ਪਟਿਆਲਾ, 4 ਅਗਸਤ 2023 – ਪੰਜਾਬ ਸਰਕਾਰ ਅਤੇ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਡਾ. ਗੁਰਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਉਪਲਬਧ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਹੜ੍ਹ ਪੀੜਤ ਕਿਸਾਨਾਂ ਲਈ ਪਨੀਰੀ ਤਿਆਰ ਕਰਨ ਲਈ ਪੀ.ਆਰ. 126 ਅਤੇ 1509 ਦਾ 170.48 ਕੁਇੰਟਲ ਬੀਜ ਪਨਸੀਡ ਰਾਹੀਂ ਅਤੇ 30 ਕੁਇੰਟਲ ਬੀਜ ਸੀਡ ਪ੍ਰੋਡਿਊਸਰ ਐਸੋਸੀਏਸ਼ਨ ਵੱਲੋਂ ਵੰਡਿਆਂ ਗਿਆ ਹੈ ਅਤੇ ਇਹ ਪਨੀਰੀ ਵੱਖ-ਵੱਖ ਸਥਾਨਾਂ ’ਤੇ ਬੀਜੀ ਗਈ ਹੈ ਅਤੇ ਕੁਝ ਹੀ ਦਿਨਾਂ ਵਿਚ ਕਿਸਾਨਾਂ ਨੂੰ ਪਨੀਰੀ ਮੁਫ਼ਤ ਦਿੱਤੀ ਜਾਵੇਗੀ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਝੋਨੇ ਦੀ ਪਨੀਰੀ ਲੈਣ ਲਈ ਜ਼ਿਲ੍ਹੇ ਦੇ ਕਿਸਾਨ ਮੁੱਖ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਨੰਬਰ 99148-22501 ’ਤੇ ਸਿੱਧੇ ਤੌਰ ਉਤੇ ਅਤੇ ਜ਼ਿਲ੍ਹੇ ਦੇ ਵੱਖ-ਵੱਖ ਬਲਾਕ ਖੇਤੀਬਾੜੀ ਅਫ਼ਸਰਾਂ ਅਤੇ ਖੇਤੀਬਾੜੀ ਵਿਕਾਸ ਅਫ਼ਸਰਾਂ ਨਾਲ ਵੀ ਸੰਪਰਕ ਕਰ ਸਕਦੇ ਹਨ।
ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਬਲਾਕ ਸਮਾਣਾ ਦੇ ਕਿਸਾਨ ਬਲਾਕ ਖੇਤੀਬਾੜੀ ਅਫ਼ਸਰ ਸਤੀਸ਼ ਕੁਮਾਰ ਸੰਪਰਕ ਨੰਬਰ 97589-00047 ਅਤੇ ਖੇਤੀਬਾੜੀ ਵਿਕਾਸ ਅਫ਼ਸਰ ਜੁਪਿੰਦਰ ਸਿੰਘ ਗਿੱਲ ਸੰਪਰਕ ਨੰਬਰ 97805-56004 ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਲਾਕ ਭੂਨਰਹੇੜੀ ਅਤੇ ਸਨੌਰ ਦੇ ਕਿਸਾਨ ਖੇਤੀਬਾੜੀ ਅਫ਼ਸਰ ਗੁਰਦੇਵ ਸਿੰਘ ਸੰਪਰਕ ਨੰਬਰ 83605-47756 ਅਤੇ ਖੇਤੀਬਾੜੀ ਵਿਕਾਸ ਅਫ਼ਸਰ ਵਿਮਲਪ੍ਰੀਤ ਸਿੰਘ ਸੰਪਰਕ ਨੰਬਰ 98159-82309 ਨਾਲ ਰਾਬਤਾ ਕਰਨ।