ਚੰਡੀਗੜ੍ਹ, 11 ਅਗਸਤ 2023 – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ 14 ਸੁਪਰਵਾਈਜਰਾਂ ਅਤੇ 2 ਕਲਰਕਾਂ ਨੂੰ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਡਾ.ਬਲਜੀਤ ਕੌਰ ਨੇ ਨਿਯੁਕਤੀ ਪੱਤਰ ਦਿੱਤੇ।
ਇਸ ਮੌਕੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।