ਨਵੀਂ ਦਿੱਲੀ, 4 ਅਗਸਤ -ਸੁਪਰੀਮ ਕੋਰਟ ਨੇ ਅੱਜ ਸੀ ਬੀ ਆਈ ਅਤੇ ਈਡੀ ਦੁਆਰਾ ਜਾਂਚ ਕਰ ਰਹੇ ਦਿੱਲੀ ਸ਼ਰਾਬ ਨੀਤੀ ਘੁਟਾਲੇ ਦੇ ਦੋ ਮਾਮਲਿਆਂ ਵਿੱਚ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਤੇ ਸੁਣਵਾਈ 4 ਸਤੰਬਰ ਤਕ ਮੁਲਤਵੀ ਕਰ ਦਿੱਤੀ।
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਐਸ ਵੀ ਐਨ ਭੱਟੀ ਦੇ ਬੈਂਚ ਨੇ ਮਨੀਸ਼ ਸਿਸੋਦੀਆ ਦੀ ਪਤਨੀ ਦੀ ਮੈਡੀਕਲ ਰਿਪੋਰਟ ਦੇਖਣ ਤੋਂ ਬਾਅਦ ਕਿਹਾ ਕਿ ਉਹ ਠੀਕ ਹੈ ਅਤੇ ਇਸ ਲਈ ਬੈਂਚ ਸਿਸੋਦੀਆ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਦੇ ਨਾਲ-ਨਾਲ ਉਨ੍ਹਾਂ ਦੀ ਨਿਯਮਤ ਜ਼ਮਾਨਤ ਪਟੀਸ਼ਨ ਤੇ ਵੀ ਸੁਣਵਾਈ ਨਾਲ ਹੀ ਕਰੇਗੀ।