ਸ਼੍ਰੀਨਗਰ, 9 ਅਗਸਤ – ਸੁਰੱਖਿਆ ਫ਼ੋਰਸਾਂ ਨੇ ਜੰਮੂ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿੱਚ ਪਾਬੰਦੀਸ਼ੁਦਾ ਸੰਗਠਨ ‘ਦਿਨ ਰੈਜਿਸਟੈਂਸ ਫਰੰਟ’ ਨਾਲ ਜੁੜੇ ਅੱਤਵਾਦੀਆਂ ਦੇ ਇਕ ਸਹਿਯੋਗੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਪੁਲੀਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੁਲੀਸ ਨੇ ਫ਼ੌਜ ਅਤੇ ਕੇਂਦਰੀ ਰਿਜ਼ਰਵ ਪੁਲੀਸ ਫ਼ੋਰਸ ਨਾਲ ਮਿਲ ਕੇ ਉੱਤਰੀ ਕਸ਼ਮੀਰ ਦੇ ਕੇਹੁਨਸਾ ਬਾਂਦੀਪੋਰਾ ਵਿੱਚ ਸਥਾਪਤ ਇਕ ਚੌਕੀ ਤੇ ਅੱਤਵਾਦੀਆਂ ਦੇ ਇਕ ਸਹਿਯੋਗੀ ਨੂੰ ਗ੍ਰਿਫ਼ਤਾਰ ਕੀਤਾ।
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਮੰਜਪੋਰਾ ਅਲੂਸਾਰ ਬਾਂਦੀਪੋਰਾ ਦੇ ਵਾਸੀ ਅਮੀਨ ਮੀਰ ਵਜੋਂ ਕੀਤੀ ਗਈ ਹੈ। ਮੀਰ ਦੇ ਕਬਜ਼ੇ ਤੋਂ ਹੱਥਗੋਲਾ ਅਤੇ ਹੋਰ ਇਤਰਾਜ਼ਯੋਗ ਸਮੱਗਰੀਆਂ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸੰਬੰਧ ਵਿੱਚ ਮਾਮਲਾ ਦਰਜ ਕਰ ਕੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।