ਐਸ ਏ ਐਸ ਨਗਰ, 2 ਅਗਸਤ- ਮੁਹਾਲੀ ਪੁਲੀਸ ਵੱਲੋਂ ਗਨ ਕਲਚਰ ਨੂੰ ਠੱਲ ਪਾਉਣ ਲਈ ਮੁਹਾਲੀ ਸਥਿਤ ਗਨ ਹਾਊਸਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸਿਟੀ 2 ਸz. ਹਰਸਿਮਰਨ ਸਿੰਘ ਬਲ ਨੇ ਦੱਸਿਆ ਕਿ ਸੀਨੀਅਰ ਅਫਸਰਾਂ ਦੀ ਹਦਾਇਤਾਂ ਅਨੁਸਾਰ ਉਹਨਾਂ ਵਲੋਂ ਸਬ ਡਿਵੀਜਨ 2 ਵਿੱਚ ਪੈਦੇ ਖੇਤਰ ਵਿਚਲੇ ਗਨ ਹਾਊਸਾਂ ਦੀ ਮਹੀਨਾਵਾਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸੁਰਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਤਰੀਕੇ ਦੀ ਮਾੜੀ ਘਟਨਾ ਨਾ ਵਾਪਰ ਸਕੇ।
ਉਹਨਾਂ ਕਿਹਾ ਕਿ ਇਸਦੇ ਨਾਲ ਹੀ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਗਨ ਹਾਊਸ ਵਿੱਚ ਕਿੰਨੇ ਹਥਿਆਰ ਅਤੇ ਗੋਲੀ ਸਿੱਕਾ ਪਿਆ ਹੋਇਆ ਹੈ ਤਾਂ ਜੋ ਗੈਰ ਕਾਨੂੰਨੀ ਹਥਿਆਰਾਂ ਤੇ ਨਕੇਲ ਕਸੀ ਜਾ ਸਕੇ।