ਅੰਮ੍ਰਿਤਸਰ, 10 ਅਗਸਤ 2023- ਡੀਜੀਪੀ ਗੌਰਵ ਯਾਦਵ ਵਲੋਂ ਅੱਜ ਆਜ਼ਾਦੀ ਦਿਵਸ ਤੋਂ ਪਹਿਲਾਂ ਅਧਿਕਾਰੀਆਂ ਦੇ ਨਾਲ ਕਾਨੂੰਨ ਵਿਵਸਥਾ ਦੀ ਸਮੀਖਿਆ ਸਬੰਧੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ ਅਤੇ ਬਟਾਲਾ ਦੇ ਪੁਲਿਸ ਅਧਿਕਾਰੀ ਹਾਜ਼ਰ ਰਹੇ। ਡੀਜੀਪੀ ਵਲੋਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ, ਉਹ ਆਜ਼ਾਦੀ ਦਿਵਸ ਦੇ ਸਬੰਧ ਵਿਚ ਫ਼ਲੈਗ ਮਾਰਚ ਜਾਰੀ ਰੱਖਣ ਅਤੇ ਦੇਸ਼ ਵਿਰੋਧੀ ਤਾਕਤਾਂ ਤੇ ਨਜ਼ਰ ਰੱਖੀ ਜਾਵੇ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਕਿਸੇ ਨੂੰ ਵੀ ਕਾਨੂੰਨ ਨੂੰ ਭੰਗ ਕਰਨ ਦੀ ਇਜਾਜਤ ਨਾ ਦਿੱਤੀ ਜਾਵੇ।