• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸੱਪ ਦੇ ਡੰਗ ਦੇ ਇਲਾਜ ਲਈ ਮੁਹਾਲੀ, ਖਰੜ ਅਤੇ ਡੇਰਾਬੱਸੀ ਦੇ ਸਰਕਾਰੀ ਹਸਪਤਾਲਾਂ ਵਿੱਚ ਉਪਲਬਧ ਹਨ ਮੁਫ਼ਤ ਇੰਜੈਕਸ਼ਨ ਜਿਲ੍ਹਾ ਸਿਹਤ ਵਿਭਾਗ ਵਲੋਂ ਸਰਕਾਰੀ ਹਸਪਤਾਲਾਂ ਵਿੱਚ ਪ੍ਰਬੰਧ ਮੁਕੰਮਲ

Asli Punjabi by Asli Punjabi
August 2, 2023
in Punjab
0
ਸੱਪ ਦੇ ਡੰਗ ਦੇ ਇਲਾਜ ਲਈ ਮੁਹਾਲੀ, ਖਰੜ ਅਤੇ ਡੇਰਾਬੱਸੀ ਦੇ ਸਰਕਾਰੀ ਹਸਪਤਾਲਾਂ ਵਿੱਚ ਉਪਲਬਧ ਹਨ ਮੁਫ਼ਤ ਇੰਜੈਕਸ਼ਨ ਜਿਲ੍ਹਾ ਸਿਹਤ ਵਿਭਾਗ ਵਲੋਂ ਸਰਕਾਰੀ ਹਸਪਤਾਲਾਂ ਵਿੱਚ ਪ੍ਰਬੰਧ ਮੁਕੰਮਲ
587
SHARES
3.3k
VIEWS
Share on FacebookShare on TwitterShare on Whatsapp

ਐਸ ਏ ਐਸ ਨਗਰ, 2 ਅਗਸਤ – ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ਲਿੰਦਰ ਕੌਰ ਨੇ ਕਿਹਾ ਹੈ ਕਿ ਜਿਲ੍ਹਾ ਸਿਹਤ ਵਿਭਾਗ ਵਲੋਂ ਸੱਪ ਦੇ ਡੰਗੇ ਜਾਣ ਦੇ ਇਲਾਜ ਲਈ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿੱਚ ਪ੍ਰਬੰਧ ਕੀਤੇ ਗਏ ਹਨ ਅਤੇ ਜਿਲ੍ਹੇ ਦੇ ਹਸਪਤਾਲਾਂ ਵਿੱਚ ਸੱਪ ਦੇ ਡੰਗ ਦੀ ਦਵਾਈ ਉਪਲਬਧ ਹੈ।

