ਚੰਡੀਗੜ੍ਹ, 8 ਅਗਸਤ- ਪਠਾਨਕੋਟ ਅਤੇ ਗੁਰਦਾਸਪੁਰ ਦੀਆਂ ਕਈ ਪ੍ਰਮੁੱਖ ਹਸਤੀਆਂ ਅੱਜ ਅਧਿਕਾਰਤ ਤੌਰ ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਇਆਂ। ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨਵੇਂ ਮੈਂਬਰਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਸਵਾਗਤ ਕੀਤਾ।
ਪਾਰਟੀ ਵਿੱਚ ਸਾਮਲ ਹੋਣ ਵਾਲਿਆਂ ਵਿੱਚ ਅੱਖਾਂ ਦੇ ਮਾਹਿਰ ਡਾ. ਕੇ. ਡੀ. ਸਿੰਘ, ਐਡਵੋਕੇਟ ਭਾਨੂ ਪ੍ਰਤਾਪ ਸਿੰਘ, ਸਤੀਸ਼ ਮਹਿੰਦਰੂ, ਰਮੇਸ਼ ਕੁਮਾਰ, ਨੀਲਮ ਘੁੰਮਣ (ਜਮਹੂਰੀ ਮਹਿਲਾ ਸੰਗਠਨ ਦੀ ਸੂਬਾ ਜਨਰਲ ਸਕੱਤਰ) ਅਤੇ ਗੁਰਦਿਆਲ ਸਿੰਘ ਘੁੰਮਣ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸਾਬਕਾ ਸੂਬਾਈ ਆਗੂ ਅਤੇ ਮੌਜੂਦਾ ਸਮੇਂ ਵਿੱਚ ਖੇਤੀਬਾੜੀ ਅਤੇ ਅਸੰਗਠਿਤ ਮਜ਼ਦੂਰ ਯੂਨੀਅਨ ਦੇ ਨੇਤਾ ਪ੍ਰਮੁੱਖ ਹਨ।
ਇਸ ਮੌਕੇ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਇਨ੍ਹਾਂ ਸਾਰੇ ਆਗੂਆਂ ਦਾ ਵਿਆਪਕ ਤਜ਼ਰਬਾ ਪਾਰਟੀ ਲਈ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮਾਨ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ।
ਇਸ ਮੌਕੇ ਵਿਧਾਇਕ ਬੁੱਧ ਰਾਮ ਅਤੇ ਮੰਤਰੀ ਕਟਾਰੂਚੱਕ ਦੇ ਨਾਲ, ਜਗਰੂਪ ਸਿੰਘ ਸੇਖਵਾਂ (ਸੂਬਾ ਜਨਰਲ ਸਕੱਤਰ) ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ (ਬਟਾਲਾ) ਵੀ ‘ਆਪ’ ਪਰਿਵਾਰ ਵਿੱਚ ਨਵੇਂ ਆਗੂਆਂ ਦਾ ਸਵਾਗਤ ਕਰਨ ਲਈ ਮੌਜੂਦ ਸਨ।