ਭਿੱਖੀਵਿੰਡ, 4 ਅਗਸਤ -ਤਰਨਤਾਰਨ ਜ਼ਿਲ੍ਹੇ ਦੇ ਕਸਬਾ ਖਾਲੜਾ ਅਧੀਨ ਆਉਂਦੀ ਬੀ.ਐਸ.ਐਫ ਦੀ 71 ਬਟਾਲੀਅਨ ਦੇ ਜਵਾਨਾਂ ਵੱਲੋਂ ਅੰਤਰਰਾਸ਼ਟਰੀ ਸਰਹੱਦ ਤੇ ਲੱਗੀ ਕੰਡਿਆਲੀ ਤਾਰ ਨੂੰ ਪਾਰ ਕਰਨ ਦੀ ਕੋਸ਼ਿਸ ਵਿੱਚ ਅਣਪਛਾਤੇ ਵਿਅਕਤੀ ਨੂੰ ਗੋਲੀ ਮਾਰ ਕੇ ਢੇਰ ਕਰ ਦਿੱਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੀ ਐਸ ਐਫ ਦੇ ਜਵਾਨਾਂ ਵੱਲੋਂ ਅੱਜ ਤੜਕਸਾਰ ਸਰਹੱਦੀ ਬੀ ੳ ਪੀ ਖਾਲੜਾ ਦੀ ਬੁਰਜੀ ਤੇ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤ ਅੰਦਰ ਦਾਖਲ ਹੋਣ ਦੀ ਕੋਸ਼ਿਸ ਕਰ ਰਹੇ ਵਿਅਕਤੀ ਨੂੰ ਵੇਖਿਆ ਤਾਂ ਉਸਨੂੰ ਰੁਕਣ ਦਾ ਇਸ਼ਾਰਾ ਕੀਤਾ। ਉਸਦੇ ਨਾ ਰੁਕਣ ਤੇ ਜਵਾਨਾਂ ਵੱਲੋਂ ਫਾਇਰ ਕਰਕੇ ਉਸਨੂੰ ਢੇਰ ਕਰ ਦਿੱਤਾ ਗਿਆ। ਮ੍ਰਿਤਕ ਕੋਲੋਂ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ। ਬੀ ਐਸ ਐਫ ਦੇ ਅਧਿਕਾਰੀਆ ਵੱਲੋਂ ਜਾਂਚ ਕੀਤੀ ਜਾ ਰਹੀ ਹੈ।