• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਤਾਲਾਬੰਦੀ ਦੌਰਾਨ ਅੰਮ੍ਰਿਤਸਰ ਹਵਾਈ ਅੱਡਾ ਯਾਤਰੂਆਂ ਦੀ ਗਿਣਤੀ ਵਿਚ ਤੀਜੇ ਸਥਾਨ ‘ਤੇ

Asli Punjabi by Asli Punjabi
June 24, 2020
in Top Stories
0
ਤਾਲਾਬੰਦੀ ਦੌਰਾਨ ਅੰਮ੍ਰਿਤਸਰ ਹਵਾਈ ਅੱਡਾ ਯਾਤਰੂਆਂ ਦੀ ਗਿਣਤੀ ਵਿਚ ਤੀਜੇ ਸਥਾਨ ‘ਤੇ
586
SHARES
3.3k
VIEWS
Share on FacebookShare on TwitterShare on Whatsapp

ਅੰਮ੍ਰਿਤਸਰ, 24 ਜੂਨ 2020 – ਭਾਰਤ ਦੁਆਰਾ ਤਾਲਾਬੰਦੀ ਦੌਰਾਨ ਅੰਤਰ-ਰਾਸ਼ਟਰੀ ਵਪਾਰਕ ਉਡਾਣਾਂ ਨੂੰ ਮੁਅੱਤਲ ਕਰਨ ਨਾਲ ਪੰਜਾਬ ਅਤੇ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਲਈ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਦੀ ਅਸਲ ਅਹਿਮੀਅਤ ਇੱਕ ਵਾਰ ਫਿਰ ਜੱਗ ਜਾਹਰ ਹੋ ਗਈ ਹੈ। ਪ੍ਰੈਸ ਨੂੰ ਜਾਰੀ ਬਿਆਨ ਵਿੱਚ, ਅਮਰੀਕਾ ਵਾਸੀ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਅਭਿਆਨ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਜਾਣਕਾਰੀ ਸਾਂਝੀ ਕੀਤੀ ਕਿ ਅਪ੍ਰੈਲ ਮਹੀਨੇ ਵਿੱਚ ਭਾਰਤ ਦੁਆਰਾ ਉਡਾਣਾਂ ਦੀ ਮੁਅੱਤਲੀ ਦੇ ਬਾਵਜੂਦ ਵੀ, ਅੰਮ੍ਰਿਤਸਰ ਯਾਤਰੀਆ ਦੀ ਕੁੱਲ ਗਿਣਤੀ ਵਿਚ ਤੀਜੇ ਸਥਾਨ ‘ਤੇ ਰਿਹਾ।

