• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਇੱਕ ਸਾਲ ਵਿੱਚ 583 ਆਮ ਆਦਮੀ ਕਲੀਨਿਕਾਂ ਵਿੱਚ 44 ਲੱਖ ਤੋਂ ਵੱਧ ਲੋਕਾਂ ਨੇ ਕਰਵਾਇਆ ਇਲਾਜ, 20 ਲੱਖ ਤੋਂ ਵੱਧ ਹੋਏ ਮੁਫ਼ਤ ਟੈਸਟ

Asli Punjabi by Asli Punjabi
August 12, 2023
in Top Stories
0
ਇੱਕ ਸਾਲ ਵਿੱਚ 583 ਆਮ ਆਦਮੀ ਕਲੀਨਿਕਾਂ ਵਿੱਚ 44 ਲੱਖ ਤੋਂ ਵੱਧ ਲੋਕਾਂ ਨੇ ਕਰਵਾਇਆ ਇਲਾਜ, 20 ਲੱਖ ਤੋਂ ਵੱਧ ਹੋਏ ਮੁਫ਼ਤ ਟੈਸਟ
586
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 12 ਅਗਸਤ 2023 – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਸਿਹਤਮੰਦ ਅਤੇ ਬੀਮਾਰੀਆਂ ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਦਾ ਲਗਭਗ ਇੱਕ ਸਾਲ ਪੂਰਾ ਹੋ ਗਿਆ ਹੈ ਅਤੇ ਇੱਕ ਸਾਲ ਤੋਂ ਵੀ ਘੱਟ ਸਮੇਂ ਵਿੱਚ ਇਨ੍ਹਾਂ ਕਲੀਨਿਕਾਂ ਤੋਂ 44 ਲੱਖ ਤੋਂ ਵੱਧ ਮਰੀਜ਼ ਲਾਭ ਲੈ ਚੁੱਕੇ ਹਨ ਅਤੇ 20 ਲੱਖ ਤੋਂ ਵੱਧ ਮਰੀਜ਼ਾਂ ਦੇ ਮੁਫ਼ਤ ਟੈਸਟ ਕੀਤੇ ਗਏ ਹਨ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਸਾਲ 75ਵੇਂ ਸੁਤੰਤਰਤਾ ਦਿਵਸ ਮੌਕੇ 75 ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਸਨ, ਜਿਸ ਨਾਲ ਹੁਣ ਸੂਬੇ ਵਿੱਚ 583 ਆਮ ਆਦਮੀ ਕਲੀਨਿਕ ਹੋ ਗਏ ਹਨ। ਇਨ੍ਹਾਂ 583 ਆਮ ਆਦਮੀ ਕਲੀਨਿਕਾਂ ਵਿੱਚੋਂ, 180 ਆਮ ਆਦਮੀ ਕਲੀਨਿਕ ਸ਼ਹਿਰੀ ਖੇਤਰਾਂ ਵਿੱਚ ਜਦੋਂ ਕਿ 403 ਪੇਂਡੂ ਖੇਤਰਾਂ ਵਿੱਚ ਸਥਿਤ ਹਨ।

You might also like

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਨਿਮਾਣੇ ਯਤਨ ਨੂੰ ਸੂਬੇ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੀ ਸਫਲਤਾ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਮਾਨ 14 ਅਗਸਤ, 2023 ਨੂੰ 76ਵੇਂ ਸੁਤੰਤਰਤਾ ਦਿਵਸ ਮੌਕੇ ਸੂਬੇ ਦੇ ਲੋਕਾਂ ਨੂੰ ਹੋਰ 76 ਆਮ ਆਦਮੀ ਕਲੀਨਿਕ ਸਮਰਪਿਤ ਕਰਨਗੇ, ਜਿਸ ਨਾਲ ਇਹਨਾਂ ਦੀ ਕੁੱਲ ਗਿਣਤੀ 659 ਹੋ ਜਾਵੇਗੀ।

ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਮਰੀਜਾਂ ਲਈ 80 ਪ੍ਰਕਾਰ ਦੀਆਂ ਦਵਾਈਆਂ ਅਤੇ 38 ਤਰ੍ਹਾਂ ਦੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਇੱਕ ਸਾਲ ਦੌਰਾਨ ਮਰੀਜ਼ਾਂ ਨੂੰ 20 ਲੱਖ ਤੋਂ ਵੱਧ ਮੁਫ਼ਤ ਟੈਸਟ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਹਨ ਜਿਹਨਾਂ ਦੀ ਕੀਤਮ ਲਗਭਗ 30.25 ਕਰੋੜ ਰੁਪਏ ਹੈ।

