• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਜੌੜਾਮਾਜਰਾ ਵੱਲੋਂ ਪੱਤਰਕਾਰਾਂ ਲਈ ਆਨਲਾਈਨ ਐਕਰੀਡੇਸ਼ਨ ਪੋਰਟਲ ਜਾਰੀ

Asli Punjabi by Asli Punjabi
August 2, 2023
in Top Stories
0
ਜੌੜਾਮਾਜਰਾ ਵੱਲੋਂ ਪੱਤਰਕਾਰਾਂ ਲਈ ਆਨਲਾਈਨ ਐਕਰੀਡੇਸ਼ਨ ਪੋਰਟਲ ਜਾਰੀ
586
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 2 ਅਗਸਤ 2023 – ਸੁਖਾਲੀ ਅਤੇ ਪਾਰਦਰਸ਼ੀ ਪ੍ਰਕਿਰਿਆ ਦੀ ਦਿਸ਼ਾ ਵਿੱਚ ਇੱਕ ਕਦਮ ਹੋਰ ਵਧਾਉਂਦਿਆਂ ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਪੱਤਰਕਾਰਾਂ ਲਈ ਆਨਲਾਈਨ ਪੋਰਟਲ ਜਾਰੀ ਕੀਤਾ ਗਿਆ। ਇਹ ਪੋਰਟਲ ਪੱਤਰਕਾਰਾਂ ਨੂੰ ਮਾਨਤਾ ਹਾਸਲ ਕਰਨ ਸਬੰਧੀ ਪ੍ਰਕਿਰਿਆ ਨੂੰ ਸੁਖਾਲਾ ਬਣਾਏਗਾ। ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਇਸ ਪੋਰਟਲ ਨੂੰ ਐਨ.ਆਈ.ਸੀ. ਪੰਜਾਬ ਵੱਲੋਂ ਤਿਆਰ ਕੀਤਾ ਗਿਆ ਹੈ।

ਪੋਰਟਲ ਨੂੰ ਲਾਂਚ ਕਰਨ ਉਪਰੰਤ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਇਸ ਨਿਵੇਕਲੀ ਪਹਿਲਕਦਮੀ ਲਈ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਅਤੇ ਐਨ.ਆਈ.ਸੀ. ਪੰਜਾਬ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪਹਿਲ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸੂਬੇ ਵਿੱਚ ਪੱਤਰਕਾਰੀ ਲਈ ਅਨੁਕੂਲ ਮਾਹੌਲ ਪੈਦਾ ਕਰਨ ਦੀ ਵਚਨਬੱਧਤਾ ਨੂੰ ਪ੍ਰਗਟਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪ੍ਰੈਸ ਨੂੰ ਆਜ਼ਾਦਾਨਾ ਮਾਹੌਲ ਦੇਣ ਅਤੇ ਨਿਰਪੱਖ ਤੇ ਜ਼ਿੰਮੇਵਾਰ ਪ੍ਰੈਸ ਨੂੰ ਹਰ ਸੰਭਵ ਸਹਿਯੋਗ ਦੇਣ ਲਈ ਵਚਨਬੱਧ ਹੈ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਪਾਰਦਰਸ਼ਤਾ ਦੀ ਨੀਤੀ ਨੂੰ ਪੱਤਰਕਾਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਰਕਾਰੀ ਸੇਵਾਵਾਂ ਵਿੱਚ ਵੀ ਲਾਗੂ ਕਰਨ ਦੀ ਦਿਸ਼ਾ ਵਿੱਚ ਇਹ ਕਦਮ ਪੁੱਟਿਆ ਗਿਆ ਹੈ ਤਾਂ ਜੋ ਪੱਤਰਕਾਰਾਂ ਨੂੰ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੂੰ ਸੇਵਾਵਾਂ ਹਾਸਲ ਕਰਨ ਸਮੇਂ ਪਾਰਦਰਸ਼ਤਾ, ਜਵਾਬਦੇਹੀ ਅਤੇ ਪਹੁੰਚ ਨੂੰ ਆਸਾਨ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਪੋਰਟਲ ਸੁਚਾਰੂ ਢੰਗ ਨਾਲ ਤਕਨਾਲੋਜੀ ਦੇ ਇਸਤੇਮਾਲ ਜ਼ਰੀਏ ਪੱਤਰਕਾਰਾਂ ਨੂੰ ਮਾਨਤਾ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਵਧੇਰੇ ਸਰਲ ਬਣਾਉਣ ਤੋਂ ਇਲਾਵਾ ਯਕੀਨੀ ਬਣਾਏਗਾ ਕਿ ਪੱਤਰਕਾਰਾਂ ਨੂੰ ਕੋਈ ਗ਼ੈਰ-ਜ਼ਰੂਰੀ ਪ੍ਰਸ਼ਾਸਕੀ ਅੜਚਣ ਨਾ ਆਵੇ ਅਤੇ ਉਹ ਪੂਰੀ ਤਰ੍ਹਾਂ ਸੁਤੰਤਰ ਹੋ ਕੇ ਆਪਣੇ ਕੰਮ ‘ਤੇ ਧਿਆਨ ਕੇਂਦਰਿਤ ਕਰ ਸਕਣ।

ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਸ ਅਤਿ-ਆਧੁਨਿਕ ਪੋਰਟਲ ਦੀ ਸ਼ੁਰੂਆਤ ਨਾਲ ਮਾਨਤਾ ਪ੍ਰਾਪਤ ਕਰਨ ਦੇ ਇਛੁੱਕ ਪੱਤਰਕਾਰ ਵਧੇਰੇ ਸੁਖਾਲੇ ਢੰਗ ਨਾਲ ਆਪਣੀ ਅਰਜ਼ੀ ਦੇ ਸਕਣਗੇ ਅਤੇ ਨਾਲ ਹੀ ਇਸ ਪਲੇਟਫਾਰਮ ਰਾਹੀਂ ਉਹ ਆਪਣੇ ਦਸਤਾਵੇਜ਼ ਜਮ੍ਹਾ ਕਰਵਾਉਂਦੇ ਹੋਏ ਆਪਣੇ ਵੇਰਵਿਆਂ ਦੀ ਪੁਸ਼ਟੀ ਕਰ ਸਕਣਗੇ ਜਿਸ ਸਦਕਾ ਵਧੇਰੇ ਕੁਸ਼ਲ ਅਤੇ ਪਾਰਦਰਸ਼ੀ ਢੰਗ ਨਾਲ ਨਿਰਧਾਰਤ ਸਮੇਂ ਅੰਦਰ ਉਹ ਮਾਨਤਾ ਪ੍ਰਾਪਤ ਕਰ ਸਕਣਗੇ।

ਇਸ ਮੌਕੇ ਓ.ਐਸ.ਡੀ./ਮੁੱਖ ਮੰਤਰੀ ਮੀਡੀਆ ਪੰਜਾਬ ਸ੍ਰੀ ਆਦਿਲ ਆਜ਼ਮੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਆਪਣਾ ਅਹੁਦਾ ਸੰਭਾਲਣ ਮੌਕੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੀ ਕਿ ਪੱਤਰਕਾਰਾਂ ਨਾਲ ਸਬੰਧਤ ਸਾਰੇ ਮਾਮਲੇ ਪਹਿਲ ਦੇ ਆਧਾਰ ‘ਤੇ ਹੱਲ ਕੀਤੇ ਜਾਣ ਜਿਸ ਦੇ ਸਿੱਟੇ ਵਜੋਂ ਪੱਤਰਕਾਰਾਂ ਲਈ ਅੱਜ ਇਹ ਨਵਾਂ ਪ੍ਰਾਜੈਕਟ ਲਾਂਚ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ. ਭਗਵੰਤ ਮਾਨ ਦੀ ਸਰਕਾਰ ਦਾ ਇਹ ਉਪਰਾਲਾ ਪੱਤਰਕਾਰਾਂ ਲਈ ਮੀਲ ਪੱਥਰ ਸਾਬਤ ਹੋਵੇਗਾ।

ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਸ੍ਰੀ ਮਾਲਵਿੰਦਰ ਸਿੰਘ ਜੱਗੀ ਨੇ ਦੱਸਿਆ ਕਿ ਇਹ ਆਨਲਾਈਨ ਐਕਰੀਡੇਸ਼ਨ ਪਲੇਟਫਾਰਮ ਪੱਤਰਕਾਰਾਂ ਨੂੰ ਮਾਨਤਾ ਲੈਣ ਸਬੰਧੀ ਆਪਣੀਆਂ ਅਰਜ਼ੀਆਂ ਆਨਲਾਈਨ ਜਮ੍ਹਾਂ ਕਰਾਉਣ ਦੀ ਸਹੂਲਤ ਪ੍ਰਦਾਨ ਕਰੇਗਾ ਜਿਸ ਨਾਲ ਮਾਨਤਾ ਲੈਣ ਸਬੰਧੀ ਲੰਮੀ ਕਾਗ਼ਜ਼ੀ ਕਾਰਵਾਈ ਅਤੇ ਦੇਰੀ ਦੀ ਪ੍ਰਕਿਰਿਆ ਹੁਣ ਬੀਤੇ ਦੀ ਗੱਲ ਹੋ ਜਾਵੇਗੀ। ਹੁਣ ਸਿਰਫ਼ ਕੁਝ ਕਲਿੱਕਾਂ ਨਾਲ ਪੱਤਰਕਾਰ, ਮਾਨਤਾ ਹਾਸਲ ਕਰਨ ਸਬੰਧੀ ਆਪਣੀ ਨਿੱਜੀ ਜਾਣਕਾਰੀ, ਮੀਡੀਆ ਅਦਾਰੇ ਦੇ ਵੇਰਵੇ ਅਤੇ ਸਬੰਧਤ ਦਸਤਾਵੇਜ਼ ਜਮ੍ਹਾਂ ਕਰਵਾ ਸਕਣਗੇ।

ਸ. ਜੱਗੀ ਨੇ ਕਿਹਾ ਕਿ ਮਾਨਤਾ ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਵਧੇਰੇ ਕਾਰਗਰ ਅਤੇ ਸੁਖਾਲਾ ਬਣਾਉਣ ਲਈ ਨਵੀਂ ਪ੍ਰਣਾਲੀ ਵਿੱਚ ਵੱਖ-ਵੱਖ ਵਿਸ਼ੇਸ਼ਤਾਵਾਂ ਸ਼ਾਮਲ ਹਨ ਜਿਵੇਂ ਕਿ ਇਸ ਪਲੇਟਫਾਰਮ ਜ਼ਰੀਏ ਪੱਤਰਕਾਰ ਆਪਣੇ ਕੰਮ ਕਰਨ ਵਾਲੀ ਥਾਂ (ਚਾਹੇ ਉਹ ਜ਼ਿਲ੍ਹਾ ਜਾਂ ਰਾਜ ਪੱਧਰ ‘ਤੇ ਹੋਵੇ) ਤੋਂ ਹੀ ਅਰਜ਼ੀ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਅਹਿਮ ਪਹਿਲਕਦਮੀ ਦਾ ਉਦੇਸ਼ ਮਾਨਤਾ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਵਧੇਰੇ ਸੁਚਾਰੂ ਬਣਾਉਣਾ, ਗ਼ੈਰ-ਜ਼ਰੂਰੀ ਦਖ਼ਲਅੰਦਾਜ਼ੀ ਅਤੇ ਮਨਜ਼ੂਰੀ ਜਾਰੀ ਕਰਨ ‘ਚ ਲਗਦੇ ਸਮੇਂ ਨੂੰ ਘਟਾਉਣਾ ਹੈ।

