ਚੰਡੀਗੜ੍ਹ, 2 ਅਗਸਤ 2023 – ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਵੇਂ ਭਰਤੀ 23 ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ।ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫਤਰ ਵਿੱਚ ਖੇਲੋ ਇੰਡੀਆ ਸੈਂਟਰ ਲਈ ਭਰਤੀ ਕੀਤੇ ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਨਵੀਂ ਖੇਡ ਨੀਤੀ ਬਣਾਈ ਗਈ ਹੈ। ਇਸ ਖੇਡ ਨੀਤੀ ਨੂੰ ਲਾਗੂ ਕਰਨ ਦੀ ਜ਼ਿੰਮੇਵਾਰੀ ਵਿਭਾਗ ਦੇ ਕੋਚਾਂ ਸਿਰ ਹੈ ਜਿਨ੍ਹਾਂ ਨਵੀਂ ਪਨੀਰੀ ਤਿਆਰ ਕਰ ਕੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨਾ ਹੈ। ਉਨ੍ਹਾਂ ਕੋਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੇ ਅਲਾਟ ਸੈਂਟਰਾਂ ਵਿੱਚ ਤਨਦੇਹੀ ਤੇ ਮਿਹਨਤ ਨਾਲ ਕੰਮ ਕਰਨ ਅਤੇ ਚੰਗੇ ਨਤੀਜੇ ਸਾਹਮਣੇ ਲਿਆਉਣ।
ਚੰਡੀਗੜ੍ਹ, 2 ਅਗਸਤ 2023 – ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਵੇਂ ਭਰਤੀ 23 ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫਤਰ ਵਿੱਚ ਖੇਲੋ ਇੰਡੀਆ ਸੈਂਟਰ ਲਈ ਭਰਤੀ ਕੀਤੇ ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਨਵੀਂ ਖੇਡ ਨੀਤੀ ਬਣਾਈ ਗਈ ਹੈ। ਇਸ ਖੇਡ ਨੀਤੀ ਨੂੰ ਲਾਗੂ ਕਰਨ ਦੀ ਜ਼ਿੰਮੇਵਾਰੀ ਵਿਭਾਗ ਦੇ ਕੋਚਾਂ ਸਿਰ ਹੈ ਜਿਨ੍ਹਾਂ ਨਵੀਂ ਪਨੀਰੀ ਤਿਆਰ ਕਰ ਕੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨਾ ਹੈ। ਉਨ੍ਹਾਂ ਕੋਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੇ ਅਲਾਟ ਸੈਂਟਰਾਂ ਵਿੱਚ ਤਨਦੇਹੀ ਤੇ ਮਿਹਨਤ ਨਾਲ ਕੰਮ ਕਰਨ ਅਤੇ ਚੰਗੇ ਨਤੀਜੇ ਸਾਹਮਣੇ ਲਿਆਉਣ।