ਹੁਸ਼ਿਆਰਪੁਰ, 4 ਅਗਸਤ 2023 – ਕੈਬਨਿਟ ਮੰਤਰੀ ਨੇ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਹਰ ਘਰ ਤੱਕ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣਾ ਹੈ, ਜਿਸ ਲਈ ਸਰਕਾਰ ਲੋਕਾਂ ਤੱਕ ਨਹਿਰੀ ਜਲ ਸਪਲਾਈ ਰਾਹੀਂ ਪੀਣ ਵਾਲਾ ਪਾਣੀ ਉਪਲਬੱਧ ਕਰਵਾਉਣ ਲਈ ਵੀ ਵੱਡੇ ਪੱਧਰ ’ਤੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਲਗਾਤਾਰ ਘੱਟ ਹੁੰਦਾ ਜਾ ਰਿਹਾ ਹੈ, ਇਸੇ ਵਿਚ ਨਹਿਰੀ ਜਲ ਸਪਲਾਈ ਸਮੇਂ ਦੀ ਮੰਗ ਹੈ। ਉਹ ਵਾਰਡ ਨੰਬਰ 8 ਦੇ ਮੁਹੱਲਾ ਅਸਲਾਮਾਬਾਦ ਵਿਚ 25.40 ਲੱਖ ਰੁਪਏ ਦੀ ਲਾਗਤ ਨਾਲ ਬਣੇ ਟਿਊਬਵੈਲ ਦੇ ਉਦਘਾਟਨ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਜਲ ਸਪਲਾਈ ਵਿਭਾਗ ਵਲੋਂ ਇਹ ਟਿਊਬਵੈਲ ਲਗਾਇਆ ਗਿਆ ਹੈ, ਜਿਸ ਦਾ ਫਾਇਦਾ ਇਹ ਹੈ ਕਿ ਬੋਰ ਦੀ ਗਹਿਰਾਈ ਦੇ ਨਾਲ-ਨਾਲ ਪਾਣੀ ਦੀ ਜਾਂਚ ਵੀ ਹੋ ਰਹੀ ਹੈ, ਕਿਉਂਕਿ ਪੰਜਾਬ ਵਿਚ ਜਲ ਸਪਲਾਈ ਵਿਭਾਗ ਦੇ ਕੋਲ ਪਾਣੀ ਦੀ ਜਾਂਚ ਕਰਨ ਲਈ ਬਹੁਤ ਵਧੀਆ ਲੈਬਾਂ ਹਨ। ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਹੁਸ਼ਿਆਰਪੁਰ ਨੂੰ ਜਲ ਸਪਲਾਈ ਤੇ ਸਿਚਾਈ ਦੇ ਟਿਊਬਵੈਲ ਦੇਣ ਵਿਚ ਕੋਈ ਕਮੀ ਨਹੀਂ ਛੱਡੀ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿਚ ਲੋਕਾਂ ਦੀ ਮੰਗ ਅਨੁਸਾਰ ਪੀਣ ਵਾਲੇ ਪਾਣੀ ਤੋਂ ਇਲਾਵਾ ਸਿੰਚਾਈ ਲਈ ਟਿਊਬਵੈਲ ਲਗਾਏ ਗਏ ਹਨ। ਇਸ ਮੌਕੇ ਕੌਂਸਲਰ ਮੁਖੀ ਰਾਮ, ਐਕਸੀਅਨ ਸਿਮਰਨਜੀਤ ਸਿੰਘ ਖਾਂਬਾ, ਐਡਵੋਕੇਟ ਅਮਰਜੋਤ ਸੈਣੀ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।