 19 ਕਿਲੋਗ੍ਰਾਮ ਦੇ ਸਿਲੰਡਰਾਂ ਵਿੱਚ ਕੀਤੀ ਗਈ ਹੈ। ਘਰਾਂ ਵਿੱਚ ਵਰਤੇ ਜਾਣ ਵਾਲੇ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਦਿੱਲੀ ਵਿਚ ਘਰੇਲੂ ਗੈਸ ਸਿਲੰਡਰ ਦੀ ਕੀਮਤ 1103 ਰੁਪਏ ਹੈ। ਇਸਦੀ ਕੀਮਤ ਵਿੱਚ ਆਖਰੀ ਬਦਲਾਅ 1 ਮਾਰਚ 2023 ਨੂੰ ਹੋਇਆ ਸੀ।