ਚੰਡੀਗੜ੍ਹ, 12 ਅਗਸਤ-ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿਚ ਸੁਤੰਤਰਤਾ ਦਿਵਸ ਮਨਾਇਆ ਜਾਵੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਲਈ ‘ਸੁਤੰਤਰਤਾ ਦਿਵਸ’ ਮਨਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਉਹਲਾਂ ਕਿਹਾ ਕਿ ਬੱਚਿਆਂ ਨੂੰ ਦੇਸ਼ ਦੀ ਆਜ਼ਾਦੀ ਦੇ ਇਤਿਹਾਸ ਬਾਰੇ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ। ਨਵੀਂ ਪੀੜ੍ਹੀ ਦੇ ਬੱਚੇ ਆਪਣੇ ਦੇਸ਼ ਦੀ ਆਜ਼ਾਦੀ ਦੇ ਇਤਿਹਾਸਕ ਪਿਛੋਕੜ ਬਾਰੇ ਜਾਣਕਾਰੀ ਹਾਸਲ ਕਰ ਸਕਣਗੇ।
ਮੰਤਰੀ ਨੇ ਆਖਿਆ ਕਿ ਵਿਭਾਗ ਵੱਲੋਂ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨੂੰ ਉਨ੍ਹਾਂ ਅਧੀਨ ਆਉਦੇ ਸਮੂਹ ਆਂਗਣਵਾੜੀ ਸੈਂਟਰਾਂ ਵਿੱਚ ਸੁਤੰਤਰਤਾ ਦਿਵਸ ਮਨਾਉਣ ਸਬੰਧੀ ਪੱਤਰ ਵੀ ਜਾਰੀ ਕੀਤਾ ਗਿਆ ਹੈ।