ਵਿਭਾਗ ਦੇ ਡਾਇਰੈਕਟਰ ਸ੍ਰੀ ਭੁਪਿੰਦਰ ਸਿੰਘ ਨੇ ਕਿਹਾ ਕਿ ਪੱਤਰਕਾਰਾਂ ਨੂੰ ਹੁਣ ਮਾਨਤਾ ਲੈਣ ਲਈ ਦਫ਼ਤਰਾਂ ਦੇ ਗੇੜੇ ਲਾਉਣ ਦੀ ਲੋੜ ਨਹੀਂ ਪਵੇਗੀ ਅਤੇ ਉਹ ਕਿਸੇ ਵੀ ਥਾਂ ਤੋਂ ਆਪਣੀ ਅਰਜ਼ੀ ਜਮ੍ਹਾਂ ਕਰਵਾ ਸਕਣਗੇ। ਉਨ੍ਹਾਂ ਕਿਹਾ ਕਿ ਇਹ ਨਿਵੇਕਲੀ ਪਹਿਲ ਵੱਖ-ਵੱਖ ਖੇਤਰਾਂ ਵਿੱਚ ਕੰਮ ਕਰਦੇ ਪੱਤਰਕਾਰਾਂ ਦੇ ਸਮੇਂ ਅਤੇ ਸਰੋਤਾਂ ਦੀ ਬੱਚਤ ਕਰੇਗੀ।

Previous Post

ਆਮ ਆਦਮੀ ਪਾਰਟੀ ਵਲੋਂ ਹੋਸਟਲ ਫ਼ੀਸ ਤੇ ਜੀ ਐਸ ਟੀ ਲਗਾਉਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਮੋਦੀ ਸਰਕਾਰ ਗ਼ਰੀਬ ਵਿਦਿਆਰਥੀਆਂ ਤੇ ਆਰਥਿਕ ਬੋਝ ਪਾ ਰਹੀ ਹੈ: ਦਵਿੰਦਰਜੀਤ ਸਿੰਘ ਲਾਡੀ ਢੋਂਸ

Next Post

ਵਾਈਐਸਆਰਸੀਪੀ ਅਤੇ ਬੀਜੇਡੀ ਕੁਝ “ਮਜ਼ਬੂਰੀਆਂ” ਕਾਰਨ ਭਾਜਪਾ ਦਾ ਸਮਰਥਨ ਕਰ ਰਹੇ ਹਨ: ਰਾਘਵ ਚੱਢਾ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਵਾਈਐਸਆਰਸੀਪੀ ਅਤੇ ਬੀਜੇਡੀ ਕੁਝ “ਮਜ਼ਬੂਰੀਆਂ” ਕਾਰਨ ਭਾਜਪਾ ਦਾ ਸਮਰਥਨ ਕਰ ਰਹੇ ਹਨ: ਰਾਘਵ ਚੱਢਾ

ਵਾਈਐਸਆਰਸੀਪੀ ਅਤੇ ਬੀਜੇਡੀ ਕੁਝ "ਮਜ਼ਬੂਰੀਆਂ" ਕਾਰਨ ਭਾਜਪਾ ਦਾ ਸਮਰਥਨ ਕਰ ਰਹੇ ਹਨ: ਰਾਘਵ ਚੱਢਾ

Recommended

ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਦੇ ਸੰਮਨਾਂ ਤੇ ਦਿੱਲੀ ਹਾਈ ਕੋਰਟ ਵਲੋਂ ਰੋਕ

ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਦੇ ਸੰਮਨਾਂ ਤੇ ਦਿੱਲੀ ਹਾਈ ਕੋਰਟ ਵਲੋਂ ਰੋਕ

November 6, 2023
ਰੋਹਿਤ ਨੂੰ ਆਸਟਰੇਲੀਆ ਖ਼ਿਲਾਫ਼ ਖੇਡਣ ਦੀ ਉਮੀਦ

ਰੋਹਿਤ ਨੂੰ ਆਸਟਰੇਲੀਆ ਖ਼ਿਲਾਫ਼ ਖੇਡਣ ਦੀ ਉਮੀਦ

November 23, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In