ਏਅਰਪੋਰਟ ਅਥਾਰਟੀ ਆਫ ਇੰਡੀਆ ਦੁਆਰਾ ਅਪ੍ਰੈਲ 2020 ਦੇ ਵਿੱਚ ਯਾਤਰੀਆਂ ਦੀ ਤਾਜ਼ਾ ਰਿਪੋਰਟ ਦੇ ਅਨੁਸਾਰ, ਅੰਮ੍ਰਿਤਸਰ ਹਵਾਈ ਅੱਡੇ ਤੋਂ ਕੁਲ 5972 ਅੰਤਰਰਾਸ਼ਟਰੀ ਅਤੇ ਘਰੇਲੂ ਯਾਤਰੀਆਂ ਨੇ ਸਫਰ ਕੀਤਾ। ਇਹ ਗਿਣਤੀ ਦਿੱਲੀ ਅਤੇ ਮੁੰਬਈ ਨੂੰ ਛੱਡ ਕੇ ਭਾਰਤ ਦੇ ਸਾਰੇ ਹਵਾਈ ਅੱਡਿਆਂ ਤੋਂ ਵੱਧ ਹੈ। ਦਿੱਲੀ 20,624 ਨਾਲ ਪਹਿਲੇ ਅਤੇ ਮੁੰਬਈ 9051 ਯਾਤਰੀਆਂ ਨਾਲ ਦੂਜੇ ਨੰਬਰ ‘ਤੇ ਸੀ। ਅੰਮ੍ਰਿਤਸਰ ਤੋਂ ਕੁਲ 5011 ਅੰਤਰਰਾਸ਼ਟਰੀ ਯਾਤਰੀਆਂ ਨੇ ਉਡਾਣ ਭਰੀ, ਇਹ ਗਿਣਤੀ ਵੀ ਦੇਸ਼ ਦੇ ਸਾਰੇ ਅੰਤਰਰਾਸ਼ਟਰੀ ਹਵਾਈ ਅੱਡਿਆਂ ਵਿਚੋਂ ਤੀਸਰੇ ਨੰਬਰ ਤੇ ਹੈ। ਭਾਰਤ ਦੇ ਹੋਰ ਸਾਰੇ ਵੱਡੇ ਹਵਾਈ ਅੱਡੇ ਜਿਵੇਂ ਬੰਗਲੌਰ, ਅਹਿਮਦਾਬਾਦ, ਕੋਲਕਾਤਾ ਵੀ ਅੰਮ੍ਰ੍ਰਿਤਸਰ ਤੋਂ ਯਾਤਰੀਆਂ ਦੀ ਗਿਣਤੀ ਦੇ ਨੇੜੇ ਨਹੀਂ ਹਨ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਮਾਰਚ ਦੇ ਅਖੀਰ ਵਿੱਚ ਭਾਰਤ ਸਰਕਾਰ ਵੱਲੋਂ ਉਡਾਣਾਂ ਦੀ ਮੁਕੰਮਲ ਮੁਅੱਤਲੀ ਕਾਰਨ ਹਜ਼ਾਰਾਂ ਵਿਦੇਸ਼ੀ ਪੰਜਾਬ ਸਮੇਤ ਦੇਸ਼ ਭਰ ਵਿੱਚ ਫਸ ਗਏ ਜਿਸ ਵਿੱਚ ਯੂ.ਕੇ. ਅਤੇ ਕੈਨੇਡਾ ਦੇ ਵਸਨੀਕਾਂ ਦੀ ਸਭ ਤੋਂ ਵੱਧ ਗਿਣਤੀ ਪੰਜਾਬ ਵਿੱਚ ਸੀ। ਆਪਣੀ ਸਰਕਾਰ ਨਾਲ ਇਹਨਾਂ ਨੇ ਅੰਮ੍ਰਿਤਸਰ ਤੋਂ ਯੂਕੇ ਅਤੇ ਕਨੈਡਾ ਲਈ ਸਿੱਧੇ ਵਾਪਸ ਪਰਤਣ ਦੀਆਂ ਉਡਾਣਾਂ ਦੀ ਮੰਗ ਉਠਾਈ।

ਉਡਾਣਾਂ ਰੱਦ ਹੋਣ ਕਾਰਣ, ਯੂ.ਕੇ. ਅਤੇ ਕੈਨੇਡਾ ਦੇ ਸਭ ਤੋਂ ਵੱਧ ਯਾਤਰੀ ਪੰਜਾਬ ਵਿੱਚ ਫਸੇ ਹੋਣ ਨਾਲ ਇਹ ਵੀ ਸਿੱਧ ਹੋ ਗਿਆ ਕਿ ਵੱਡੀ ਗਿਣਤੀ ਪੰਜਾਬੀ ਜੋ ਕਿ ਇਹਨਾਂ ਦੋਨਾਂ ਮੁਲਕਾਂ ਤੋਂ ਦਿੱਲੀ ਆਓਂਦੇ ਹਨ, ਉਹ ਪੰਜਾਬ ਤੋਂ ਹਨ। ਇਹ ਵੀ ਸਾਬਤ ਹੁੰਦਾ ਹੈ ਕਿ ਜੇਕਰ ਅੰਮ੍ਰਿਤਸਰ ਤੋਂ ਵਧੇਰੇ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕੀਤੀਆਂ ਜਾਣ ਤਾਂ ਦੇਸ਼ ਅਤੇ ਵਿਦੇਸ਼ ਤੋਂ ਪੰਜਾਬੀ, ਦਿੱਲੀ ਦੀ ਬਜਾਏ ਸਿੱਧੇ ਅੰਮ੍ਰਿਤਸਰ ਤੋਂ ਯਾਤਰਾ ਕਰਨਾ ਚਾਹੁੰਦੇ ਹਨ। ਅੰਮ੍ਰ੍ਰਿਤਸਰ ਏਅਰਪੋਰਟ ਦੀ ਦੂਰੀ ਪੰਜਾਬ ਦੇ ਕਿਸੇ ਵੀ ਸ਼ਹਿਰ ਤੋਂ ਸਿਰਫ ਤਿੰਨ ਘੰਟੇ ਦੀ ਹੈ। ਹੁਣ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ-ਵੇ ਬਨਣ ਨਾਲ ਇਹ ਦੂਰੀ ਬਹੁਤ ਸਾਰੇ ਹੋਰਨਾਂ ਸ਼ਹਿਰਾਂ ਤੋਂ ਅੱਧੀ ਰਹਿ ਜਾਣੀ ਹੈ।