ਉਨ੍ਹਾਂ ਦਸਿਆ ਕਿ ਸੱਪ ਦੇ ਡੰਗ-ਵਿਰੋਧੀ ਦਵਾਈ ਜ਼ਿਲ੍ਹਾ ਹਸਪਤਾਲ ਫ਼ੇਜ਼ 6 ਮੁਹਾਲੀ, ਖਰੜ ਅਤੇ ਡੇਰਾਬੱਸੀ ਦੇ ਸਬ-ਡਵੀਜ਼ਨਲ ਹਸਪਤਾਲਾਂ ਵਿੱਚ ਉਪਲਬਧ ਹੈ ਜਿਥੇ ਮਰੀਜ਼ਾਂ ਦਾ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਸਿਹਤ ਅਧਿਕਾਰੀਆਂ ਨੇ ਕਿਹਾ ਕਿ ਬਰਸਾਤ ਦੇ ਦੌਰਾਨ ਸੱਪਾਂ ਦੁਆਰਾ ਇਨਸਾਨਾਂ ਨੂੰ ਡੰਗੇ ਜਾਣ ਦੀਆਂ ਘਟਨਾਵਾਂ ਆਮ ਸਾਹਮਣੇ ਆਉਂਦੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਵਿਚ ਕਈ ਕਿਸਮਾਂ ਦੇ ਗ਼ੈਰ-ਜ਼ਹਿਰੀਲੇ ਸੱਪਾਂ ਤੋਂ ਇਲਾਵਾ ਕਾਮਨ ਕਰੇਟ, ਰਸਲ ਵਾਇਪਰ ਅਤੇ ਕੋਬਰਾ ਜਿਹੇ ਜ਼ਹਿਰੀਲੇ ਸੱਪ ਵੀ ਪਾਏ ਜਾਂਦੇ ਹਨ। ਇਹ ਸੱਪ ਕਾਫ਼ੀ ਜ਼ਹਿਰੀਲੇ ਹੁੰਦੇ ਹਨ ਜਿਨ੍ਹਾਂ ਦੁਆਰਾ ਡੰਗੇ ਜਾਣ ਤੋਂ ਬਾਅਦ ਬਿਨਾਂ ਦੇਰ ਕੀਤਿਆਂ ਇੰਜੈਕਸ਼ਨ ਲਗਵਾਉਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਸੱਪ ਦੇ ਡੰਗੇ ਜਾਣ ਤੋਂ ਬਾਅਦ ਅਖੌਤੀ ਤਾਂਤਰਿਕਾਂ/ਬਾਬਿਆਂ ਜਾਂ ਝੋਲਾ ਛਾਪ ਡਾਕਟਰਾਂ ਕੋਲ ਜਾਣ ਦੀ ਬਜਾਏ ਮਰੀਜ ਨੂੰ ਤੁਰੰਤ ਸਰਕਾਰੀ ਹਸਪਤਾਲ ਲਿਜਾਣਾ ਚਾਹੀਦਾ ਹੈ ਕਿਉਂਕਿ ਇਨ੍ਹਾਂ ਅਖੌਤੀ ਤਾਂਤਰਿਕਾਂ/ਬਾਬਿਆਂ/ਸਾਧਾਂ ਕੋਲ ਸੱਪ ਦੇ ਡੰਗ ਤੋਂ ਬਚਾਅ ਲਈ ਕੋਈ ਡਾਕਟਰੀ ਇਲਾਜ ਨਹੀਂ ਹੁੰਦਾ, ਉਲਟਾ ਉਹ ਕਈ ਵਾਰ ਮਰੀਜ਼ ਦੀ ਹਾਲਤ ਨੂੰ ਹੋਰ ਗੰਭੀਰ ਬਣਾ ਦਿੰਦੇ ਹਨ ਅਤੇ ਸਮੇਂ ਸਿਰ ਇਲਾਜ ਨਾ ਮਿਲਣ ਕਾਰਨ ਕਈ ਵਾਰ ਮਰੀਜ਼ ਦੀ ਜਾਨ ਵੀ ਚਲੀ ਜਾਂਦੀ ਹੈ।

ਸੱਪ ਦੇ ਡੰਗ ਦੀ ਪਛਾਣ ਅਤੇ ਬਚਾਅ ਦੇ ਕੁੱਝ ਨੁਕਤੇ ਸਾਂਝੇ ਕਰਦਿਆਂ ਉਨ੍ਹਾਂ ਦਸਿਆ ਕਿ ਜੇ ਸੱਪ ਡੰਗ ਜਾਵੇ ਤਾਂ ਸਭ ਤੋਂ ਪਹਿਲਾਂ ਸਬੰਧਤ ਸਰੀਰਕ ਅੰਗ ਤੇ ਡੰਗ ਦਾ ਨਿਸ਼ਾਨ ਵੇਖਣ ਦੀ ਕੋਸ਼ਿਸ਼ ਕਰੋ ਤਾਂਕਿ ਪੱਕਾ ਪਤਾ ਲੱਗ ਸਕੇ ਕਿ ਸੱਪ ਨੇ ਡੰਗਿਆ ਹੈ। ਇਸ ਦੌਰਾਨ ਮਰੀਜ਼ ਨੂੰ ਹੌਸਲਾ ਦਿਉ ਅਤੇ ਦੱਸੋ ਕਿ ਲਗਭਗ 70 ਫ਼ੀਸਦੀ ਸੱਪ ਜ਼ਹਿਰੀਲੇ ਨਹੀਂ ਹੁੰਦੇ ਜਿਸ ਕਾਰਨ ਹੋ ਸਕਦਾ ਹੈ ਕਿ ਉਸ ਨੂੰ ਜ਼ਹਿਰੀਲੇ ਸੱਪ ਨੇ ਨਾ ਕਟਿਆ ਹੋਵੇ।