ਉਨ੍ਹਾਂ ਕਿਹਾ ਕਿ ਹਰੇਕ ਕਲੀਨਿਕ ਵਿੱਚ ਇੱਕ ਮੈਡੀਕਲ ਅਫ਼ਸਰ, ਫਾਰਮਾਸਿਸਟ, ਕਲੀਨਿਕ ਅਸਿਸਟੈਂਟ ਅਤੇ ਦਰਜਾ 4/ਹੈਲਪਰ ਮੌਜੂਦ ਹੁੰਦਾ ਹੈ। ਸਾਰੇ ਕਲੀਨਿਕ ਆਈ.ਟੀ. ਆਧਾਰਿਤ ਹਨ ਅਤੇ ਹਰੇਕ ਕਲੀਨਿਕ ਵਿੱਚ ਮੈਡੀਕਲ ਅਫਸਰ, ਫਾਰਮਾਸਿਸਟ ਅਤੇ ਕਲੀਨਿਕ ਅਸਿਸਟੈਂਟ ਲਈ 1-1 ਟੈਬਲਟ ਦੀ ਵਿਵਸਥਾ ਹੈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੀ ਰਜਿਸਟ੍ਰੇਸ਼ਨ, ਦਵਾਈ ਲਿਖਣੀ ਅਤੇ ਦਵਾਈਆਂ ਦੀ ਵੰਡ ਇਨ੍ਹਾਂ ਟੈਬਲਟਸ ਰਾਹੀਂ ਹੀ ਕੀਤੀ ਜਾ ਰਹੀ ਹੈ।

ਸਿਹਤ ਖੇਤਰ ਵਿੱਚ ਹੋਰ ਮਹੱਤਵਪੂਰਨ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ 300 ਹਾਊਸ ਸਰਜਨਾਂ ਦੀ ਨਿਯੁਕਤੀ ਕੀਤੀ ਹੈ, ਜਦਕਿ ਮੈਡੀਕਲ ਖੋਜ ਅਤੇ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਿਹਤ ਵਿਭਾਗ ਵਿੱਚ ਪੀ.ਜੀ. ਕਰ ਚੁੱਕੇ 200 ਵਿਦਿਆਰਥੀਆਂ ਨੂੰ ਠੇਕਾ ਅਧਾਰਿਤ ਮੈਡੀਕਲ ਅਫਸਰ ਵਜੋਂ ਭਰਤੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸੈਕੰਡਰੀ ਸਿਹਤ ਸੰਸਥਾਵਾਂ ਵਿੱਚ ਮਾਹਿਰ ਸੇਵਾਵਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣਾ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਾ ਹਸਪਤਾਲਾਂ ਵਿੱਚ ਮਾਹਿਰ ਡਾਕਟਰਾਂ ਦੀ ਘਾਟ ਨੂੰ ਦੂਰ ਕਰਨ ਲਈ 14 ਜ਼ਿਲ੍ਹਿਆਂ ਵਿੱਚ ਕੁੱਲ 85 ਡਿਪਲੋਮੈਟ ਆਫ਼ ਨੈਸ਼ਨਲ ਬੋਰਡ (ਡੀਐਨਬੀ) ਦੀਆਂ ਸੀਟਾਂ ਮਨਜ਼ੂਰ ਕੀਤੀਆਂ ਗਈਆਂ ਹਨ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ 40 ਹਸਪਤਾਲਾਂ ਜਾਂ ਸੈਕੰਡਰੀ ਸਿਹਤ ਸੰਭਾਲ ਸੰਸਥਾਵਾਂ ਨੂੰ ਅਪਗ੍ਰੇਡ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਸਾਰੀਆਂ ਇਮਾਰਤਾਂ ਨੂੰ ਲੋੜ ਅਨੁਸਾਰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ ਅਤੇ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਸਟਾਫ਼ ਦੀ ਲੋੜੀਂਦੀ ਗਿਣਤੀ ਨੂੰ ਯਕੀਨੀ ਬਣਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਤੀਜੇ ਦਰਜੇ ਦੀਆਂ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਵੀ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਪਟਿਆਲਾ ਵਿੱਚ 233 ਕਰੋੜ ਰੁਪਏ ਦੀ ਲਾਗਤ ਨਾਲ ਟਰੋਮਾ ਸੈਂਟਰ ਸਥਾਪਿਤ ਕੀਤਾ ਜਾ ਰਿਹਾ ਹੈ, ਜਦਕਿ ਅੰਮ੍ਰਿਤਸਰ ਵਿੱਚ ਪੀਈਟੀ ਸੀ.ਟੀ ਸਕੈਨ ਅਤੇ ਨਿਊਕਲੀਅਰ ਵਿਭਾਗ ਸਮੇਤ ਅਧੁਨਿਕ ਸਿਹਤ ਸਹੂਲਤਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ‘ਸੀਐਮ ਦੀ ਯੋਗਸ਼ਾਲਾ’ ਸ਼ੁਰੂ ਕਰਕੇ ਪੰਜਾਬ ਸਰਕਾਰ ਨੇ ਇੱਕ ਸ਼ਾਨਦਾਰ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਹੈ ਜੋ ਬਿਮਾਰੀਆਂ ਦੀ ਰੋਕਥਾਮ ਅਤੇ ਸਿਹਤ ਨੂੰ ਉਤਸ਼ਾਹਿਤ ਕਰਨ ‘ਤੇ ਕੇਂਦਰਿਤ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਸੂਬੇ ਵਿੱਚ ਰੋਜ਼ਾਨਾ ਲਗਾਏ ਜਾ ਰਹੇ 281 ਯੋਗਾ ਕੈਂਪਾਂ ਵਿੱਚ 7000 ਤੋਂ ਵੱਧ ਲੋਕ ‘ਸੀਐਮ ਦੀ ਯੋਗਸ਼ਾਲਾ’ ਦਾ ਲਾਭ ਲੈ ਰਹੇ ਹਨ ਅਤੇ ਹੁਣ ਇਨ੍ਹਾਂ ਕੈਂਪਾਂ ਦੀ ਗਿਣਤੀ ਵਧਾ ਕੇ 1000 ਕਰ ਦਿੱਤੀ ਜਾਵੇਗੀ, ਜਿਸ ਨਾਲ 25000 ਤੋਂ ਵੱਧ ਲੋਕ ਇਸ ਦਾ ਲਾਭ ਲੈ ਸਕਣਗੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ‘ਹਰ ਸ਼ੁਕਰਵਾਰ, ਡੇਂਗੂ ‘ਤੇ ਵਾਰ’ ਮੁਹਿੰਮ ਨੂੰ ਵੀ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

