ਮਲੇਰਕੋਟਲਾ, 10 ਅਗਸਤ : 2023, ਸਥਾਨਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਤਿੰਨ ਜਥੇਬੰਦੀਆ ਸੀਟੂ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਕੁੱਲ ਹਿੰਦ ਕਿਸਾਨ ਸਭਾ, ਆਂਗਣਵਾੜੀ ਵਰਕਰ ਯੂਨੀਆਨ ਨੇ ਰੋਸ ਮੁਜ਼ਾਹਰਾ ਕੀਤਾ। ਜਿਸ ਵਿੱਚ ਵਿਸ਼ੇਸ਼ ਤੋਰ ਤੇ ਸੀਪੀਆਈ (ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਅਤੇ ਸਾਥੀਆਂ ਨੂੰ ਸੰਬੋਧਨ ਕਰਦੇ ਹੋਏ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਕਿਹਾ ਕਿ ਮਨੀੇਪੁਰ ਅਤੇ ਹਰਿਆਣਾ ਵਿੱਚ ਘੱਟ ਗਿਣਤੀ ਤੇ ਹਮਲੇ ਕਰਨ ਵਾਲੇ ਨੂੰ ਸਖਤ ਤੋਂ ਸਖ਼ਤ ਸਜਾ ਦਿੱਤੀ ਜਾਵੇ।ਕਾਮਰੇਡ ਸੇਖੋਂ ਨੇ ਕਿਹਾ ਕਿ ਮੋਦੀ ਸਰਕਾਰ ਦਾ ਮੁੱਖ ਆਜੰਡਾਂ ਹਿੰਦੂ ਰਾਸ਼ਟਰ ਬਣਾਉਣਾ ਹੈ।
ਮੋਦੀ ਨੇ ਘੱਟ ਗਿਣਤੀਆਂ ਤੇ ਹਮਲੇ ਕਰਵਾ ਰਹੀ ਹੈ। ਉਹਨਾਂ ਨੇ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਂਣਿਆ ਦੀ ਕੱਟਪੁਤਲੀ ਬਣੀ ਹੋਈ ਹੈ। ਉਹਨਾ ਕਿਹਾ ਕਿ ਮਣੀਪੁਰ ਅਤੇ ਹਰਿਆਣੇ ਦੀਆ ਵਾਪਰੀਆ ਘਟਨਾਵਾਂ ਤੇ ਚੁਪੀ ਸਾਦੀ ਹੋਈ ਜਿਸ ਦੇ ਖਿਲ਼ਾਫ ਸੰਸਦ ਵਿੱਚ ਵਿਰੋਧੀ ਧਿਰ ਵੱਲੋਂ ਬੇਭਰੋਸਗੀ ਮਤਾ ਪਾਸ ਕੀਤਾ ਗਿਆ ਹੈ। ਜਿਸ ਨਾਲ ਪ੍ਰਧਾਨ ਮੰਤਰੀ ਮੋਦੀ ਨੂੰ ਜਵਾਬ ਦੇਣਾ ਪੈਣਾ ਹੈ। ਉਹਨਾਂ ਨੇ ਕਿਹਾ ਕਿ ਮਨੀਪੁਰ ਤੇ ਹਰਿਆਣੇ ਵਿੱਚ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾਵੇ। ਇਸ ਮੌਕੇ ਡੀਸੀ ਮਲੇਰਕੋਟਲਾ ਸੰਯਮ ਅਗਰਵਾਲ ਨੂੰ ਮਨੀਪੁਰ ਅਤੇ ਹਰਿਆਣਾ ਦੀਆ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀਆ ਖਿਲਾਫ ਮੰਗ ਪੱਤਰ ਦਿੱਤਾ ਗਿਆ।