ਮੋਹਾਲੀ, 09 ਅਗਸਤ 2023 – ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ ਦੇ ਪ੍ਰੈਜ਼ੀਡੈਂਟ ਰਸ਼ਪਾਲ ਸਿੰਘ ਧਾਲੀਵਾਲ ਨੂੰ ਭਗਵੰਤ ਮਾਨ, ਮੁੱਖ ਮੰਤਰੀ ਪੰਜਾਬ, ਪੰਜਾਬ ਵੱਲੋਂ ਚੰਡੀਗੜ੍ਹ ਵਿਚ ਹਯਾਤ ਰੀਜੈਂਸੀ ਵਿਖੇ ਇਕ ਸਮਾਗਮ ਵਿਚ ਸਨਮਾਨਿਤ ਕੀਤਾ ਗਿਆ ।ਇਸ ਮੌਕੇ ਉੱਘੀਆਂ ਸ਼ਖ਼ਸੀਅਤਾਂ ਅਤੇ ਵਿਚਾਰਵਾਨ ਨੇਤਾਵਾਂ ਨੇ ਪੰਜਾਬ ਦੇ ਵਿਕਾਸ ਦੇ ਨਾਜ਼ੁਕ ਵਿਸ਼ੇ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਇਕੱਠੇ ਹੋਏ।
ਸੀ ਜੀ ਸੀ ਦੇ ਪ੍ਰੈਜ਼ੀਡੈਂਟ ਰਸ਼ਪਾਲ ਸਿੰਘ ਧਾਲੀਵਾਲ ਨੂੰ ਇਹ ਸਨਮਾਨ ਉਨ੍ਹਾਂ ਦੀ ਦੂਰਅੰਦੇਸ਼ੀ ਲੀਡਰਸ਼ਿਪ, ਸਿੱਖਿਆਂ ਦੇ ਖੇਤਰ ਵਿਚ ਉਨ੍ਹਾਂ ਦੇ ਯੋਗਦਾਨ ਅਤੇ ਸੀ ਜੀ ਸੀ ਝੰਜੇੜੀ ਕੈਂਪਸ ਨੂੰ ਵਿੱਦਿਅਕ ਉੱਤਮਤਾ ਦੇ ਪ੍ਰਤੀਕ ਵਜੋਂ ਸਥਾਪਿਤ ਕਰਨ ਲਈ ਦਿਤਾ ਗਿਆ।ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੀ ਜੀ ਸੀ ਝੰਜੇੜੀ ਕੈਂਪਸ ਵੱਲੋਂ ਸਿੱਖਿਆ ਦੇ ਖੇਤਰ ਵਿਚ ਇੱਕ ਮੋਹਰੀ ਸੰਸਥਾ ਹੋਣ ਲਈ ਵਧਾਈ ਦਿੰਦੇ ਹੋਏ ਸੂਬੇ ਵਿਚ ਸਿੱਖਿਆ ਦੇ ਖੇਤਰ ਵਿਚ ਦਿਤੇ ਜਾ ਰਹੇ ਉਨ੍ਹਾਂ ਦੇ ਯੋਗਦਾਨ ਲਈ ਵਧਾਈ ਦਿਤੀ।
ਇਸ ਇਜਲਾਸ ਦੌਰਾਨ ਪ੍ਰੈਜ਼ੀਡੈਂਟ ਰਛਪਾਲ ਸਿੰਘ ਧਾਲੀਵਾਲ ਨੇ ਪੰਜਾਬ ਸਰਕਾਰ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਪ੍ਰਸ਼ਾਸਨ ਆਪਣੇ ਨਾਗਰਿਕਾਂ ਦੀ ਭਲਾਈ ਅਤੇ ਤਰੱਕੀ ਨੂੰ ਪਹਿਲ ਦੇ ਰਹੀ ਹੈ। ਜਦ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਚੰਗੇ ਸ਼ਾਸਨ, ਪਾਰਦਰਸ਼ਤਾ ਅਤੇ ਜਵਾਬਦੇਹੀ ਪ੍ਰਤੀ ਦ੍ਰਿੜ ਵਚਨਬੱਧਤਾ ਦੇ ਨਾਲ ਨਾਲ ਸੱਤਾਧਾਰੀ ਪਾਰਟੀ ਨੇ ਪੰਜਾਬ ਦੇ ਲੋਕਾਂ ਲਈ ਬਿਹਤਰ ਭਵਿੱਖ ਬਣਾਉਣ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ।
ਉਨ੍ਹਾਂ ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਲੜੀ ਲੜਾਈ ਲਈ ਵਧਾਈ ਦਿੰਦੇ ਹੋਏ ਪੰਜਾਬ ਨੂੰ ਦੇਸ ਦਾ ਬਿਹਤਰੀਨ ਸੂਬਾ ਬਣਨ ਦੀ ਕਾਮਨਾ ਕੀਤੀ। ਪ੍ਰੈਜ਼ੀਡੈਂਟ ਧਾਲੀਵਾਲ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਇੱਕ ਖ਼ੁਸ਼ਹਾਲ ਅਤੇ ਸਦਭਾਵਨਾ ਵਾਲੇ ਸਮਾਜ ਦੇ ਆਪਣੇ ਸੁਪਨੇ ਨੂੰ ਅੱਗੇ ਵਧਾ ਰਿਹਾ ਹੈ।