ਕੋਚੀ, 3 ਅਗਸਤ – ਏਅਰ ਇੰਡੀਆ ਜਹਾਜ਼ ਦੀ ਕੇਰਲ ਦੇ ਕੋਚੀ ਵਿੱਚ ਐਮਰਜੈਂਸੀ ਲੈਂਡਿੰਗ ਹੋਈ ਹੈ। ਇਹ ਜਹਾਜ਼ ਕੋਚੀ ਤੋਂ ਸ਼ਾਰਜਾਹ ਜਾ ਰਿਹਾ ਸੀ। ਇੱਕ ਯਾਤਰੀ ਵੱਲੋਂ ਜਹਾਜ਼ ਵਿੱਚ ਸ਼ੱਕੀ ਬਦਬੂ ਆਉਣ ਤੋਂ ਬਾਅਦ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਇਹ ਘਟਨਾ ਬੀਤੀ ਰਾਤ ਦੀ ਦੱਸੀ ਜਾ ਰਹੀ ਹੈ। ਜਹਾਜ਼ ਵਿੱਚ 175 ਯਾਤਰੀ ਸਵਾਰ ਸਨ।
ਏਅਰ ਇੰਡੀਆ ਐਕਸਪ੍ਰੈਸ ਜਹਾਜ਼ ਨੂੰ ਕੋਚੀ ਹਵਾਈ ਅੱਡੇ ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ। ਦਰਅਸਲ, ਜਿਵੇਂ ਹੀ ਜਹਾਜ਼ ਨੇ ਉਡਾਨ ਭਰੀ, ਇਕ ਯਾਤਰੀ ਨੇ ਸੜਨ ਦੀ ਬਦਬੂ ਆਉਣ ਦੀ ਸੂਚਨਾ ਦਿੱਤੀ ਸੀ। ਏਅਰਲਾਈਨ ਦੇ ਇਕ ਸੂਤਰ ਨੇ ਦੱਸਿਆ ਕਿ ਕੋਚੀ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਬਾਅਦ ਇਕ ਯਾਤਰੀ ਨੇ ਅੰਦਰੋਂ ਸੜਨ ਦੀ ਬਦਬੂ ਆ ਰਹੀ ਸੀ। ਅਧਿਕਾਰੀਆਂ ਨੇ ਸਾਵਧਾਨੀ ਦੇ ਤੌਰ ਤੇ ਫਲਾਈਟ ਨੂੰ ਕੋਚੀ ਹਵਾਈ ਅੱਡੇ ਤੇ ਉਤਾਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਏਅਰ ਇੰਡੀਆ ਐਕਸਪ੍ਰੈਸ ਨੇ ਇੱਕ ਉਡਾਣ ਦਾ ਪ੍ਰਬੰਧ ਕੀਤਾ, ਜੋ 175 ਯਾਤਰੀਆਂ ਨੂੰ ਲੈ ਕੇ ਸ਼ਾਰਜਾਹ ਰਵਾਨਾ ਹੋਈ।