ਮੁੰਬਈ, 2 ਅਗਸਤ – ਬਾਲੀਵੁੱਡ ਦੇ ਮਸ਼ਹੂਰ ਆਰਟ ਡਾਇਰੈਕਟਰ ਨਿਤਿਨ ਦੇਸਾਈ ਨੇ ਅੱਜ ਸਵੇਰੇ ਖੁਦਕੁਸ਼ੀ ਕਰਕੇ ਆਪਣੀ ਜੀਵਨਲੀਲਾ ਖ਼ਤਮ ਕਰ ਲਈ ਹੈ।
ਦੱਸਿਆ ਜਾ ਰਿਹਾ ਹੈ ਕਿ ਨਿਤਿਨ ਦੇਸਾਈ ਕਰਜਤ ਵਿਚ ਆਪਣੇ ਐਨ. ਡੀ. ਸਟੂਡੀਓ ਵਿੱਚ ਮ੍ਰਿਤਕ ਪਾਏ ਗਏ। ਪੁਲੀਸ ਨੇ ਹਾਲੇ ਤੱਕ ਉਨ੍ਹਾਂ ਦੀ ਮੌਤ ਦੇ ਕਾਰਨਾਂ ਬਾਰੇ ਜਾਣਕਾਰੀ ਨਹੀਂ ਦਿੱਤੀ ਹੈ, ਪਰ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਖੁਦਕੁਸ਼ੀ ਕੀਤੀ ਹੈ। ਪੁਲੀਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਨਿਤਿਨ ਦੇਸਾਈ ਨੇ ਸਵੇਰੇ 4:30 ਵਜੇ ਐਨ. ਡੀ. ਸਟੂਡੀਓ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕੀਤੀ। ਉਨ੍ਹਾਂ ਦੀ ਮੌਤ ਦਾ ਕਾਰਨ ਆਰਥਿਕ ਤੰਗੀ ਦੱਸਿਆ ਜਾ ਰਿਹਾ ਹੈ।
ਕਰਜਤ ਦੇ ਵਿਧਾਇਕ ਮਹੇਸ਼ ਬਾਲਦੀ ਨੇ ਨਿਤਿਨ ਦੇਸਾਈ ਦੀ ਮੌਤ ਨਾਲ ਜੁੜੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਨਿਤਿਨ ਦੇਸਾਈ ਨੇ ਆਰਥਿਕ ਤੰਗੀ ਕਾਰਨ ਖੁਦਕੁਸ਼ੀ ਕੀਤੀ ਹੈ। ਉਨ੍ਹਾਂ ਕਿਹਾ ਕਿ ਨਿਤਿਨ ਦੇਸਾਈ ਮੇਰੇ ਹਲਕੇ ਵਿੱਚ ਆਉਂਦੇ ਸਨ। ਉਹ ਲੰਬੇ ਸਮੇਂ ਤੋਂ ਵਿੱਤੀ ਸੰਕਟ ਨਾਲ ਜੂਝ ਰਹੇ ਸਨ। ਆਰਥਿਕ ਤੰਗੀ ਕਾਰਨ ਉਸ ਨੇ ਅੱਜ ਸਵੇਰੇ ਐੱਨ. ਡੀ. ਸਟੂਡੀਓ ਵਿੱਚ ਖੁਦਕੁਸ਼ੀ ਕਰ ਲਈ।