ਦਿੱਲੀ, 4 ਅਗਸਤ- ਅੱਜ ਸਵੇਰ ਦਿੱਲੀ ਜਾ ਰਹੇ ਇੰਡੀਗੋ ਜਹਾਜ਼ ਦੇ ਇੰਜਣ ਵਿਚ ਖ਼ਰਾਬੀ ਆਉਣ ਕਾਰਨ ਜਹਾਜ਼ ਦੀ ਪਟਨਾ ਹਵਾਈ ਅੱਡੇ ਤੇ ਐਮਰਜੈਂਸੀ ਲੈਂਡਿੰਗ ਕਰਾ ਦਿੱਤੀ ਗਈ। ਇਸ ਗੱਲ ਦੀ ਜਾਣਕਾਰੀ ਹਵਾਈ ਅੱਡੇ ਦੇ ਇਕ ਅਧਿਕਾਰੀ ਵਲੋਂ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਜੈ ਪ੍ਰਕਾਸ਼ ਨਰਾਇਣ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਤੁਰੰਤ ਬਾਅਦ ਖ਼ਰਾਬੀ ਆਉਣ ਕਾਰਨ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਨੀ ਪਈ।
ਉਨ੍ਹਾਂ ਦੱਸਿਆ ਕਿ ਪਟਨਾ-ਦਿੱਲੀ ਰੂਟ ਤੇ ਜਾ ਰਹੀ ਇੰਡੀਗੋ ਜਹਾਜ਼ ਤਕਨੀਕੀ ਖ਼ਰਾਬੀ ਕਾਰਨ ਆਪਣੀ ਮੰਜ਼ਿਲ ਤੇ ਨਹੀਂ ਪਹੁੰਚ ਪਾਈ। ਜਹਾਜ਼ ਦੇ ਉਡਾਨ ਭਰਨ ਤੋਂ ਤਿੰਨ ਮਿੰਟ ਬਾਅਦ ਪਾਇਲਟ ਨੇ ਇੱਕ ਇੰਜਣ ਫੇਲ ਹੋਣ ਦੀ ਸੂਚਨਾ ਦਿੱਤੀ। ਉਹਨਾਂ ਨੇ ਦੱਸਿਆ ਕਿ ਖ਼ਰਾਬੀ ਕਾਰਨ ਜਹਾਜ਼ ਨੂੰ ਸਵੇਰੇ 9.11 ਵਜੇ ਹਵਾਈ ਅੱਡੇ ਤੇ ਸੁਰੱਖਿਅਤ ਉਤਾਰ ਦਿੱਤੀ ਗਿਆ ਸੀ। ਪਾਇਲਟ ਦੇ ਅਨੁਸਾਰ ਹਵਾਈ ਅੱਡੇ ਤੇ ਸਾਰੀਆਂ ਸੇਵਾਵਾਂ ਆਮ ਵਾਂਗ ਚੱਲ ਰਹੀਆਂ ਹਨ।