ਉਹਨਾਂ ਕਿਹਾ ਕਿ ਡੰਗ ਵਾਲੀ ਥਾਂ ਨੂੰ ਉਸੇ ਤਰ੍ਹਾਂ ਸਹਾਰਾ ਦਿੱਤਾ ਜਾਵੇ ਜਿਵੇਂ ਸਰੀਰ ਦਾ ਕੋਈ ਅੰਗ ਫ਼ਰੈਕਚਰ ਹੋਣ ਤੇ ਸਪੋਰਟ ਦਿਤੀ ਜਾਂਦੀ ਹੈ ਤਾਂ ਕਿ ਉਸ ਤੋਂ ਕੰਮ ਨਾ ਲਿਆ ਜਾ ਸਕੇ ਜਾਂ ਹਿੱਲ-ਜੁਲ ਨਾ ਸਕੇ। ਪਰੰਤੂ ਇਹ ਸਪੋਰਟ ਇੰਨੀ ਜ਼ੋਰ ਨਾਲ ਨਾ ਬੰਨ੍ਹੀ ਜਾਵੇ ਕਿ ਖ਼ੂਨ ਦੀ ਸਪਲਾਈ ਹੀ ਬੰਦ ਹੋ ਜਾਵੇ।

ਉਹਨਾਂ ਕਿਹਾ ਕਿ ਮਰੀਜ਼ ਨੂੰ ਦੌੜਨਾ ਨਹੀਂ ਚਾਹੀਦਾ ਅਤੇ ਖ਼ੁਦ ਵਾਹਨ ਚਲਾ ਕੇ ਹਸਪਤਾਲ ਨਹੀਂ ਜਾਣਾ ਚਾਹੀਦਾ। ਡੰਗ ਵਾਲੀ ਥਾਂ ਤੋਂ ਜੁੱਤੀਆਂ, ਘੜੀ, ਗਹਿਣੇ ਜਾਂ ਕੱਪੜਾ ਹਟਾ ਦਿਉ। ਡੰਗ ਵਾਲੀ ਥਾਂ ਨੂੰ ਛੇੜਨ ਦੀ ਕੋਸ਼ਿਸ਼ ਨਾ ਕਰੋ ਅਤੇ ਸੱਪ ਨੂੰ ਮਾਰਨ ਵਿੱਚ ਸਮਾਂ ਗਵਾਉਣ ਦੀ ਬਜਾਏ ਮਰੀਜ਼ ਨੂੰ ਤੁਰੰਤ ਹਸਪਤਾਲ ਲੈ ਕੇ ਜਾਉ। ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ਤੇ ਸੰਪਰਕ ਕੀਤਾ ਜਾ ਸਕਦਾ ਹੈ।

Previous Post

ਕੈਲੇਫੋਰਨੀਆਂ: “ਤੀਆਂ ਤਿਉਹਾਰ 2023” ਦੌਰਾਨ ਰੌਜੈਂਸੀ ਕਲੋਵਸ ‘ਤੇ ਲੱਗੀਆਂ ਖੂਬ ਰੌਣਕਾਂ

Next Post

ਮੁਹਾਲੀ ਪੁਲੀਸ ਵਲੋਂ ਗਨ ਹਾਊਸਾਂ ਦੀ ਚੈਕਿੰਗ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਮੁਹਾਲੀ ਪੁਲੀਸ ਵਲੋਂ ਗਨ ਹਾਊਸਾਂ ਦੀ ਚੈਕਿੰਗ

ਮੁਹਾਲੀ ਪੁਲੀਸ ਵਲੋਂ ਗਨ ਹਾਊਸਾਂ ਦੀ ਚੈਕਿੰਗ

Recommended

ਮੁੱਖ ਮੰਤਰੀ ਵੱਲੋਂ ਚਰਨਜੀਤ ਸਿੰਘ ਵਾਲੀਆ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਚਰਨਜੀਤ ਸਿੰਘ ਵਾਲੀਆ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

May 19, 2021
ਚੰਡੀਗੜ੍ਹ ਦੀ ਜੰਮਪਲ ਹਰਮੀਤ ਢਿੱਲੋਂ ਬਣੀ ਟਰੰਪ ਸਰਕਾਰ ਦੀ ਸਹਾਇਕ ਅਟਾਰਨੀ ਜਨਰਲ

ਚੰਡੀਗੜ੍ਹ ਦੀ ਜੰਮਪਲ ਹਰਮੀਤ ਢਿੱਲੋਂ ਬਣੀ ਟਰੰਪ ਸਰਕਾਰ ਦੀ ਸਹਾਇਕ ਅਟਾਰਨੀ ਜਨਰਲ

December 10, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In