ਨਵੀਂ ਦਿੱਲੀ, 3 ਅਗਸਤ – ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਨੇ 20 ਯੂਨੀਵਰਸਿਟੀਆਂ ਨੂੰ ਫਰਜ਼ੀ ਕਰਾਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਕੋਈ ਡਿਗਰੀ ਦੇਣ ਦਾ ਅਧਿਕਾਰ ਨਹੀਂ ਹੈ। ਦਿੱਲੀ ਵਿੱਚ ਅਜਿਹੀਆਂ ਯੂਨੀਵਰਸਿਟੀਆਂ ਦੀ ਗਿਣਤੀ 8 ਹੈ, ਜੋ ਸਭ ਤੋਂ ਵੱਧ ਹੈ। ਯੂ. ਜੀ. ਸੀ. ਸਕੱਤਰ ਮਨੀਸ਼ ਜੋਸ਼ੀ ਨੇ ਕਿਹਾ ਕਿ ਸਾਡੇ ਧਿਆਨ ਵਿੱਚ ਆਇਆ ਹੈ ਕਿ ਬਹੁਤ ਸਾਰੀਆਂ ਸੰਸਥਾਵਾਂ ਯੂ. ਜੀ. ਸੀ. ਐਕਟ ਦੇ ਪ੍ਰਾਵਧਾਨਾਂ ਦੇ ਉਲਟ ਡਿਗਰੀ ਦੀ ਪੇਸ਼ਕਸ਼ ਕਰ ਰਹੇ ਹਨ। ਅਜਿਹੀਆਂ ਯੂਨੀਵਰਸਿਟੀਆਂ ਵੱਲੋਂ ਪ੍ਰਦਾਨ ਕੀਤੀ ਡਿਗਰੀ ਨੂੰ ਨਾ ਤਾਂ ਮਾਨਤਾ ਦਿੱਤੀ ਜਾਵੇਗੀ ਅਤੇ ਨਾ ਹੀ ਉਹ ਉੱਚ ਸਿੱਖਿਆ ਜਾਂ ਰੁਜ਼ਗਾਰ ਦੇ ਉਦੇਸ਼ ਲਈ ਪ੍ਰਮਾਣਿਤ ਹੋਵੇਗੀ। ਇਨ੍ਹਾਂ ਯੂਨੀਵਰਸਿਟੀਆਂ ਨੂੰ ਕੋਈ ਵੀ ਡਿਗਰੀ ਪ੍ਰਦਾਨ ਕਰਨ ਦਾ ਅਧਿਕਾਰ ਨਹੀਂ ਹੈ। ਯੂ. ਜੀ. ਸੀ ਦਿੱਲੀ ਵਿਚ 8 ਫਰਜ਼ੀ ਯੂਨੀਵਰਸਿਟੀਆਂ ਚਲਾ ਰਹੀਆਂ ਹਨ।
ਉੱਤਰ ਪ੍ਰਦੇਸ਼ ਵਿੱਚ ਅਜਿਹੀਆਂ 4 ਯੂਨੀਵਰਸਿਟੀਆਂ ਹਨ। ਯੂ. ਜੀ. ਸੀ. ਨੇ ਕਿਹਾ ਕਿ ਕਰਨਾਟਕ, ਮਹਾਰਾਸ਼ਟਰ, ਪੁੱਡੁਚੇਰੀ, ਆਂਧਰਾ ਪ੍ਰਦੇਸ਼, ਪੱਛਮੀ ਬੰਗਾਲ ਅਤੇ ਕੇਰਲ ਵਿੱਚ ਵੀ ‘ਫਰਜ਼ੀ’ ਯੂਨੀਵਰਸਿਟੀਆਂ ਹਨ।