Previous Post

ਜੰਮੂ ਕਸ਼ਮੀਰ ਦੀਆਂ ਸਿੱਖ ਜਥੇਬੰਦੀਆਂ ਵੱਲੋਂ ਕਰਵਾਏ ‘ਕੌਣ ਬਣੇਗਾ ਗੁਰਸਿੱਖ ਪਿਆਰਾ’ ਦੇ ਜੇਤੂ ਬੱਚੇ ਸਨਮਾਨਿਤ

Next Post

ਵੱਖ ਵੱਖ ਸਕੂਲਾਂ ਵਿੱਚ ਆਜਾਦੀ ਦਿਹਾੜਾ ਮਨਾਇਆ

Asli Punjabi

Asli Punjabi

Related Posts

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ
Top Stories

ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ

by Asli Punjabi
March 9, 2026
300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ
Top Stories

300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ

by Asli Punjabi
March 9, 2026
Next Post
ਵੱਖ ਵੱਖ ਸਕੂਲਾਂ ਵਿੱਚ ਆਜਾਦੀ ਦਿਹਾੜਾ ਮਨਾਇਆ

ਵੱਖ ਵੱਖ ਸਕੂਲਾਂ ਵਿੱਚ ਆਜਾਦੀ ਦਿਹਾੜਾ ਮਨਾਇਆ

Recommended

BREAKING: ਕਿਸਾਨਾਂ ‘ਤੇ ਮੁੜ ਛੱਡੇ ਅੱਥਰੂ ਗੈਸ ਦੇ ਗੋਲੇ

BREAKING: ਕਿਸਾਨਾਂ ‘ਤੇ ਮੁੜ ਛੱਡੇ ਅੱਥਰੂ ਗੈਸ ਦੇ ਗੋਲੇ

February 16, 2024
CM ਮਾਨ ਵੱਲੋਂ ਪਟਵਾਰੀਆਂ ਦੇ ਭੱਤੇ ਵਿੱਚ ਤਿੰਨ ਗੁਣਾ ਵਾਧਾ ਕਰਨ ਦਾ ਐਲਾਨ

CM ਮਾਨ ਵੱਲੋਂ ਪਟਵਾਰੀਆਂ ਦੇ ਭੱਤੇ ਵਿੱਚ ਤਿੰਨ ਗੁਣਾ ਵਾਧਾ ਕਰਨ ਦਾ ਐਲਾਨ

September 8, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In