ਯੂ.ਕੇ ਦੀ ਸਰਕਾਰ ਦੁਆਰਾ ਬ੍ਰਿਟਿਸ਼ ਏਅਰਵੇਜ਼ ਤੇ ਕਤਤ ਏਅਰਵੇਜ਼ ਦੀਆਂ ਲ਼ੰਡਨ ਦੇ ਹੀਥਰੋ ਹਵਾਈ ਅੱਡੇ ਲਈ ਵਿਸ਼ੇਸ਼ ਚਾਰਟਰਡ ਉਡਾਣਾਂ ਸ਼ੁਰੂ ਕੀਤੀਆਂ ਗਈਆਂ। ਕੈਨੇਡਾ ਦੇ ਵਿਦੇਸ਼ ਦਫ਼ਤਰ ਨੇ ਵੀ ਕਤਰ ਏਅਰਵੇਜ਼ ਦੀਆਂ ਦੋਹਾ ਰਾਹੀਂ ਟੋਰਾਂਟੋ, ਵੈਨਕੁਵਰ ਅਤੇ ਮੋਂਟਰੀਅਲ ਲਈ ਉਡਾਣਾਂ ਦਾ ਪ੍ਰਬੰਧ ਕੀਤਾ। ਇਹ ਵਿਸ਼ੇਸ਼ ਉਡਾਣਾਂ ਅਪ੍ਰੈਲ ਵਿੱਚ ਸ਼ੁਰੂ ਹੋਈਆਂ ਅਤੇ ਮਈ 2020 ਦੇ ਅੱਧ ਤੱਕ ਚਲਦੀਆਂ ਰਹੀਆਂ। ਇਕ ਅਨੁਮਾਨ ਅਨੁਸਾਰ ਯੂਕੇ ਅਤੇ ਕਨੇਡਾ ਦੁਆਰਾ ਦੁਨੀਆਂ ਭਰ ਵਿਚੋਂ ਸਭ ਤੋਂ ਵੱਧ ਵਿਸ਼ੇਸ਼ ਉਡਾਣਾਂ ਦਾ ਸੰਚਾਲਣ ਅੰਮ੍ਰਿਤਸਰ ਤੋਂ ਕੀਤਾ ਗਿਆ।

ਅੰਮ੍ਰਿਤਸਰ ਹਵਾਈ ਅੱਡੇ ਤੋਂ ਵੱਡੀ ਗਿਣਤੀ ਵਿਚ ਇਹਨਾਂ ਉਡਾਣਾਂ ਦੇ ਪ੍ਰਬੰਧ ਤੋਂ ਖੁਸ਼ ਹੋ ਕੇ ਫਲਾਈ ਅੰਮ੍ਰਿਤਸਰ ਅਭਿਆਨ ਦੇ ਭਾਰਤ ਵਿੱਚ ਕਨਵੀਨਰ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਸਕੱਤਰ ਯੋਗੇਸ਼ ਕਾਮਰਾ ਨੇ ਕਿਹਾ ਕਿ ਅੰਮ੍ਰਿਤਸਰ ਹਵਾਈ ਅੱਡੇ ਨੇ ਨਾ ਸਿਰਫ ਇਹ ਸਾਬਤ ਕੀਤਾ ਹੈ ਕਿ ਇੱਥੋਂ ਲੰਡਨ ਹੀਥਰੋ, ਟੋਰਾਂਟੋ ਅਤੇ ਵੈਨਕੂਵਰ ਲਈ ਸਿੱਧੀਆਂ ਉਡਾਣਾਂ ਦੀ ਵੱਡੀ ਸਮਰੱਥਾ ਹੈ ਬਲਕਿ ਇੱਥੋਂ ਅਤਿ ਸੰਕਟ ਦੀ ਸਥਿਤੀ ਦੇ ਦੌਰਾਨ ਵੀ ਆਵਾਜਾਈ ਨੂੰ ਸੰਭਾਲਣ ਲਈ ਸਾਰਾ ਬੁਨਿਆਦੀ ਢਾਂਚਾ ਮੌਜੂਦ ਹੈ।

