ਹੁਸ਼ਿਆਰਪੁਰ, 3 ਅਗਸਤ 2023 – ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜ਼ਿੰਪਾ ਨੇ ਸਿਵਲ ਹਸਪਤਾਲ ਵਿਚ ਪੰਜਾਬ ਨੈਸ਼ਨਲ ਬੈਂਕ ਦੇ ਨਵੇਂ ਏ.ਟੀ.ਐਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਹਰਮੀਤ ਸਿੰਘ ਔਲਖ, ਪੀ.ਐਨ.ਬੀ ਦੇ ਮੰਡਲ ਪ੍ਰਧਾਨ ਸੰਜੀਵ ਕੁਮਾਰ ਅਗਰਵਾਲ ਅਤੇ ਉਪ ਮੰਡਲ ਪ੍ਰਧਾਨ ਅਲੋਕ ਕੁਮਾਰ ਗੁਪਤਾ ਵੀ ਉਨ੍ਹਾਂ ਦੇ ਨਾਲ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਿਵਲ ਹਸਪਤਾਲ ਵਿੱਚ ਰੋਜ਼ਾਨਾ ਸੈਂਕੜੇ ਲੋਕ ਇਲਾਜ ਲਈ ਆਉਂਦੇ ਹਨ ਅਤੇ ਕਈ ਅਧਿਕਾਰੀ ਤੇ ਕਰਮਚਾਰੀ ਵੀ ਇਥੇ ਕੰਮ ਕਰਦੇ ਹਨ। ਅਜਿਹੇ ‘ਚ ਰੋਜ਼ਾਨਾ ਦੇ ਕੰਮ ਲਈ ਪੈਸੇ ਸਬੰਧੀ ਇਥੇ ਏ.ਟੀ.ਐਮ.ਦੀ ਬਹੁਤ ਲੋੜ ਸੀ। ਉਨ੍ਹਾਂ ਦੱਸਿਆ ਕਿ ਹਸਪਤਾਲ ਦੇ ਨੇੜੇ ਕਿਤੇ ਵੀ ਕੋਈ ਏ.ਟੀ.ਐਮ ਨਾ ਹੋਣ ਕਾਰਨ ਮਰੀਜ਼ਾਂ, ਉਨ੍ਹਾਂ ਦੇ ਰਿਸ਼ਤੇਦਾਰਾਂ ਅਤੇ ਹਸਪਤਾਲ ਦੇ ਸਟਾਫ਼ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਜਿਸ ਨੂੰ ਹੁਣ ਪੰਜਾਬ ਨੈਸ਼ਨਲ ਬੈਂਕ ਦੇ ਸਹਿਯੋਗ ਨਾਲ ਦੂਰ ਕੀਤਾ ਗਿਆ ਹੈ।
ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਐੱਸ.ਐੱਮ.ਓ ਸਿਵਲ ਹਸਪਤਾਲ ਡਾ. ਸਵਾਤੀ, ਕੌਂਸਲਰ ਜਸਪਾਲ ਸਿੰਘ ਚੇਚੀ, ਪੀ.ਐਨ.ਬੀ ਰੋਸ਼ਨ ਗਰਾਊਂਂਡ ਬ੍ਰਾਂਚ ਦੇ ਮੁਖੀ ਰਾਜਵਿੰਦਰ ਕੌਰ ਵੀ ਹਾਜ਼ਰ ਸਨ।