ਚੰਡੀਗੜ੍ਹ, 12 ਅਗਸਤ- ਅਜੀਤ ਕਰਮ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਸੈਕਟਰ 41 ਦੇ ਵਿਹੜੇ ਵਿੱਚ ਪੀ.ਜੀ.ਆਈ ਚੰਡੀਗੜ੍ਹ ਦੇ ਸਹਿਯੋਗ ਨਾਲ ਇੱਕ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦਾ ਉਦਘਾਟਨ ਅਜੀਤ ਕਰਮ ਸਿੰਘ ਇੰਟਰਨੈਸ਼ਨਲ ਪਬਲਿਕ ਗਰੁੱਪ ਆਫ ਸਕੂਲਜ਼ ਦੇ ਕਾਰਜਕਾਰੀ ਡਾਇਰੈਕਟਰ ਜਸਦੀਪ ਕਾਲੜਾ ਨੇ ਕੀਤਾ।
ਕੈਂਪ ਦੌਰਾਨ 60 ਯੂਨਿਟ ਖੂਨ ਇਕੱਤਰ ਕੀਤਾ ਗਿਆ। ਇਸ ਮੌਕੇ ਹੈਡ ਬੁਆਏ ਕਰਨ ਸ਼ਰਮਾ ਨੇ ਪਹਿਲੀ ਵਾਰ ਖੂਨਦਾਨ ਕੀਤਾ। ਇਸ ਇਸ ਮੌਕੇ ਡਾਕਟਰਾਂ ਅਤੇ ਪੈਰਾਮੈਡਿਕਲ ਸਟਾਫ ਵਲੋਂ ਖੂਨਦਾਨ ਪ੍ਰਕਿਰਿਆ ਨੂੰ ਸਾਫ਼-ਸੁਥਰੇ ਢੰਗ ਨਾਲ ਮੁਕੰਮਲ ਕੀਤਾ ਗਿਆ।
ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਰਿਤੂ ਬਾਲੀ ਨੇ ਸਮੂਹ ਖੂਨਦਾਨੀਆਂ ਦਾ ਧੰਨਵਾਦ ਕੀਤਾ।