ਅੰਮ੍ਰਿਤਸਰ, 3 ਅਗਸਤ – ਯੂ. ਕੇ. ਵਿੱਚ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਅੱਜ ਸਵੇਰੇ ਕਰੀਬ 9 ਵਜੇ ਅੰਮ੍ਰਿਤਸਰ ਪੁੱਜੇ। ਇੱਥੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਉਨ੍ਹਾਂ ਨੂੰ ਰੋਕ ਲਿਆ ਗਿਆ। ਇਸ ਤੋਂ ਬਾਅਦ ਕਰੀਬ 2 ਘੰਟੇ ਪੁੱਛਗਿੱਛ ਕਰਨ ਤੋਂ ਬਾਅਦ ਉਨ੍ਹਾਂ ਨੂੰ ਜਾਣ ਦਿੱਤਾ ਗਿਆ। ਉਨ੍ਹਾਂ ਨੂੰ ਦਸਤਾਵੇਜ਼ਾਂ ਦੀ ਘਾਟ ਕਾਰਨ ਰੋਕਿਆ ਗਿਆ ਸੀ। ਦਸਤਾਵੇਜ਼ ਪੂਰੇ ਹੋਣ ਮਗਰੋਂ ਉਨ੍ਹਾਂ ਨੂੰ ਜਾਣ ਦਿੱਤਾ ਗਿਆ।