“ਇਹਨੇ ਵੱਡੇ ਪੱਧਰ ‘ਤੇ ਵਿਸ਼ੇਸ਼ ਉਡਾਣਾਂ, ਏਅਰਪੋਰਟ ਤੇ ਉਪਲੱਬਧ ਸਾਰੀਆਂ ਆਧੁਨਿਕ ਸੁਵਿਧਾਵਾਂ ਅਤੇ ਨਵੀਂ ਬਣਾਈ ਗਈ ਪਹਿਲੀ ਮੰਜ਼ਲ ਨਾਲ ਹੀ ਸੰਭਵ ਹੋ ਸਕਿਆ ਹੈ। ਇਸਦਾ ਸਿਹਰਾ ਏਅਰਪੋਰਟ ਦੇ ਡਾਇਰੈਕਟਰ ਮਨੋਜ ਚਨਸੋਰੀਆ, ਹਵਾਈ ਅੱਡੇ ਦੇ ਸਟਾਫ ਮੈਂਬਰਾਂ, ਏਅਰਲਾਈਨ ਅਤੇ ਦੇਸ਼ਾਂ ਦੇ ਉੱਚ ਕਮਿਸ਼ਨ ਦੇ ਮੈਂਬਰਾਂ ਨੂੰ ਜਾਂਦਾ ਹੈ। ਸਾਨੂੰ ਉਮੀਦ ਹੈ ਕਿ ਮਹਾਂਮਾਰੀ ਦਾ ਸੰਕਟ ਖਤਮ ਹੋਣ ਤੋਂ ਬਾਅਦ ਭਾਰਤ ਸਮੇਤ ਯੂਕੇ, ਕਨੇਡਾ ਅਤੇ ਹੋਰ ਦੇਸ਼ਾਂ ਦੀਆਂ ਹਵਾਈ ਕੰਪਨੀਆਂ ਲੰਡਨ ਹੀਥਰੋ, ਟੋਰਾਂਟੋ ਜਾਂ ਵੈਨਕੁਵਰ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਬਾਰੇ ਵਿਚਾਰ ਕਰਨਗੀਆਂ।

Previous Post

ਲਾਕਡਾਊਨ ਦੀ ਮਾਰ ਝੱਲ ਰਹੇ ਲੋੜਵੰਦ ਸਾਬਕਾ ਕ੍ਰਿਕਟਰਾਂ ਦੀ ਆਈ.ਸੀ.ਏ. ਕਰੇਗਾ ਮਦਦ

Next Post

ਡਿਪਟੀ ਕਮਿਸ਼ਨਰ ਫਰੀਦਕੋਟ ਵਲੋਂ ਡਾ: ਅੰਬੇਦਕਰ ਭਵਨ ਦਾ ਦੌਰਾ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਡਿਪਟੀ ਕਮਿਸ਼ਨਰ ਫਰੀਦਕੋਟ ਵਲੋਂ ਡਾ: ਅੰਬੇਦਕਰ ਭਵਨ ਦਾ ਦੌਰਾ

ਡਿਪਟੀ ਕਮਿਸ਼ਨਰ ਫਰੀਦਕੋਟ ਵਲੋਂ ਡਾ: ਅੰਬੇਦਕਰ ਭਵਨ ਦਾ ਦੌਰਾ

Recommended

Canada: ਡੈਲਟਾ ਵਿਖੇ ਹੋਈ ਗੋਲਬਾਰੀ ‘ਚ 29 ਸਾਲਾ ਪੰਜਾਬੀ ਨੌਜਵਾਨ ਦੀ ਮੌਤ

Canada: ਡੈਲਟਾ ਵਿਖੇ ਹੋਈ ਗੋਲਬਾਰੀ ‘ਚ 29 ਸਾਲਾ ਪੰਜਾਬੀ ਨੌਜਵਾਨ ਦੀ ਮੌਤ

January 22, 2025
ਅਮਰੀਕੀ ‘ਚ ਲੱਗ ਜੰਗਲੀ ਅੱਗ ਦਾ ਸੇਕ ਵੈਨਕੂਵਰ ਤੱਕ ਪਹੁੰਚਿਆ, ਏਅਰ ਕੁਆਲਟੀ ਦਿੱਲੀ ਤੋਂ ਵੀ ਬਦਤਰ ਹੋਈ

ਅਮਰੀਕੀ ‘ਚ ਲੱਗ ਜੰਗਲੀ ਅੱਗ ਦਾ ਸੇਕ ਵੈਨਕੂਵਰ ਤੱਕ ਪਹੁੰਚਿਆ, ਏਅਰ ਕੁਆਲਟੀ ਦਿੱਲੀ ਤੋਂ ਵੀ ਬਦਤਰ ਹੋਈ

September 14, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In